ਨਵਾਂਸ਼ਹਿਰ, 6 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਯੂਥ ਵਿੰਗ ਦੇ ਸੀਨੀਅਰ ਆਗੂ ਅਤੇ ਦੁਆਬਾ ਜੋਨ ਦੇ ਸਾਬਕਾ ਇੰਚਾਰਜ ਜਸਪ੍ਰੀਤ ਸਿੰਘ ਰੋਬੀ ਕੰਗ ਨੂੰ ਆਮ ਆਦਮੀ ਪਾਰਟੀ ਵਲੋਂ ਯੂਥ ਵਿੰਗ ਦਾ ਸਟੇਟ ਸੀਨੀਅਰ ਵਾਈਸ ਪ੍ਰਧਾਨ ਲਗਾਇਆ ਗਿਆ | ਉਨ੍ਹਾਂ ਆਖਿਆ ਕਿ ਜੋ ਪਾਰਟੀ ਨੇ ਉਨ੍ਹਾਂ ਨੂੰ ਜਿੰਮੇਵਾਰੀ ਸੌਂਪੀ ਹੈ, ਉਸ ਨੂੰ ਉਹ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ | ਉਨ੍ਹਾਂ ਆਖਿਆ ਕਿ ਉਹ ਲਗਾਤਾਰ ਪਾਰਟੀ ਨਾਲ 2014 ਤੋਂ ਜੁੜੇ ਹੋਏ ਹਨ ਅਤੇ ਉਨ੍ਹਾਂ ਨੂੰ ਪਹਿਲਾਂ ਵੀ ਪਾਰਟੀ ਨੇ ਯੂਥ ਵਿੰਗ ਦੁਆਬਾ ਜੋਨ ਦਾ ਇਨਚਰਜ ਲਗਾਇਆ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਪਾਰਟੀ ਵੱਲੋਂ ਮਾਣ ਦਿੱਤਾ ਗਿਆ | ਉਨ੍ਹਾਂ ਆਖਿਆ ਕਿ ਆਉਣ ਵਾਲੀ ਸਰਕਾਰ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਬਣੇਗੀ | ਉਨ੍ਹਾਂ ਆਖਿਆ ਕਿ ਵਿਰੋਧੀ ਪਾਰਟੀਆਂ ਕੋਲ ਇਸ ਸਮੇਂ ਕੋਈ ਮੁੱਦਾ ਨਹੀਂ ਹੈ | ਉਨ੍ਹਾਂ ਆਖਿਆ ਕਿ ਯੂਥ ਵਿੰਗ ਪਾਰਟੀ ਦੀ ਰੀੜ ਦੀ ਹੱਡੀ ਹੈ, ਯੂਥ ਵਿੰਗ ਨੂੰ ਮਜਬੂਤ ਕਰਨ ਲਈ ਬਲਾਕ ਪੱਧਰ 'ਤੇ ਯੂਨਿਟ ਕਾਇਮ ਕੀਤੇ ਜਾਣਗੇ ਅਤੇ ਉਨ੍ਹਾਂ ਦੀਆਂ ਅੱਗੇ ਪਿੰਡ ਪੱਧਰ 'ਤੇ ਇਕਾਈਆਂ ਬਣਾਈਆਂ ਜਾਣਗੀਆਂ |