02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਨਸ਼ੇ ਦੀਆਂ ਗੋਲੀਆਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 06-04-2026
ਕਾਠਗੜ੍ਹ, 5 ਅਪ੍ਰੈਲ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 15 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਪੁਲਿਸ ਨੇ ਕਥਿਤ ਦੋਸ਼ੀ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਮਾਮਲੇ ਦੇ ਜਾਂਚ ਅਧਿਕਾਰੀ ਏ.ਐੱਸ.ਆਈ. ਪ੍ਰੇਮ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ | ਜਦੋਂ ਪੁਲਿਸ ਪਾਰਟੀ ਕਾਠਗੜ੍ਹ ਹਸਪਤਾਲ ਕੋਲ ਪਹੁੰਚੀ ਤਾਂ ਸਾਹਮਣੇ ਤੋਂ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਇਕਦਮ ਪਿੱਛੇ ਨੂੰ ਮੁੜਨ ਲੱਗਾ ਤਾਂ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 15 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਉਹਨਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਪਹਿਚਾਣ ਜਸਪ੍ਰੀਤ ਉਰਫ਼ ਜੱਸਾ ਪੁੱਤਰ ਕੇਵਲ ਸਿੰਘ ਵਾਸੀ ਚਾਹਲਾਂ ਦੇ ਰੂਪ ਵਿੱਚ ਹੋਈ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਰਾਘਵ ਚੱਢਾ ਵਲੋਂ 'ਆਪ' ਦੇ ਖਿਲਾਫ ਬੋਲਣਾ ਘੋਰ ਵਿਸ਼ਵਾਸਘਾਤ- ਕਰਨਾਣਾ ਅਗਲੀ ਖ਼ਬਰ ਸੰਤੁਨਲ ਵਿਗੜਨ ਕਰਕੇ ਕਾਰ ਡਿਵਾਈਡਰ 'ਤੇ ਚੜ੍ਹ ਕੇ ਪਲਟੀ, 2 ਜ਼ਖਮੀ
Ad Position 24