05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਡੀ. ਟੀ. ਐੱਫ. ਵਲੋਂ ਟੈੱਟ ਖਿਲਾਫ਼ ਹੋਏ ਰੋਸ ਪ੍ਰਦਰਸ਼ਨ 'ਚ ਸ਼ਮੂਲੀਅਤ

Ad Position 21
No active advertisement
ਅਜੀਤ ਡੈਸਕ 07-04-2026

ਸਮੁੰਦੜਾ, 6 ਅਪ੍ਰੈਲ (ਤੀਰਥ ਸਿੰਘ ਰੱਕੜ)-ਪਹਿਲੀ ਸਤੰਬਰ 2025 ਦੇ ਸੁਪਰੀਮ ਕੋਰਟ ਦੇ ਟੈੱਟ (ਟੀ. ਈ. ਟੀ) ਨੂੰ ਪਿਛਲੇ ਸਮੇਂ ਤੋਂ ਲਾਗੂ ਕਰਨ ਦੇ ਫੈਸਲੇ ਦੇ ਵਿਰੋਧ ਵਿਚ ਟੀਚਰਜ਼ ਫੈਡਰੇਸ਼ਨ ਆਫ਼ ਇੰਡੀਆ ਵਲੋਂ ਦਿੱਤੇ ਸੱਦੇ ਅਨੁਸਾਰ ਰਾਮ ਲੀਲਾ ਮੈਦਾਨ ਦਿੱਲੀ ਵਿਖੇ ਦੇਸ਼ ਭਰ ਤੋਂ ਵੱਡੀ ਗਿਣਤੀ ਵਿਚ ਅਧਿਆਪਕਾਂ ਨੇ ਪਹੁੰਚ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਸੰਬੋਧਨ ਕਰਦੇ ਹੋਏ ਟੀ. ਈ. ਟੀ. ਦੀ ਬੇਲੋੜੀ ਸ਼ਰਤ ਹਟਾਉਣ ਲਈ ਦੇਸ਼ ਦੀ ਸੰਸਦ ਵਿਚ ਸਿੱਖਿਆ ਦੇ ਅਧਿਕਾਰ ਕਾਨੂੰਨ-2009 ਵਿਚ ਲੋੜੀਂਦੀ ਸੋਧ ਦਾ ਕਾਨੂੰਨ ਪਾਸ ਕਰਨ ਦੀ ਮੰਗ ਕੀਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਕੇਸ਼ ਕੁਮਾਰ ਸੰਯੁਕਤ ਸਕੱਤਰ, ਸੁਖਦੇਵ ਡਾਨਸੀਵਾਲ ਸੂਬਾ ਪ੍ਰਚਾਰ ਸਕੱਤਰ, ਡਾ. ਰਾਮਸ਼ਰਨ, ਸੁਖਵਿੰਦਰ ਗਿਰ, ਮੇਘ ਰਾਜ, ਅਮਨ ਵਸਿਸ਼ਟ, ਜਰਨੈਲ ਸਿੰਘ, ਰਮੇਸ਼ ਮਲਕੋਵਾਲ, ਰਾਜ ਸੈਣੀ, ਮਨਜੀਤ ਲਹਿਰਾ, ਪਵਨ ਕੁਮਾਰ ਨਾਭਾ, ਰਵਿੰਦਰ ਰਾਜਨ, ਹਰਬੰਸ ਸਿੰਘ, ਭੀਮ ਸਿੰਘ, ਰੇਖਾ, ਵਰਿੰਦਰ, ਸੁਭਾਸ਼ ਸ਼ਰਮਾ ਵਿਸ਼ਣੂ ਅਤੇ ਵੇਦਪਾਲ ਨੇ ਵੀ ਸ਼ਮੂਲੀਅਤ ਕੀਤੀ | ਆਗੂਆਂ ਨੇ ਦੱਸਿਆ ਕਿ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸੰਗਰੂਰ ਵਿਖੇ 11 ਅਪ੍ਰੈਲ ਨੂੰ ਪੰਜਾਬ ਸਰਕਾਰ ਵਲੋਂ ਕੀਤੀਆਂ ਵਾਅਦਾ ਖਿਲਾਫੀਆਂ ਦੇ ਵਿਰੋਧ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਵੱਲ 'ਵਾਅਦਾ ਖਿਲਾਫੀ ਮਾਰਚ' ਕੀਤਾ ਜਾ ਰਿਹਾ ਹੈ | ਆਗੂਆਂ ਨੇ ਪੰਜਾਬ ਦੇ ਸਮੁੱਚੇ ਅਧਿਆਪਕ ਵਰਗ ਨੂੰ ਇਸ ਮਾਰਚ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਨੂੰ ਕਿਸਾਨਾਂ ਦੇ ਵਫ਼ਦ ਨੇ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਿੰਡ ਮਝੂਰ ਵਿਖੇ ਜਾਗਰੂਕਤਾ ਸੈਮੀਨਾਰ
Ad Position 24