ਬੰਗਾ, 5 ਅਪ੍ਰੈਲ (ਧਰਮਵੀਰ ਪਾਲ, ਸੁਰਿੰਦਰ ਸਿੰਘ ਕਰਮ ਲਧਾਣਾ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਪੰਜਾਬ ਦੇ ਲੋਕਾਂ ਵਲੋਂ ਰਾਘਵ ਚੱਢਾ ਨੂੰ ਰਾਜ ਸਭਾ ਦੇ ਮੈਂਬਰ ਬਣਾ ਕੇ ਦੇਸ਼ ਦੀ ਸੱਭ ਤੋਂ ਵੱਡੀ ਪੰਚਾਇਤ ਦਾ ਮੈਂਬਰ ਬਣਾ ਕੇ ਭੇਜਿਆ ਗਿਆ ਸੀ, ਪੰਜਾਬ ਦੇ ਲੋਕਾਂ ਨੂੰ ਬਹੁਤ ਉਮੀਦਾਂ ਸਨ ਕਿ ਨੌਜਵਾਨ ਸਾਧਾਰਣ ਘਰ ਵਿਚ ਪੈਦਾ ਹੋਇਆ ਹੈ | ਆਮ ਲੋਕਾਂ ਦੀਆਂ ਤਕਲੀਫਾਂ ਨੂੰ ਸਮਝਦਾ ਹੈ | ਇਹ ਵਿਚਾਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਮਾਰਕੀਟ ਕਮੇਟੀ ਬੰਗਾ ਬਲਵੀਰ ਸਿੰਘ ਕਰਨਾਣਾ ਨੇ ਪ੍ਰਗਟਾਏ | ਉਹਨਾ ਕਿਹਾ ਕਿ ਦੇਸ਼ ਦੀ ਸਭ ਤੋਂ ਵੱਡੀ ਪੰਚਾਇਤ ਵਿੱਚ ਜਾ ਕੇ ਆਵਾਜ਼ ਬੁਲੰਦ ਕਰੇਗਾ, ਪਰ ਅਫ਼ਸੋਸ ਮਾਤਰ ਚਾਰ ਸਾਲ ਦੇ ਕਾਰਜਕਾਲ ਵਿਚ ਹੀ ਇਹ ਆਪਣੇ ਫ਼ਰਜ਼ਾਂ ਪ੍ਰਤੀ ਅਵੇਸਲਾ ਹੋ ਕੇ ਆਪਣੀ ਭੂਮਿਕਾ ਨੂੰ ਭੁੱਲ ਗਿਆ ਹੈ | ਸੰਸਦ 'ਚ ਪਾਰਟੀ ਦੇ ਦਿਸ਼ਾ ਨਿਰਦੇਸ਼ਾਂ ਦੇ ਉਲਟ ਆਪਣੀ ਮਨਮਰਜ਼ੀ ਨਾਲ ਬਿਆਨ ਦੇਣਾ ਸ਼ੁਰੂ ਕਰ ਦਿੱਤਾ | ਪਾਰਟੀ ਦੇ ਆਗੂਆਂ ਨੂੰ ਮੋਦੀ ਸਰਕਾਰ ਵੱਲੋਂ ਝੂਠੇ ਸ਼ਰਾਬ ਘੁਟਾਲੇ ਵਿੱਚ ਫਸਾਇਆ ਗਿਆ | ਸਾਰੇ ਦੇਸ਼ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਪੂਰੇ ਦੇਸ਼ ਵਿੱਚ ਸੰਘਰਸ਼ ਕਰਦੇ ਰਹੇ | ਪਰ ਰਾਘਵ ਚੱਢਾ ਵਿਦੇਸ਼ਾਂ ਵਿੱਚ ਆਪਣੇ ਪਰਿਵਾਰ ਸਮੇਤ ਛੁੱਟੀਆਂ ਮਨਾਉਣ ਵਿੱਚ ਰੁੱਝੇ ਰਹੇ | ਪਾਰਟੀ ਦੇ ਪ੍ਰਮੁੱਖ ਆਗੂ ਅਰਵਿੰਦ ਕੇਜਰੀਵਾਲ, ਮੁਨੀਸ਼ ਸਿਸੋਦੀਆ, ਸੰਜੈ ਸਿੰਘ, ਸਤਿੰਦਰ ਜੈਨ ਵਰਗੇ ਉੱਚਕੋਟੀ ਦੇ ਲੀਡਰਾਂ ਨੂੰ ਜੇਲ੍ਹਾਂ ਵਿਚ ਬੰਦ ਕੀਤਾ | ਦਿੱਲੀ ਦੀਆਂ ਚੋਣਾਂ ਵਿਚ ਪੂਰੀ ਗੁੰਡਾਗਰਦੀ ਕਰਕੇ ਦਿੱਲੀ ਦੀਆਂ ਚੋਣਾਂ 'ਤੇ ਕਬਜ਼ਾ ਕੀਤਾ | ਕਦੇ ਭੁੱਲ ਕੇ ਵੀ ਰਾਘਵ ਚੱਢਾ ਨੇ ਜ਼ੁਬਾਨ ਨਹੀਂ ਖੋਲੀ | ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਕੁੱਝ ਵੀ ਨਹੀਂ ਬੋਲਿਆ | ਰਾਘਵ ਚੱਢਾ ਆਪ ਨੂੰ ਇਹ ਵਿਚਾਰ ਕਰਨਾ ਚਾਹੀਦਾ ਹੈ ਕਿ ਜਿਸ ਪਾਰਟੀ ਨੇ ਇਸ ਮੁਕਾਮ 'ਤੇ ਪਹੁੰਚਾਇਆ ਉਸ ਦੀ ਕਦਰ ਕਰਦੇ ਹੋਏ ਪਾਰਟੀ ਹਾਈਕਮਾਨ ਦੇ ਨਾਲ ਮਿਲ ਕੇ ਚੱਲਦੇ |