02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਹੈਰੋਇਨ ਸਮੇਤ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 06-04-2026
ਰਾਹੋਂ, 5 ਅਪ੍ਰੈਲ (ਉਂਕਾਰ ਸਿੰਘ ਰਾਠੋਰ)-ਨਸ਼ਿਆਂ ਨੂੰ ਠੱਲ੍ਹ ਪਾਉਂਦੇ ਹੋਏ ਬੀਤੇ ਕੱਲ੍ਹ ਰਾਹੋਂ ਦੀ ਪੁਲਿਸ ਵਲੋਂ ਐੱਸ.ਐੱਚ.ਓ. ਵਰਿੰਦਰ ਕੁਮਾਰ ਨੇ ਦੱਸਿਆ ਕਿ ਰਾਹੋਂ ਦੀ ਪੁਲਿਸ ਪਾਰਟੀ ਵਲੋਂ 5 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਉਨ੍ਹਾਂ ਆਖਿਆ ਕਿ ਪੁਲਿਸ ਪਾਰਟੀ ਜਦੋਂ ਥਾਣਾ ਰਾਹੋਂ ਘੱਕੇਵਾਲ ਹੈੱਡ 'ਤੇ ਜਥੇਦਾਰ ਫਾਰਮ ਰਿਸੋਰਟ ਤੋਂ ਹੁੰਦੇ ਹੋਏ ਭਾਰਟਾ ਕਲਾਂ ਸਾਈਡ ਨੂੰ ਜਾ ਰਹੇ ਸੀ ਤਾਂ ਪੁਲਿਸ ਪਾਰਟੀ ਨੂੰ ਫਿਲੌਰ ਸਾਈਡ ਰਾਹੋਂ ਤੋਂ ਥੋੜਾ ਪਿੱਛੇ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ | ਸ਼ੱਕ ਦੇ ਆਧਾਰ 'ਤੇ ਉਸ ਕੋਲੋ ਤਲਾਸ਼ੀ ਲੈਣ 'ਤੇ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ 'ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਮੁਖੀ ਨੇ ਆਖਿਆ ਕਿ ਵਿਅਕਤੀ ਨੂੰ ਗਿ੍ਫਤਾਰ ਕਰ ਲਿਆ ਹੈ ਜਿਸ ਦੀ ਪਹਿਚਾਣ ਮਨਪ੍ਰੀਤ ਉਰਫ਼ ਪ੍ਰੀਤ ਪੁੱਤਰ ਜਿੰਦਰ ਵਾਸੀ ਰਾਹੋਂ ਵਜੋਂ ਹੋਈ ਹੈ | ਵਿਅਕਤੀ ਨੂੰ ਅਦਾਲਤ ਵਿਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ | ਇਸ ਮੌਕੇ ਪੁਲਿਸ ਪਾਰਟੀ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ ਸੰਤ ਕੁਲਵੰਤ ਰਾਮ ਭਰੋਮਜਾਰਾ ਵਲੋਂ ਸੰਤ ਮਹਾਂਪੁਰਸ਼ਾਂ ਤੇ ਸੰਗਤਾਂ ਦਾ ਸਨਮਾਨ ਅਗਲੀ ਖ਼ਬਰ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਲੋਕ ਮਿਲਣੀ ਅੱਜ
Ad Position 24