05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 07-04-2026
ਬਹਿਰਾਮ, 6 ਅਪ੍ਰੈਲ (ਨਛੱਤਰ ਸਿੰਘ ਬਹਿਰਾਮ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਬਹਿਰਾਮ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਜਤਿੰਦਰ ਸਹਿਗਲ ਦੀ ਪ੍ਰਧਾਨਗੀ ਹੇਠ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਅਤੇ ਖਾਲਸਾ ਪੰਥ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਕੀਤੀ ਗਈ | ਮੀਟਿੰਗ 'ਚ ਸਟੇਟ ਪ੍ਰੈਸ ਸਕੱਤਰ ਮਿੱਠੂ ਮੁਹੰਮਦ ਦੀ ਨੂੰਹ ਨਾਜ਼ੀਆ ਪ੍ਰਵੀਨ ਦੀ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਖੇ ਜਣੇਪੇ ਦੌਰਾਨ ਡਾਕਟਰ ਤੇ ਸਟਾਫ਼ ਦੀ ਅਣਗਹਿਲੀ ਕਾਰਨ ਹੋਈ ਮੌਤ ਅਤੇ ਬਲਾਕ ਮੈਂਬਰ ਦਵਿੰਦਰ ਪਾਲ ਦੀ ਪਤਨੀ ਦੀ ਅਚਨਚੇਤ ਮੌਤ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਗਿਆ ਅਤੇ 2 ਮਿੰਟ ਦਾ ਮੋਨ ਰੱਖਿਆ ਗਿਆ | ਜ਼ਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ ਨੇ ਕਿਹਾ ਕਿ ਇਹ ਸਿਰਫ਼ ਮੌਤ ਹੀ ਨਹੀਂ ਸਗੋ ਇੱਕ ਕਤਲ ਹੈ, ਜ਼ਿੰਮੇਵਾਰ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ | ਕਟਾਰੀਆ ਦਾ ਲਗਾਤਾਰ ਤੀਸਰੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣਨ 'ਤੇ ਸਮੂਹ ਮੈਂਬਰਾਂ ਵਲੋਂ ਸਨਮਾਨ ਕੀਤਾ ਗਿਆ | ਉਪਰੰਤ ਕਟਾਰੀਆ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਲੀਗਲ ਪੈ੍ਰੇਕਟਿਸ ਕਰਨ ਦਾ ਅਧਿਕਾਰ ਦਿੱਤਾ ਜਾਵੇ, ਨਹੀਂ ਤਾਂ ਆਉਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਕਤ ਸਰਕਾਰ ਦਾ ਸਖਤ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਸੁਖਰਾਜ ਪਾਲ ਸਿੰਘ, ਅਸ਼ੋਕ ਕੁਮਾਰ ਮੁਕੰਦਪੁਰ, ਜਗਦੀਸ਼ ਬੰਗੜ, ਹੁਸਨ ਲਾਲ, ਸਤਵਿੰਦਰ ਜੀਤ ਬਘਾਣਾ, ਸੰਜੇ ਕਪਿਲ, ਪਰਮਜੀਤ, ਰੋਹਿਤ, ਚਰਨਜੀਤ, ਊਸ਼ਾ ਦੇਵੀ, ਰਸ਼ਪਾਲ ਗੁਲਾਬਗੜੀਆ, ਕੁਲਦੀਪ, ਹਰਦੀਪ ਸਰਹਾਲ੍ਹਾ ਰਾਣੂਆ, ਰਜਿੰਦਰ ਸੌਂਧੀ, ਨਵੀਨ ਅਤੇ ਧਰਮਵੀਰ ਆਦਿ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਜਲਾਲਪੁਰ ਨੇ ਪਿੰਡ ਜਲਵਾਹਾ ਨੂੰ ਦਿੱਤੀ ਡੇਢ ਲੱਖ ਰੁਪਏ ਦੀ ਗਰਾਂਟ ਅਗਲੀ ਖ਼ਬਰ ਗੁਰਦੁਆਰਾ ਗੁਰੂ ਅੰਗਦ ਨਗਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਗੁਰਮਤਿ ਸਮਾਗਮ ਕਲ੍ਹ ਤੋਂ
Ad Position 24