ਗੜ੍ਹਦੀਵਾਲਾ, 4 ਅਪ੍ਰੈਲ (ਚੱਗਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੰਬਾਲਾ ਜੱਟਾਂ ਵਿਖੇ ਮਾਪੇ-ਅਧਿਆਪਕ ਮਿਲਣੀ ਅਤੇ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਸਮੂਹ ਐਸ.ਐਮ.ਸੀ. ਮੈਂਬਰ ਅਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਮੌਜੂਦ ਸਨ | ਇਸ ਦੌਰਾਨ ਸਕੂਲ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨਾਲ ਸਾਲਾਨਾ ਨਤੀਜੇ ਅਤੇ ਵਿਦਿਆਰਥੀਆ ਦੀ ਕਾਰਗੁਜ਼ਾਰੀ ਸਬੰਧੀ ਚਰਚਾ ਕੀਤੀ ਗਈ ਜਦ ਕਿ ਛੇਵੀਂ, ਸੱਤਵੀਂ ਨੌਵੀਂ ਅਤੇ ਗਿਆਰ੍ਹਵੀਂ ਦਾ ਨਤੀਜਾ ਸੁਣਾਇਆ ਗਿਆ ਅਤੇ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵੱਲੋਂ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਇੰਚਾਰਜ ਡਾ. ਕੁਲਦੀਪ ਸਿੰਘ ਮਿਨਹਾਸ ਨੇ ਸੰਬੋਧਨ ਕਰਦਿਆਂ ਸੈਸ਼ਨ 2025-26 ਦੌਰਾਨ ਸਕੂਲ ਦੀਆਂ ਪ੍ਰਾਪਤੀਆਂ ਤੇ ਸਕੂਲ ਵਿਖੇ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸਰਪੰਚ ਗੁਰਜੀਤ ਕੌਰ ਢੱਟ, ਵੈੱਲਫੇਅਰ ਕਲੱਬ ਦੇ ਚੇਅਰਮੈਨ ਹਰਭਜਨ ਸਿੰਘ ਢੱਟ, ਸਿਮਰਜੀਤ ਸਿੰਘ ਅਟਵਾਲ, ਕੁਲਜੀਤ ਕੌਰ ਢੱਟ ਸਮੇਤ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ |