ਬਲਾਚੌਰ, 6 ਅਪ੍ਰੈਲ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਪਿੰਡ ਟਕਾਰਲਾ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਜ਼ਿਲ੍ਹਾ ਪ੍ਰਧਾਨ ਚੌਧਰੀ ਅਜੇ ਮੰਗੂਪੁਰ ਦੀ ਅਗਵਾਈ ਹੇਠ ਧਰਮਵੀਰ ਚੌਧਰੀ ਜਨਰਲ ਸਕੱਤਰ ਡੀ. ਸੀ. ਸੀ. ਦੇ ਯਤਨਾਂ ਸਦਕਾ ਨਰੇਸ਼ ਕੁਮਾਰ ਹੱਕਲਾ, ਚਮਨ ਲਾਲ ਦੇਦੜ ਆਪਣੇ ਸਾਥੀਆਂ ਸਮੇਤ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ | ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਸ਼ਾਮਿਲ ਪਰਿਵਾਰਾਂ ਦਾ ਸਵਾਗਤ ਕਰਦਿਆਂ ਹੋਇਆਂ ਇਲਾਕਾ ਵਾਸੀਆਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਬਾਰੇ ਜਾਣੂ ਕਰਵਾਇਆ | ਇਸ ਮੌਕੇ ਨਰੇਸ਼ ਕੁਮਾਰ ਹੱਕਲਾ, ਚਮਨ ਲਾਲ ਦੇਦੜ, ਰਾਮ ਲਾਲ ਦੇਦੜ, ਭੂਸ਼ਨ ਦੇਦੜ, ਨਰਿੰਦਰ ਕੁਮਾਰ ਦੇਦੜ, ਭਜਨ ਲਾਲ ਚੌਹਾਨ, ਪ੍ਰੇਮ ਲਾਲ ਚੌਹਾਨ, ਬਲਵੰਤ ਰਾਏ ਬਾਗੜੀ, ਮੋਹਨ ਲਾਲ ਹਕਲਾ, ਕਮਲ ਲਾਲ ਹਕਲਾ ਆਪਣੇ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ | ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਏ ਸਾਥੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਕਾਂਗਰਸ ਪਾਰਟੀ ਉਨ੍ਹਾਂ ਲਈ ਹਰ ਸਮੇਂ ਹਾਜ਼ਰ ਰਹੇਗੀ | ਉਨ੍ਹਾਂ ਮੌਜੂਦਾ ਸਰਕਾਰ ਸਬੰਧੀ ਗੱਲ ਕਰਦਿਆਂ ਹੋਇਆਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਪੂਰੀ ਤਰਾਂ ਭੰਗ ਹੋ ਚੁੱਕਾ ਹੈ ਅਤੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਕਾਂਗਰਸ ਪਾਰਟੀ ਦੀ ਸਰਕਾਰ ਲਿਆਂਦੀ ਜਾ ਸਕੇ | ਇਸ ਮੌਕੇ ਨਾਨਕ ਸਿੰਘ ਬਾਂਠ ਚੇਅਰਮੈਨ ਬਲਾਕ ਸੰਮਤੀ ਬਲਾਚੌਰ, ਬਲਵੀਰ ਚੌਧਰੀ ਵਾਈਸ ਚੇਅਰਮੈਨ ਬਲਾਕ ਸੰਮਤੀ ਸੜੋਆ, ਵਿਜੇ ਕੁਮਾਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਰਾਜ ਕੁਮਾਰ ਬਲਾਕ ਸੰਮਤੀ ਮੈਂਬਰ, ਰਾਜੀਵ ਘੋਲਾ ਬਲਾਕ ਸੰਮਤੀ ਮੈਂਬਰ, ਪ੍ਰੇਮ ਕੁਮਾਰ ਚੇਅਰਮੈਨ ਜਵਾਹਰ ਬਾਲ ਮੰਚ, ਧਰਮਵੀਰ ਚੌਧਰੀ ਜਨਰਲ ਸਕੱਤਰ ਜ਼ਿਲ੍ਹਾ ਕਾਂਗਰਸ ਕਮੇਟੀ, ਬਲਵੀਰ ਚੰਦ ਇੰਸਪੈਕਟਰ, ਚਮਨ ਲਾਲ ਠੇਕੇਦਾਰ, ਪਰਵੀਨ ਹਕਲਾ ਸਰਪੰਚ, ਬਿੰਦਰ ਖੇਪੜ, ਬਿੱਲਾ ਖੇਪੜ, ਸੰਦੀਪ ਖੇਪੜ, ਮਦਨ ਮਹਿਰ, ਓਮੀ ਹਕਲਾ, ਰਤਨ ਕਸਾਣਾ, ਰਾਜ ਕੁਮਾਰ ਠੇਕੇਦਾਰ, ਪਰਮਾ ਨੰਦ ਹਕਲਾ, ਬਹੁ ਗਿਣਤੀ ਪਾਰਟੀ ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ |