03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਲਾਇਨਜ਼ ਕਲੱਬ ਗੋਲਡ ਬੰਦਗੀ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 06-04-2026
ਨਵਾਂਸ਼ਹਿਰ, 5 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਲਾਇਨਜ਼ ਕਲੱਬ ਗੋਲਡ ਬੰਦਗੀ ਨਵਾਂਸ਼ਹਿਰ ਦੀ ਮੀਟਿੰਗ ਕਲੱਬ ਦੇ ਪ੍ਰਧਾਨ ਵੈਦ ਲਖਵਿੰਦਰ ਸਿੰਘ ਸੂਰਾਪੁਰੀ ਅਤੇ ਸਰਪ੍ਰਸਤ ਪਾਲ ਸਿੰਘ ਬੰਗਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਨੂੰ ਆਰੰਭ ਕਰਦਿਆਂ ਕਲੱਬ ਦੇ ਸੈਕਟਰੀ ਰਜਿੰਦਰ ਸਿੰਘ ਸੈਦਪੁਰੀ ਨੇ ਦੱਸਿਆ ਕਿ ਕਲੱਬ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸਮਾਜ ਭਲਾਈ ਦੇ ਕੰਮ ਜਿਵੇਂ ਲੋੜਵੰਦ ਬੱਚਿਆਂ ਲਈ ਸਟੇਸ਼ਨਰੀ ਦਾ ਸਾਮਾਨ ਤੇ ਸਮਾਜ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ | ਕਲੱਬ ਦੇ ਸਰਪ੍ਰਸਤ ਪਾਲ ਸਿੰਘ ਬੰਗਾ ਵੱਲੋਂ ਲਿਆਂਦੀਆਂ ਸਪੈਸ਼ਲ ਟ੍ਰੈਫਿਕ ਲਾਈਟ ਡਿਜੀਟਲ ਸਟਿੱਕ ਪੁਲਿਸ ਨਾਕਿਆਂ ਅਤੇ ਥਾਣਿਆਂ ਵਿਚ ਦਿੱਤੀਆਂ ਜਾਣਗੀਆਂ ਤਾਂ ਜੋ ਰਾਤ ਸਮੇਂ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ | ਇਸ ਮੌਕੇ 2026-2027 ਦੀ ਚੋਣ ਸਬੰਧੀ ਅਤੇ ਨਵੀਂ ਟੀਮ ਬਣਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਪ੍ਰਧਾਨ ਲਖਵਿੰਦਰ ਸਿੰਘ ਸੂਰਾਪੁਰੀ, ਸੈਕਟਰੀ ਰਜਿੰਦਰ ਸਿੰਘ ਸੈਦਪੁਰੀ, ਬਲਵੀਰ ਸਿੰਘ ਪੂਨੀ, ਤਰਲੋਚਨ ਸਿੰਘ ਐਕਸਾਈਡ ਬੈਟਰੀ, ਅਵਤਾਰ ਸਿੰਘ ਯੂ. ਐੱਸ. ਏ., ਕੁਲਵੰਤ ਸਿੰਘ ਸੈਣੀ, ਸੁਖਵਿੰਦਰ ਸਿੰਘ, ਮਨਜੀਤ ਸਿੰਘ ਪੰਮਾ, ਵਰਿੰਦਰ ਸਿੰਘ ਦੁਆਬਾ ਟਾਇਰ, ਬਲਵੰਤ ਸਿੰਘ ਲਾਦੀਆਂ, ਹਰਦੀਪ ਕੁਮਾਰ ਹਨੀ, ਕੁਲਵਿੰਦਰ ਸਿੰਘ ਚੱਗਰ, ਹਰਦੀਪ ਸਿੰਘ ਦੀਪਾ ਡਾਇਮੰਡ ਹੋਟਲ, ਇਕਬਾਲ ਸਿੰਘ, ਭੁਵਨੇਸ਼ ਖਰਬੰਦਾ ਬਾਵਾ, ਬਲਵਿੰਦਰ ਸਿੰਘ ਭੰਗਲ, ਕੁਲਦੀਪ ਸਿੰਘ ਸੈਹਬੀ, ਪਵਨ ਕੁਮਾਰ ਪੰਮਾ, ਦਲਜੀਤ ਸਿੰਘ ਨੌਰਾ ਤੇ ਬਲਜੀਤ ਸਿੰਘ ਨੌਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਸ਼ੋਕ ਨਾਨੋਵਾਲ ਵਲੋਂ ਨੌਜਵਾਨਾਂ ਦਾ ਸਨਮਾਨ ਅਗਲੀ ਖ਼ਬਰ ਕੁੱਟਮਾਰ ਕਰਨ 'ਤੇ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ
Ad Position 24