ਘੁੰਮਣਾਂ, 4 ਅਪ੍ਰੈਲ (ਮਹਿੰਦਰਪਾਲ ਸਿੰਘ) - ਪੰਜਾਬ 'ਚ ਹੋਈਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੀ ਚੰਗੀ ਕਾਰਗੁਜ਼ਾਰੀ ਰਹੀ | ਇਸ ਨਵਾਂਸ਼ਹਿਰ ਜ਼ਿਲ੍ਹੇ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲਿਆ | ਇਹ ਵਿਚਾਰ ਸਾਬਕਾ ਬਲਾਕ ਸੰਮਤੀ ਮੈਂਬਰ ਰੇਸ਼ਮ ਸਿੰਘ ਘੁੰਮਣ ਨੇ ਪ੍ਰਗਟ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ | ਪੰਜਾਬ 'ਚ ਕਾਂਗਰਸ ਪਾਰਟੀ ਨੇ ਇਨ੍ਹਾਂ ਚੋਣਾਂ 'ਚ ਕਈ ਜ਼ਿਲਿ੍ਹਆਂ 'ਚ ਚੇਅਰਮੈਨ ਬਣਾ ਕੇ ਇਹ ਸਾਬਿਤ ਕਰ ਦਿੱਤਾ ਹੈ ਕਿ 2027 ਚੋਣਾਂ 'ਚ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਵੱਲ ਇਸ਼ਾਰਾ ਹੈ | ਲੋਕ ਚਹੁੰਦੇ ਹਨ ਕਿ ਪੰਜਾਬ 'ਚ ਅਮਨ ਸ਼ਾਂਤੀ ਬਹਾਲ ਹੋਵੇ ਮਹਿੰਗਾਈ ਨੂੰ ਘੱਟ ਕੀਤਾ ਜਾਵੇ |