ਨਵਾਂਸ਼ਹਿਰ, 6 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ, ਜਸਬੀਰ ਸਿੰਘ ਨੂਰਪੁਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਦੇ ਦਫ਼ਤਰ ਅੱਗੇ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਦੀਆਂ ਮੰਗਾਂ ਮਨਾਉਣ ਲਈ ਗਵਰਨਰ ਪੰਜਾਬ ਦੇ ਨਾਂਅ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ | ਵਫ਼ਦ ਦੀ ਅਗਵਾਈ ਸੁਰਿੰਦਰ ਸਿੰਘ ਬੈਂਸ ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਭੁਪਿੰਦਰ ਸਿੰਘ ਵੜੈਚ ਸੂਬਾ ਕਮੇਟੀ ਮੈਂਬਰ, ਤਰਸੇਮ ਸਿੰਘ ਬੈਂਸ ਜ਼ਿਲ੍ਹਾ ਸਕੱਤਰ, ਕੁਲਵਿੰਦਰ ਸਿੰਘ ਕੌਮੀ ਕਿਸਾਨ ਯੂਨੀਅਨ, ਕੁਲਦੀਪ ਸਿੰਘ ਦੌੜਕਾ ਪੈਨਸ਼ਨਰ ਯੂਨੀਅਨ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕੀਤੀ | ਬੁਲਾਰਿਆਂ ਨੇ ਕਿਸਾਨਾਂ ਦੀਆਂ ਮੰਗਾਂ ਜਿਵੇਂ ਆਲੂ, ਸਰੋਂ੍ਹ, ਕਣਕ, ਝੋਨਾ, ਮੱਕੀ, ਗੰਨਾ ਅਤੇ ਹੋਰ ਤੇਲ ਫ਼ਸਲਾਂ 'ਤੇ ਐੱਮ.ਐੱਸ.ਪੀ. ਦੇਣ ਦੀ ਮੰਗ ਕੀਤੀ ਤੇ ਕਿਹਾ ਬਿਜਲੀ ਸੋਧ ਬਿੱਲ ਰੱਦ ਕੀਤਾ ਜਾਵੇ, ਬੀਜ ਸੋਧ ਬਿੱਲ ਰੱਦ ਕੀਤਾ ਜਾਵੇ ਤੇ ਯੂਰੀਆ ਖਾਦ ਦੀ ਕੀਮਤ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ, ਯੂਰੀਆ ਖ਼ਾਦ ਦੇ ਥੈਲੇ ਦਾ ਵਜ਼ਨ 50 ਕਿੱਲੋਗਰਾਮ ਪੂਰਾ ਕੀਤਾ ਜਾਵੇ, ਮੁਕਤ ਵਪਾਰ ਸਮਝੌਤਾ ਵੀ ਰੱਦ ਕੀਤਾ ਜਾਵੇ, ਕਿਸਾਨਾਂ ਦੀਆਂ ਹੜ੍ਹਾਂ ਨਾਲ ਤਬਾਹ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ, ਕਿਸਾਨਾਂ ਨੂੰ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਦਾ ਕੀਤਾ ਜਾਵੇ, ਇਸ ਦੇ ਨਾਲ ਹੀ 4 ਲੇਬਰ ਕੋਡ ਬਿੱਲ ਵੀ ਰੱਦ ਕੀਤਾ ਜਾਵੇ, ਮਨਰੇਗਾ ਕਾਮਿਆਂ ਨੂੰ ਘੱਟੋ-ਘੱਟ 700 ਰੁਪਏ ਦਿਹਾੜੀ ਦਿੱਤੀ ਜਾਵੇ, 60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ 10000 ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਵੇ | ਇਸ ਸਮੇਂ ਨਿਰਮਲ ਸਿੰਘ ਔਜਲਾ ਕੌਮੀ ਕਿਸਾਨ ਯੂਨੀਅਨ, ਕੁਲਵਿੰਦਰ ਸਿੰਘ ਕਿਸਾਨ ਯੂਨੀਅਨ ਰਾਜੇਵਾਲ, ਗੁਰਦੇਵ ਸਿੰਘ ਚੌਹੜ ਪ੍ਰਧਾਨ ਇਲਾਕਾ ਬੰਗਾ, ਜਸਵੀਰ ਸਿੰਘ ਮੋਰੋਂ ਪੈਨਸ਼ਨਰ ਯੂਨੀਅਨ, ਕਰਨੈਲ ਸਿੰਘ ਰਾਹੋਂ ਸਾਬਕਾ ਬੀ.ਪੀ.ਈ.ਓ., ਸੋਮ ਲਾਲ ਜ਼ਿਲ੍ਹਾ ਪ੍ਰਧਾਨ ਪੈਨਸ਼ਨਰ ਐਸੋਸੀਏਸ਼ਨ, ਅਵਤਾਰ ਕੱਟ, ਜਸਵੀਰ ਸਿੰਘ ਮੰਗੂਵਾਲ, ਕਸ਼ਮੀਰ ਸਿੰਘ ਮੱਲਪੁਰ ਅੜਕਾਂ, ਸੁਰਿੰਦਰ ਸਿੰਘ ਮਹਿਰਮਪੁਰ ਪ੍ਰਧਾਨ ਬਲਾਕ ਔੜ, ਰਾਮਜੀ ਦਾਸ ਸਨਾਵਾ, ਕੁਲਵੀਰ ਕੌਰ ਪਰਾਗਪੁਰ, ਕਸ਼ਮੀਰ ਕੌਰ, ਗੁਰਮੀਤ ਕੌਰ, ਕੁਲਦੀਪ ਕੌਰ ਤੇ ਪਿੰਕੀ ਆਦਿ ਹਾਜ਼ਰ ਸਨ |