23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਂਗਣਵਾੜੀ ਸੈਂਟਰਾਂ ਲਈ ਖਰੀਦੇ ਫੋਨ ਰੂਰਲ ਡਿਪਾਰਟਮੈਂਟ ਨੂੰ ਦੇਣ ਦਾ ਵਿਰੋਧ

Ad Position 21
No active advertisement
ਅਜੀਤ ਡੈਸਕ 05-04-2026
ਨਵਾਂਸ਼ਹਿਰ, 4 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਸਰਕਾਰ ਨੇ ਜੋ ਸਮਾਰਟ ਫੋਨ ਆਂਗਣਵਾੜੀ ਪੋਸ਼ਣ ਅਭਿਆਨ ਦੇ ਅਧੀਨ ਆਂਗਣਵਾੜੀ ਸੈਂਟਰਾਂ ਵਿੱਚ ਦੇਣ ਲਈ ਖਰੀਦੇ ਸਨ ਉਹ ਫੋਨ ਹੁਣ ਸਰਵੇ ਕਰਨ ਲਈ ਰੂਰਲ ਡਿਵੈਲਪਮੈਂਟ ਮਹਿਕਮੇ ਨੂੰ ਦਿੱਤੇ ਜਾ ਰਹੇ ਹਨ, ਉਹਨਾਂ ਕਿਹਾ ਕਿ ਸਰਕਾਰ ਜੋ 13 ਅਪ੍ਰੈਲ ਨੂੰ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਸ਼ੁਰੂ ਕਰ ਰਹੀ ਹੈ ਉਸ ਵਿੱਚ ਜੋ ਫਾਰਮ ਆਂਗਣਵਾੜੀ ਵਰਕਰਾਂ ਨੂੰ ਆਪਣੇ ਫੋਨਾਂ ਤੋਂ ਭਰਨ ਲਈ ਕਿਹਾ ਜਾ ਰਿਹਾ ਹੈ, ਉਹ ਆਂਗਣਵਾੜੀ ਵਰਕਰ ਆਪਣੇ ਪਰਸਨਲ ਫੋਨਾਂ ਤੋਂ ਨਹੀਂ ਭਰਨਗੀਆਂ, ਜੇਕਰ ਸਰਕਾਰ ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਦੇਵੇਗੀ ਜੋ ਪੋਸ਼ਣ ਅਭਿਆਨ ਦੇ ਅੰਡਰ ਉਹਨਾਂ ਲਈ ਖਰੀਦੇ ਗਏ ਹਨ, ਤਾਂ ਹੀ ਇਹ ਯੋਜਨਾ ਦੇ ਫਾਰਮ ਭਰੇ ਜਾਣਗੇ | ਉਹਨਾਂ ਮੰਗ ਕੀਤੀ ਕਿ ਇਨ੍ਹਾਂ ਫਾਰਮਾਂ ਨੂੰ ਅਪਲੋਡ ਕਰਨ ਲਈ ਘੱਟੋ-ਘੱਟ 100 ਰੁਪਏ ਪ੍ਰਤੀ ਫਾਰਮ ਆਂਗਣਵਾੜੀ ਵਰਕਰ ਨੂੰ ਦਿੱਤਾ ਜਾਵੇ | ਜ਼ਿਲ੍ਹਾ ਪ੍ਰਧਾਨ ਪੂਨਾ ਰਾਣੀ ਜੀਤਪੂਰ ਨੇ ਦੱਸਿਆ ਕਿ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਵਿੱਚ ਆਂਗਣਵਾੜੀ ਵਰਕਰ ਤਾਂ ਹੀ ਡਾਟਾ ਆਨਲਾਈਨ ਕਰਨਗੀਆਂ ਜੇਕਰ ਸਰਕਾਰ ਸਮਾਰਟ ਫੋਨ ਦੇਵੇਗੀ ਸਰਕਾਰ ਨੇ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕਰਿਆ ਸੀ ਪਰ ਕੰਮ ਕਰਨ ਬਦਲੇ ਵੀ ਮਾਣ ਭੱਤਾ ਨਹੀਂ ਦਿੰਦੇ ਜੋ ਬਹੁਤ ਹੀ ਦੁੱਖ ਦੀ ਗੱਲ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਕਾਂਗਰਸ ਦੀਆਂ ਚੇਅਰਮੈਨੀਆਂ ਸਰਕਾਰ ਬਣਾਉਣ ਵੱਲ ਇਸ਼ਾਰਾ- ਘੁੰਮਣ ਅਗਲੀ ਖ਼ਬਰ ਅੰਗਦ ਨਗਰ ਨਵਾਂਸ਼ਹਿਰ ਵਿਖੇ ਜਥੇਦਾਰ ਗੁਰਬਖ਼ਸ਼ ਸਿੰਘ ਖ਼ਾਲਸਾ ਦਾ ਸਨਮਾਨ
Ad Position 24