05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਗੁਰਦੁਆਰਾ ਗੁਰੂ ਅੰਗਦ ਨਗਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਗੁਰਮਤਿ ਸਮਾਗਮ ਕਲ੍ਹ ਤੋਂ

Ad Position 21
No active advertisement
ਅਜੀਤ ਡੈਸਕ 07-04-2026
ਨਵਾਂਸ਼ਹਿਰ, 6 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ)-ਗੁਰਦੁਆਰਾ ਸ੍ਰੀ ਗੁਰੂ ਅੰਗਦ ਨਗਰ ਵਿਖੇ ਹਰ ਸਾਲ ਦੀ ਤਰ੍ਹਾਂ ਦੂਸਰੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 11 ਰਾਤਰੀ ਗੁਰਮਤਿ ਸਮਾਗਮਾਂ ਦੀ ਲੜੀ 8 ਅਪ੍ਰੈਲ ਤੋਂ ਸ਼ੁਰੂ ਹੋ ਕੇ 18 ਅਪ੍ਰੈਲ ਤੱਕ ਰੋਜ਼ਾਨਾ ਸ਼ਾਮ ਨੂੰ 6:30 ਵਜੇ ਤੋਂ ਰਾਤ 9:30 ਵਜੇ ਤੱਕ ਜਾਰੀ ਰਿਹਾ ਕਰੇਗੀ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਜਰਨੈਲ ਸਿੰਘ ਖਾਲਸਾ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿੱਚ ਪੰਥ ਪ੍ਰਸਿੱਧ ਕਥਾਵਾਚਕ ਪਿ੍ੰਸੀਪਲ ਬਲਜੀਤ ਸਿੰਘ ਸਾਹਿਬਜਾਦਾ ਜੁਝਾਰ ਸਿੰਘ ਕਾਲਜ ਰੋਪੜ, ਪਿ੍ੰਸੀਪਲ ਮਨਿੰਦਰ ਪਾਲ ਸਿੰਘ, ਪਿ੍ੰਸੀਪਲ ਚਰਨਜੀਤ ਸਿੰਘ ਸ੍ਰੀ ਆਨੰਦਪੁਰ ਸਾਹਿਬ, ਗਿਆਨੀ ਮਨਦੀਪ ਸਿੰਘ ਮੁਰੀਦ ਸੰਗਰੂਰ ਵਾਲੇ, ਗਿਆਨੀ ਵਰਿੰਦਰ ਸਿੰਘ, ਗਿਆਨੀ ਕੁਲਵਿੰਦਰ ਸਿੰਘ ਵੀਰ, ਗਿਆਨੀ ਜੈਦੀਪ ਸਿੰਘ ਫਗਵਾੜਾ ਵਾਲੇ, ਭਾਈ ਰਾਹੁਲ ਸਿੰਘ ਨਵਾਂਸ਼ਹਿਰ ਅਤੇ ਭਾਈ ਜਸਪਾਲ ਸਿੰਘ ਕਥਾ ਕਰਨਗੇ ਅਤੇ ਪ੍ਰਸਿੱਧ ਰਾਗੀ ਢਾਡੀ ਜਥੇ ਭਾਈ ਸਤਨਾਮ ਸਿੰਘ ਕੁਹਾੜਕਾ, ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸ਼ੁਕੀਨ ਸਿੰਘ ਸ੍ਰੀ ਦਰਬਾਰ ਸਾਹਿਬ, ਰਾਮ ਸਿੰਘ ਕੇਸਗੜ੍ਹ ਸਾਹਿਬ, ਭਾਈ ਹਰਜਿੰਦਰ ਸਿੰਘ ਅਟਾਰੀ ਵਾਲੇ, ਭਾਈ ਸੁਖਬੀਰ ਸਿੰਘ, ਭਾਈ ਪ੍ਰਦੀਪ ਸਿੰਘ, ਭਾਈ ਦਿਲਬਾਗ ਸਿੰਘ ਉਸਮਾਨਪੁਰ ਵਾਲੇ, ਭਾਈ ਗੁਰਪ੍ਰੀਤ ਸਿੰਘ ਬੰਗਾ ਵਾਲੇ, ਭਾਈ ਗੁਰਪ੍ਰਤਾਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸੰਗਤਪੁਰਾ ਅਤੇ ਭਾਈ ਸੁਖਬੀਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਮੰਜੀ ਸਾਹਿਬ ਨਵਾਂਸ਼ਹਿਰ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕਰਨਗੇ | ਜਥੇਦਾਰ ਖ਼ਾਲਸਾ ਨੇ ਦੱਸਿਆ ਕਿ ਇਹ ਸਮਾਗਮ 12 ਅਪ੍ਰੈਲ ਨੂੰ ਨਗਰ ਕੌਂਸਲ ਪਾਰਕ ਸਲੋਹ ਰੋਡ ਨਵਾਂਸ਼ਹਿਰ, 16 ਅਪ੍ਰੈਲ ਨੂੰ ਗੁਰਦੁਆਰਾ ਮੰਜੀ ਸਾਹਿਬ ਬੰਗਾ ਰੋਡ ਨਵਾਂਸ਼ਹਿਰ, 17 ਅਪ੍ਰੈਲ ਨੂੰ ਗੁਰਦੁਆਰਾ ਸਿੰਘ ਸਭਾ ਚੰਡੀਗੜ੍ਹ ਚੌਕ ਨਵਾਂਸ਼ਹਿਰ ਅਤੇ ਬਾਕੀ ਦੇ ਦਿਨ ਗੁਰਦੁਆਰਾ ਸ੍ਰੀ ਗੁਰੂ ਅੰਗਦ ਨਗਰ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ ਹੋਣਗੇ | ਜਥੇਦਾਰ ਖਾਲਸਾ ਨੇ ਦੱਸਿਆ ਕਿ ਅੰਮਿ੍ਤ ਸੰਚਾਰ 19 ਅਪ੍ਰੈਲ ਨੂੰ ਸਵੇਰੇ 9 ਵਜੇ ਗੁਰਦੁਆਰਾ ਸਾਹਿਬ ਵਿਖੇ ਹੋਵੇਗਾ | ਉਨ੍ਹਾਂ ਇਹ ਵੀ ਦੱਸਿਆ ਕਿ 11 ਦਿਨ ਤੱਕ ਚੱਲਣ ਵਾਲੇ ਇਨ੍ਹਾਂ ਸਮਾਗਮ ਲਈ ਸੇਵਾਵਾਂ ਲੜੀਵਾਰ ਹਰੀ ਸਿੰਘ ਦੁਆਬਾ ਸਟੀਲ, ਅਮਰੀਕ ਸਿੰਘ ਗੁਰੂ ਕੀ ਰਸੋਈ, ਗੁਰਪ੍ਰੀਤ ਸਿੰਘ, ਦੀਦਾਰ ਸਿੰਘ ਸੈਣੀ ਸਵੀਟ ਸ਼ਾਪ, ਨਗਰ ਕੌਂਸਲ ਪਾਰਕ ਮੈਨੇਜਮੈਂਟ ਕਮੇਟੀ, ਕਰਮ ਸਿੰਘ ਸੁੱਜੋਂ ਵਾਲੇ, ਬੀਬੀ ਨਰਿੰਦਰ ਕੌਰ ਕਾਹਲੋਂ, ਦਰਸ਼ਨ ਸਿੰਘ ਸਰੋਨਾ ਸੈਨੇਟਰੀ, ਗੁਰਦੁਆਰਾ ਮੰਜੀ ਸਾਹਿਬ, ਗੁਰਦੁਆਰਾ ਸਿੰਘ ਸਭਾ ਤੇ ਸੁਖਵਿੰਦਰ ਸਿੰਘ ਨਿਭਾਉਣਗੇ |
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਮੀਟਿੰਗ ਹੋਈ ਅਗਲੀ ਖ਼ਬਰ ਅਲਾਚੌਰ ਤੋਂ ਨਵਾਂਸ਼ਹਿਰ ਤੱਕ ਦੀ ਸੜਕ 5.5 ਕਰੋੜ 'ਚ ਬਣੇਗੀ- ਪਾਠਕ
Ad Position 24