13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਰੋਟਰੀ ਕਲੱਬ ਬੰਗਾ ਵਲੋਂ ਜਾਗਰੂਕਤਾ ਕੈਂਪ

Ad Position 21
No active advertisement
ਅਜੀਤ ਡੈਸਕ 08-04-2026
ਬੰਗਾ, 7 ਅਪ੍ਰੈਲ (ਧਰਮਵੀਰ ਪਾਲ)-ਵਿਸ਼ਵ ਸਿਹਤ ਦਿਵਸ਼ ਮੌਕੇ 'ਤੇ ਰੋਟਰੀ ਕਲੱਬ ਬੰਗਾ ਗ੍ਰੀਨ ਵਲੋਂ ਇਲਾਕਾ ਨਿਵਾਸੀਆਂ ਲਈ ਸਿਹਤ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸਬੰਧੀ ਕਲੱਬ ਦੇ ਪ੍ਰਧਾਨ ਰੋਟ ਦਿਲਬਾਗ ਸਿੰਘ ਬਾਗੀ ਤੇ ਸੀਨੀਅਰ ਉਪ ਪ੍ਰਧਾਨ ਰੋਟ ਸ਼ਮਿੰਦਰ ਸਿੰਘ ਗਰਚਾ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਸਿਹਤ ਮਨੁੱਖ ਦੀ ਸਭ ਤੋਂ ਵੱਡੀ ਦੌਲਤ ਹੈ ਅਤੇ ਇਸਦੀ ਸੰਭਾਲ ਹਰ ਇਕ ਦੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਆਧੁਨਿਕ ਜੀਵਨ ਦੀ ਦੌੜ-ਭੱਜ ਵਿੱਚ ਲੋਕ ਆਪਣੀ ਸਿਹਤ ਨੂੰ ਨਜ਼ਰਅੰਦਾਜ਼ ਕਰ ਰਹੇ ਹਨ, ਜਿਸ ਕਾਰਨ ਕਈ ਬਿਮਾਰੀਆਂ ਵੱਧ ਰਹੀਆਂ ਹਨ, ਇਸ ਲਈ ਹਰ ਵਿਅਕਤੀ ਨੂੰ ਸੰਤੁਲਿਤ ਖੁਰਾਕ, ਨਿਯਮਿਤ ਵਰਜ਼ਿਸ਼, ਸਾਫ਼-ਸੁਥਰਾ ਵਾਤਾਵਰਣ ਤੇ ਸਮੇਂ-ਸਮੇਂ 'ਤੇ ਡਾਕਟਰੀ ਜਾਂਚ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ | ਉਨ੍ਹਾਂ ਨੇ ਮਾਨਸਿਕ ਤੰਦਰੁਸਤੀ ਦੀ ਮਹੱਤਤਾ ਉੱਤੇ ਵੀ ਜ਼ੋਰ ਦਿੰਦਿਆਂ ਕਿਹਾ ਕਿ ਤਣਾਅ ਤੋਂ ਦੂਰ ਰਹਿਣਾ, ਪੂਰੀ ਨੀਂਦ ਲੈਣਾ ਅਤੇ ਸਕਾਰਾਤਮਕ ਸੋਚ ਅਪਣਾਉਣੀ ਲਾਜ਼ਮੀ ਹੈ, ਨਾਲ ਹੀ ਨਸ਼ਿਆਂ ਤੋਂ ਦੂਰ ਰਹਿਣ, ਸਾਫ਼ ਪਾਣੀ ਦੀ ਵਰਤੋਂ ਅਤੇ ਸਫ਼ਾਈ ਦੀਆਂ ਆਦਤਾਂ ਨੂੰ ਅਪਣਾਉਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ | ਅੰਤ ਵਿੱਚ ਉਨ੍ਹਾਂ ਨੇ ਸਮੂਹ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਤੇ ਆਪਣੇ ਪਰਿਵਾਰ ਦੀ ਸਿਹਤ ਦਾ ਧਿਆਨ ਰੱਖਣ ਦੇ ਨਾਲ-ਨਾਲ ਹੋਰਾਂ ਨੂੰ ਵੀ ਸਿਹਤਮੰਦ ਜੀਵਨ ਜੀਊਣ ਲਈ ਪ੍ਰੇਰਿਤ ਕਰਨ, ਤਾਂ ਜੋ ਇਕ ਤੰਦਰੁਸਤ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਪੀ. ਟੀ. ਯੂ. ਵਲੋਂ ਐੱਮ. ਬੀ. ਏ. ਤੀਸਰੇ ਸਮੈਸਟਰ ਦੇ ਨਤੀਜੇ ਦਾ ਐਲਾਨ ਅਗਲੀ ਖ਼ਬਰ ਨਸ਼ੀਲੇ ਪਦਾਰਥ ਸਮੇਤ 3 ਕਾਬੂ
Ad Position 24