05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 07-04-2026
ਨਵਾਂਸ਼ਹਿਰ, 6 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਸੋਮ ਲਾਲ ਥੋਪੀਆ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੀਟਿੰਗ ਹਾਲ ਵਿਚ ਹੋਈ | ਇਸ ਸਮੇਂ ਅਮਰੀਕਾ-ਇਜ਼ਰਾਇਲ ਦੀ ਸਾਮਰਾਜੀ ਜੁੰਡਲੀ ਵਲੋਂ ਦੁਨੀਆ ਨੂੰ ਸੰਸਾਰ ਜੰਗ ਵੱਲ ਧੱਕਣ ਦੀ ਨਿਖੇਧੀ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਦੌੜਕਾ, ਜੀਤ ਲਾਲ ਗੋਹਲੜੋਂ, ਕਰਨੈਲ ਸਿੰਘ ਰਾਹੋਂ, ਅਸ਼ੋਕ ਕੁਮਾਰ ਵਿੱਤ ਸਕੱਤਰ, ਸੁਰਜੀਤ ਸਿੰਘ ਕਾਹਮਾ, ਜੋਗਾ ਸਿੰਘ, ਰਾਮ ਪਾਲ, ਜਸਵੀਰ ਮੋਰੋਂ, ਐਚ ਐਸ ਭਾਵੜਾ, ਸੁੱਚਾ ਰਾਮ, ਸੋਖੀ ਰਾਮ ਨੇ ਕਿਹਾ ਕਿ ਸਰਕਾਰ ਪੰਜਾਬ ਦਾ ਖਜ਼ਾਨਾ ਭਰੇ ਹੋਣ ਦੀਆਂ ਡੀਂਗਾਂ ਮਾਰ ਰਹੀ ਹੈ, ਪਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਪਿਛਲੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਕਾਇਆ, ਦਸੰਬਰ 2025 ਤੱਕ 16 ਫ਼ੀਸਦੀ ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ, ਤਨਖਾਹ ਕਮਿਸ਼ਨ ਦੇ ਬਕਾਏ, ਪੈਨਸ਼ਨਰਾਂ 'ਤੇ 2.59 ਦਾ ਗੁਣਾਂਕ ਲਾਗੂ ਕਰਨ ਸਮੇਤ ਸਮੁੱਚੀਆਂ ਮੰਗਾਂ ਦਾ ਹੱਲ ਕਰਨ ਬਾਰੇ ਕੋਈ ਬਿਆਨ ਨਹੀਂ ਦੇ ਰਹੀ | ਜਨਵਰੀ 2026 ਤੋਂ ਅਗਲਾ ਤਨਖਾਹ ਕਮਿਸ਼ਨ ਲਾਗੂ ਹੋਣਾ ਸੀ, ਪਰ ਇਸ ਸਰਕਾਰ ਨੇ ਪਿਛਲੇ ਤਨਖਾਹ ਕਮਿਸ਼ਨ ਦੀਆਂ ਕੀਤੀਆਂ ਸਿਫਾਰਸ਼ਾਂ ਲਾਗੂ ਕਰਨ ਤੋਂ ਪਾਸਾ ਵੱਟ ਲਿਆ ਹੈ | ਮਹਿੰਗਾਈ ਭੱਤੇ ਸਬੰਧੀ ਹਾਈਕੋਰਟ ਵਿੱਚ ਚਲ ਰਹੇ ਕੇਸ ਵਿੱਚ ਐਫੀਡੇਵਟ ਦੇਣ ਤੋਂ ਵਾਰ- ਵਾਰ ਟਾਲਾ ਵੱਟ ਰਹੀ ਹੈ, ਪਰ ਕੋਰਟ ਨੇ ਹੁਣ 8 ਅਪ੍ਰੈਲ ਦਾ ਆਖਰੀ ਸਮਾਂ ਦਿੱਤਾ ਹੈ | ਮੀਟਿੰਗ ਵਿੱਚ ਅਜਮੇਰ ਸਿੰਘ, ਅਵਤਾਰ ਸਿੰਘ, ਚਰਨਜੀਤ, ਸਰੂਪ ਲਾਲ, ਦੇਸ ਰਾਜ ਬੱਜੋਂ, ਤੇਜਾ ਸਿੰਘ, ਮਹਿੰਦਰ, ਹੁਸਨ ਲਾਲ, ਚਰਨਦਾਸ, ਹਰਭਜਨ ਸਿੰਘ, ਸੁਰਜੀਤ ਸਿੰਘ, ਜਸਬੀਰ ਸਿੰਘ ਮੰਗੂਪੁਰ, ਧੰਨਾ ਰਾਮ, ਹਰੀ ਬਿਲਾਸ, ਹਰਦਿਆਲ ਸਿੰਘ, ਅਜੀਤ ਸਿੰਘ, ਸੁਰਿੰਦਰਜੀਤ, ਹਰਬੰਸ ਸਿੰਘ, ਹਰਦਿਆਲ ਸਿੰਘ, ਹਰਭਜਨ ਸਿੰਘ, ਅਮਰਜੀਤ ਸਿੰਘ, ਹਰਮੇਸ਼ ਲਾਲ, ਤਰਸੇਮ ਸਿੰਘ, ਹਰਦੇਵ ਕੁਮਾਰ, ਚਰਨਜੀਤ, ਬੇਅੰਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਚੇਚੀ ਵਲੋਂ ਗ੍ਰਾਮ ਪੰਚਾਇਤ ਜਲਵਾਹਾ ਨੂੰ ਡੇਢ ਲੱਖ ਰੁਪਏ ਦੀ ਗ੍ਰਾਂਟ ਜਾਰੀ ਅਗਲੀ ਖ਼ਬਰ ਰੋਬੀ ਕੰਗ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਬਣੇ
Ad Position 24