13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਜ਼ਿਲ੍ਹਾ ਨੰਬਰਦਾਰ ਯੂਨੀਅਨ ਦੀ ਮੀਟਿੰਗ 11 ਨੂੰ

Ad Position 21
No active advertisement
ਅਜੀਤ ਡੈਸਕ 08-04-2026
ਨਵਾਂਸ਼ਹਿਰ, 7 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਜ਼ਿਲ੍ਹਾ ਨੰਬਰਦਾਰ ਯੂਨੀਅਨ ਸ਼ਹੀਦ ਭਗਤ ਸਿੰਘ ਨਗਰ ਦੇ ਨੰਬਰਦਾਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਹਰਵੰਤ ਸਿੰਘ ਤਾਜਪੁਰ ਦੀ ਅਗਵਾਈ 'ਚ ਮੀਟਿੰਗ ਕੀਤੀ ਗਈ | ਪ੍ਰਧਾਨ ਤਾਜਪੁਰ ਨੇ ਦੱਸਿਆ ਕਿ ਨੰਬਰਦਾਰਾਂ ਦੀਆਂ ਮੰਗਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ 11 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਸ਼੍ਰੀ ਵਿਸ਼ਸਵਕਰਮਾ ਮੰਦਿਰ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਹੋਵੇਗੀ, ਜਿਸ 'ਚ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਅਤੇ ਵੱਖ-ਵੱਖ ਜ਼ਿਲ੍ਹਆਂ ਤੋਂ ਪ੍ਰਧਾਨ ਮੀਟਿੰਗ 'ਚ ਸ਼ਾਮਲ ਹੋਣਗੇ, ਜਿਸ 'ਚ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ, ਉਨ੍ਹਾਂ ਸਾਰੇ ਨੰਬਰਦਾਰਾਂ ਨੂੰ ਸਮੇਂ ਸਿਰ ਪੁਹੰਚਣ ਦੀ ਅਪੀਲ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਵੰਤ ਸਿੰਘ ਤਾਜਪੁਰ, ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਕਰੀਹਾ, ਮੀਤ ਪ੍ਰਧਾਨ ਸੁਖਜੀਵਨ ਸਿੰਘ ਕਰਨਾਣਾ, ਸੀਨੀਅਰ ਖਜਾਨਚੀ ਰਾਵਲ ਸਿੰਘ ਮੁਬਾਰਕਪੁਰ, ਖਜਾਨਚੀ ਹਰ ਜਸਦੇਵ ਸਿੰਘ ਸ਼ਾਹਪੁਰ ਪੱਟੀ, ਸੀਨੀਅਰ ਜਰਨਲ ਸਕੱਤਰ ਸੁਲੱਖਣ ਸਿੰਘ ਕਿਸ਼ਨਪੁਰ, ਜਨਰਲ ਸਕੱਤਰ ਵਿਮਲ ਕੁਮਾਰ ਰਾਹੋਂ, ਜਨਰਲ ਸਕੱਤਰ ਪਰਮਜੀਤ ਸਿੰਘ ਕਰੀਮਪੁਰ, ਸੀਨੀਅਰ ਮੀਤ ਪ੍ਰਧਾਨ ਸੰਤੋਖ ਸਿੰਘ ਭੰਗਲ ਕਲਾਂ, ਯਾਦਵਿੰਦਰ ਸਿੰਘ ਭੱਟੀ ਬਰਨਾਲਾ ਖੁਰਦ, ਪ੍ਰੈਸ ਸਕੱਤਰ ਸੁਰਜੀਤ ਰਾਮ ਸਲੋਹ, ਸਕੱਤਰ ਓਕਾਰ ਸਿੰਘ ਕੰਗ, ਤਹਿਸੀਲ ਪ੍ਰਧਾਨ ਰਣਜੀਤ ਸਿੰਘ ਰਾਏਪੁਰ ਡੱਬਾ, ਨੰਬਰਦਾਰ ਮਹਿੰਦਰ ਪਾਲ ਬੈਰਸੀਆਂ ਤੇ ਰਾਮ ਆਸਰਾ ਵਜੀਦਪੁਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਯਾਦਗਾਰੀ ਸਕੂਲ ਵਿਖੇ ਦਾਖ਼ਲਾ ਮੁਹਿੰਮ ਸ਼ੁਰੂ ਅਗਲੀ ਖ਼ਬਰ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰਿਆਂ 'ਤੇ ਉਦਾਸੀ ਲਿਆਂਦੀ- ਮਕਸੂਦਪੁਰ <br/>
Ad Position 24