05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਚੇਅਰਮੈਨ ਚੇਚੀ ਵਲੋਂ ਗ੍ਰਾਮ ਪੰਚਾਇਤ ਜਲਵਾਹਾ ਨੂੰ ਡੇਢ ਲੱਖ ਰੁਪਏ ਦੀ ਗ੍ਰਾਂਟ ਜਾਰੀ

Ad Position 21
No active advertisement
ਅਜੀਤ ਡੈਸਕ 07-04-2026
ਉਸਮਾਨਪੁਰ, 6 ਅਪ੍ਰੈਲ (ਸੰਦੀਪ ਮਝੂਰ)-ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਚੇਚੀ ਵਲੋਂ ਗ੍ਰਾਮ ਪੰਚਾਇਤ ਜਲਵਾਹਾ ਹਲਕਾ ਨਵਾਂਸ਼ਹਿਰ ਨੂੰ ਆਪਣੇ ਅਖਤਿਆਰੀ ਕੋਟੇ ਵਿੱਚੋਂ ਡੇਢ ਲੱਖ ਰੁਪਏ ਦੀ ਗ੍ਰਾਂਟ ਨੌਜਵਾਨਾਂ ਨੂੰ ਜਿੰਮ ਅਤੇ ਖੇਡਾਂ ਦਾ ਸਮਾਨ ਲੈਣ ਲਈ ਜਾਰੀ ਕੀਤੀ ਗਈ | ਇਸ ਮੌਕੇ ਨਗਰ ਸੁਧਾਰ ਟਰੱਸਟ ਨਵਾਂਸ਼ਹਿਰ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਦੇ ਗ੍ਰਹਿ ਨਿਵਾਸ ਵਿਖੇ ਕਰਵਾਏ ਗਏ ਸਮਾਗਮ ਮੌਕੇ ਚੇਅਰਮੈਨ ਚੇਚੀ ਦਾ ਪਤਵੰਤਿਆਂ ਦੀ ਹਾਜ਼ਰੀ ਵਿਚ ਵਿਸ਼ੇਸ਼ ਸਨਮਾਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤ ਜਲਵਾਹਾ ਨੂੰ ਜਿੰਮ ਦਾ ਸਮਾਨ ਖਰੀਦਣ ਅਤੇ ਨੌਜਵਾਨਾਂ ਨੂੰ ਖੇਡਾਂ ਦਾ ਹਰ ਤਰ੍ਹਾਂ ਦਾ ਸਾਮਾਨ ਲੈਣ ਲਈ ਉਕਤ ਗ੍ਰਾਂਟ ਜਾਰੀ ਕੀਤੀ ਗਈ ਹੈ | ਇਸ ਮੌਕੇ ਚੇਅਰਮੈਨ ਜਲਵਾਹਾ ਅਤੇ ਕੁਲਵੰਤ ਸਿੰਘ ਰਕਾਸਣ ਜ਼ਿਲ੍ਹਾ ਇੰਚਾਰਜ ਸੋਸ਼ਲ ਮੀਡੀਆ ਨੇ ਨੌਜਵਾਨਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਹੋਏ ਖੇਡਾਂ ਦੇ ਸਮਾਨ ਲਈ ਅਤੇ ਨਵਾਂ ਜਿੰਮ ਦਾ ਸਮਾਨ ਖਰੀਦਣ ਲਈ ਦਿੱਤੀ ਗਈ ਗ੍ਰਾਂਟ ਲਈ ਪੰਜਾਬ ਸਰਕਾਰ ਤੇ ਚੇਅਰਮੈਨ ਚੇਚੀ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਸੰਤੋਖ ਕੌਰ, ਪੰਚ ਨਿਰਮਲ ਸਿੰਘ, ਸਨੀ ਕੁਮਾਰ, ਮਨਜਿੰਦਰ ਕੌਰ, ਮਨਜੀਤ ਕੌਰ, ਹੰਸ ਰਾਜ, ਮਹਿੰਦਰ ਪਾਲ ਸਿੰਘ ਜਲਵਾਹਾ, ਸੁਰਿੰਦਰ ਪਾਲ ਠੇਕੇਦਾਰ, ਤੇ ਦਸ਼ਮੇਸ਼ ਸਪੋਰਟਸ ਕਲੱਬ ਦੇ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਚਾਰ ਸਾਲਾਂ ਦੀ ਕਾਰਗੁਜ਼ਾਰੀ ਤੋਂ ਹਰ ਵਰਗ ਨਰਾਜ਼- ਮੀਨਾ ਸੂੰਢ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ
Ad Position 24