05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਅਲਾਚੌਰ ਤੋਂ ਨਵਾਂਸ਼ਹਿਰ ਤੱਕ ਦੀ ਸੜਕ 5.5 ਕਰੋੜ 'ਚ ਬਣੇਗੀ- ਪਾਠਕ

Ad Position 21
No active advertisement
ਅਜੀਤ ਡੈਸਕ 07-04-2026
ਨਵਾਂਸ਼ਹਿਰ, 6 ਅਪ੍ਰੈਲ (ਜਸਬੀਰ ਸਿੰਘ ਨੂਰਪੁਰ, ਦੀਦਾਰ ਸਿੰਘ ਸ਼ੇਤਰਾ)-ਅਲਾਚੌਰ ਤੋਂ ਨਵਾਂਸ਼ਹਿਰ ਬੱਸ ਅੱਡੇ ਤੱਕ ਸੜਕ ਦੇ ਨਿਰਮਾਣ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ | ਨਵਾਂਸ਼ਹਿਰ ਤੋਂ ਗੜ੍ਹਸ਼ੰਕਰ ਨੂੰ ਜੋੜਨ ਵਾਲੀ ਇਹ ਮੁੱਖ ਸੜਕ 5.5 ਕਰੋੜ ਦੀ ਲਾਗਤ ਨਾਲ ਬਣਾਈ ਜਾਵੇਗੀ ਅਤੇ ਨਿਰਮਾਣ ਦੌਰਾਨ ਇਸਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਹੋਣ ਦਿੱਤਾ ਜਾਵੇਗਾ | ਇਹ ਗੱਲ ਆਮ ਆਦਮੀ ਪਾਰਟੀ ਦੇ ਨਵਾਂਸ਼ਹਿਰ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਬੱਲੂ (ਉਪ ਚੇਅਰਮੈਨ ਪੰਜਾਬ ਟੈਕਨੀਕਲ ਬੋਰਡ) ਨੇ ਪਿੰਡ ਅਲਾਚੌਰ ਤੋਂ ਗੜ੍ਹਸ਼ੰਕਰ ਰੋਡ ਸੜਕ ਦੇ ਨਿਰਮਾਣ ਕਾਰਜ ਦੇ ਉਦਘਾਟਨ ਦੌਰਾਨ ਕਹੀ | ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਬੱਲੂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਹਮੇਸ਼ਾ ਆਖਰੀ ਸਾਲ ਵਿੱਚ ਕੰਮ ਕੀਤੇ ਹਨ, ਪਰ ਆਮ ਆਦਮੀ ਪਾਰਟੀ ਦੀ ਸਰਕਾਰ, ਜੋ ਕਿ ਪੰਜਾਬ ਵਿਚ ਪਹਿਲੀ ਵਾਰ ਸਤਾ ਵਿੱਚ ਆਈ ਹੈ, ਵੱਲੋਂ ਪਹਿਲੇ ਦਿਨ ਤੋਂ ਹੀ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ | ਪੰਜਾਬ ਵਿੱਚ ਨਾ ਸਿਰਫ਼ ਪੁਰਾਣੀਆਂ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ, ਸਗੋਂ ਕਈ ਥਾਵਾਂ 'ਤੇ ਜਨਤਕ ਮੰਗ 'ਤੇ ਨਵੀਆਂ ਸੜਕਾਂ ਵੀ ਬਣਾਈਆਂ ਜਾ ਰਹੀਆਂ ਹਨ | ਇਸ ਦੌਰਾਨ ਉਨ੍ਹਾਂ ਨਾਲ ਬਲਾਕ ਸੰਮਤੀ ਮੈਂਬਰ ਜਗਤਾਰ ਸਿੰਘ ਮਹਿੰਦੀਪੁਰ, ਸਰਪੰਚ ਸ਼ਿੰਗਾਰਾ ਸਿੰਘ ਅਲਾਚੌਰ, ਸਰਪੰਚ ਜੋਗਿੰਦਰ ਪਾਲ ਮੁਬਾਰਕਪੁਰ, ਦਲਜੀਤ ਸਿੰਘ ਰਸੂਲਪੁਰ, ਮਨਜਿੰਦਰ ਸਿੰਘ ਕਾਜਮਪੁਰ, ਮੀਤ ਰਾਮ, ਕੇਸਰ ਸਿੰਘ, ਆਤਮਾ ਰਾਮ ਤੇ ਹੋਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਅੰਗਦ ਨਗਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਗੁਰਮਤਿ ਸਮਾਗਮ ਕਲ੍ਹ ਤੋਂ ਅਗਲੀ ਖ਼ਬਰ ਪੰਜਾਬ ਸਰਕਾਰ ਕਣਕ ਦਾ ਇਕ-ਇਕ ਦਾਣਾ ਖਰੀਦੇਗੀ- ਬਲਾਕੀਪੁਰ
Ad Position 24