ਬੰਗਾ, 6 ਅਪ੍ਰੈਲ (ਕੁਲਦੀਪ ਸਿੰਘ ਪਾਬਲਾ)-ਗੁਰਦੁਆਰਾ ਸ਼ਹੀਦਾਂ ਸਿੰਘਾਂ ਚਾਹਲਪੁਰ ਰੋਡ ਸੁੱਜੋਂ ਵਿਖੇ ਸਲਾਨਾ ਵਿਸਾਖੀ ਜੋੜ ਮੇਲਾ 12 ਅਪ੍ਰੈਲ ਤੋਂ 14 ਅਪ੍ਰੈਲ ਤੱਕ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਬਲਵੀਰ ਸਿੰਘ ਯੂ.ਕੇ ਨੇ ਦੱਸਿਆ ਕਿ ਗੁਰਦੁਆਰਾ ਸ਼ਹੀਦਾਂ ਸਿੰਘਾਂ ਦੇ ਅਸਥਾਨ 'ਤੇ ਸਮੂਹ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 12 ਅਪ੍ਰੈਲ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕੀਤੇ ਜਾਣਗੇ ਅਤੇ 14 ਅਪ੍ਰੈਲ ਦਿਨ ਮੰਗਲਵਾਰ ਨੂੰ ਭੋਗ ਪਾਏ ਜਾਣਗੇ | ਉਪਰੰਤ ਕਵੀਸ਼ਰੀ ਜਥਾ ਬੀਬੀ ਬਲਵਿੰਦਰ ਕੌਰ ਖਾਲਸਾ ਅਤੇ ਸਮਾਗਮ ਵਿੱਚ ਪਹੁੰਚੇ ਕੀਰਤਨੀ ਜਥੇ ਆਪਣੀ ਹਾਜ਼ਰੀ ਲਗਵਾਉਣਗੇ | ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਬਲਵੀਰ ਸਿੰਘ ਯੂ. ਕੇ. ਨੇ ਦੱਸਿਆ ਕਿ ਸ਼ਹੀਦਾਂ ਦੇ ਅਸਥਾਨ 'ਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਸੰਗਤਾਂ ਦੇ ਇਸ਼ਨਾਨ ਕਰਨ ਲਈ ਸੰਗਤਾਂ ਦੇ ਸਹਿਯੋਗ ਨਾਲ ਸ਼ਾਨਦਾਰ ਸਰੋਵਰ ਤਿਆਰ ਕੀਤਾ ਗਿਆ ਹੈ | ਇਸ ਸਮਾਗਮ ਦੌਰਾਨ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ | ਇਸ ਮੌਕੇ ਕਮੇਟੀ ਮੈਂਬਰ ਤਰਲੋਕ ਸਿੰਘ, ਦੀਦਾਰ ਸਿੰਘ, ਜਰਨੈਲ ਸਿੰਘ, ਗੁਰਮੇਲ ਸਿੰਘ, ਦਵਿੰਦਰ ਸਿੰਘ ਡੀਸੀ, ਦਰਸ਼ਨ ਸਿੰਘ, ਗਿਆਨੀ ਹਰਜਾਪ ਸਿੰਘ, ਬੀਬੀ ਪਰਮਜੀਤ ਕੌਰ, ਬੀਬੀ ਆਸ਼ਾ ਕੌਰ, ਬੀਬੀ ਕਮਲਜੀਤ ਕੌਰ, ਮੁਖਤਿਆਰ ਸਿੰਘ ਜੀਟੀ ਰੋਡ ਮਾਉਥਲ ਦਿੱਲੀ ਵਾਲੇ ਅਤੇ ਸਮੂਹ ਸੰਗਤਾਂ ਆਦਿ ਹਾਜ਼ਰ ਸਨ |