05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਲਾਇਨ ਕਲੱਬ ਬੰਗਾ ਵਲੋਂ ਸਿਲਾਈ ਟ੍ਰੇਨਿੰਗ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਨੂੰ ਸਰਟੀਫਿਕੇਟ ਭੇਟ

Ad Position 21
No active advertisement
ਅਜੀਤ ਡੈਸਕ 07-04-2026
ਬੰਗਾ, 6 ਅਪ੍ਰੈਲ (ਧਰਮਵੀਰ ਪਾਲ)-ਲਾਇਨ ਕਲੱਬ ਬੰਗਾ ਨਿਸ਼ਚੇ ਵਲੋਂ ਸਮਾਜ ਸੇਵਾ ਦੇ ਖੇਤਰ 'ਚ ਇਕ ਹੋਰ ਸ਼ਲਾਘਾਯੋਗ ਉਪਰਾਲਾ ਕਰਦੇ ਹੋਏ ਕਲੱਬ ਪ੍ਰਧਾਨ ਲਾਇਨ ਜਸਪਾਲ ਸਿੰਘ ਗਿੱਦਾ ਦੀ ਅਗਵਾਈ ਹੇਠ ਲਿਵਾਸਾ ਹਸਪਤਾਲ ਨਵਾਂਸ਼ਹਿਰ ਦੇ ਸਹਿਯੋਗ ਨਾਲ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਮਾਹਰ ਡਾਕਟਰਾਂ ਵੱਲੋਂ ਲੋੜਵੰਦ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਇਸ ਦੇ ਨਾਲ ਹੀ ਕਲੱਬ ਵਲੋਂ ਪਿਛਲੇ ਛੇ ਮਹੀਨਿਆਂ ਤੋਂ ਚੱਲ ਰਹੀ ਸਿਲਾਈ ਟ੍ਰੇਨਿੰਗ ਨੂੰ ਸਫਲਤਾਪੂਰਵਕ ਪੂਰਾ ਕਰਦੇ ਹੋਏ ਸਿਲਾਈ ਟ੍ਰੇਨਿੰਗ ਪ੍ਰਾਪਤ ਕਰਨ ਵਾਲੀਆਂ ਮਹਿਲਾਵਾਂ ਅਤੇ ਲੜਕੀਆਂ ਨੂੰ ਸਰਟੀਫਿਕੇਟ ਵੰਡੇ ਗਏ | ਮੈਡਮ ਮੰਜੂ ਬੰਗਾ ਦੀ ਅਗਵਾਈ ਹੇਠ ਚੱਲਿਆ ਇਹ ਉਪਰਾਲਾ ਮਹਿਲਾਵਾਂ ਨੂੰ ਖੁਦਮੁਖਤਿਆਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋ ਰਿਹਾ ਹੈ | ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਰੀਜਨ ਚੇਅਰਮੈਨ ਕੁਲਦੀਪ ਭੂਸ਼ਨ ਅਤੇ ਕੌਂਸਲਰ ਰਸ਼ਪਾਲ ਕੌਰ ਨੇ ਕਲੱਬ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ | ਇਸ ਮੌਕੇ ਚਾਰਟਰ ਪ੍ਰਧਾਨ ਬਲਬੀਰ ਸਿੰਘ ਰਾਏ, ਵਾਈਸ ਪ੍ਰਧਾਨ ਮਨਜਿੰਦਰ ਸਿੰਘ, ਕੈਸ਼ੀਅਰ ਗੁਲਸ਼ਨ ਕੁਮਾਰ, ਜੋਨ ਚੇਅਰਮੈਨ ਸੰਜੀਵ ਸੂਰੀ, ਧਰਮਵੀਰ ਪਾਲ ਪੀ. ਆਰ. ਓ, ਗੁਰਦਿਆਲ ਸਿੰਘ, ਸੰਜੀਵ ਕੁਮਾਰ, ਹਰਵਿੰਦਰ ਤਿਵਾੜੀ ਤੇ ਪ੍ਰੋਜੈਕਟ ਚੇਅਰਮੈਨ ਤਜਿੰਦਰ ਕੁਮਾਰ ਗਿੰਨੀ ਸਮੇਤ ਹੋਰ ਮੈਂਬਰ ਵੀ ਮੌਜੂਦ ਸਨ | ਟ੍ਰੇਨਿੰਗ ਪ੍ਰਾਪਤ ਕਰ ਚੁੱਕੀਆਂ ਮਹਿਲਾਵਾਂ ਤੇ ਲੜਕੀਆਂ ਨੇ ਕਲੱਬ ਦਾ ਧੰਨਵਾਦ ਕੀਤਾ | ਲਾਇਨ ਕਲੱਬ ਬੰਗਾ ਨਿਸ਼ਚੇ ਸੇਵਾ, ਸਮਰਪਣ ਅਤੇ ਸਮਾਜਿਕ ਬਦਲਾਅ ਦਾ ਪ੍ਰਤੀਕ ਬਣ ਕੇ ਲਗਾਤਾਰ ਮਨੁੱਖਤਾ ਦੀ ਭਲਾਈ ਲਈ ਕੰਮ ਕਰ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਹੈਪੀ ਮਾਡਲ ਸਕੂਲ ਦਾ ਪੰਜਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤ ਨੂੰ ਤੋੜਨ ਵਾਲਿਆਂ ਵਿਰੁੱਧ ਸਖ਼ਤ ਕਰਵਾਈ ਕੀਤੀ ਜਾਵੇ- ਵਰਿੰਦਰ ਬਛੌੜੀ
Ad Position 24