ਹੁਸ਼ਿਆਰਪੁਰ, 7 ਅਪ੍ਰੈਲ (ਹਰਪ੍ਰੀਤ ਕੌਰ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਦੁਆਰਾ ਕਰਵਾਇਆ ਲੜਕਿਆਂ ਦਾ ਅੰਡਰ-23 ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ ਵਿਚ ਹੁਸ਼ਿਆਰਪੁਰ ਦੀ ਟੀਮ ਨੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਟੀਮ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੁਸ਼ਿਆਰਪੁਰ ਡਿਸਟਿ੍ਕਟ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਡਾ. ਰਮਨ ਘਈ ਨੇ ਦੱਸਿਆ ਕਿ ਹੁਸ਼ਿਆਰਪੁਰ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 346 ਰਨ ਬਣਾਏ | ਇਨ੍ਹਾਂ ਵਿਚ ਐਸ਼ਵੀਰ ਨੇ 105, ਰਚਿਤ ਸੋਨੀ ਨੇ 99, ਹਰਮਨਦੀਪ ਨੇ 33, ਦਲਜਿੰਦਰ ਨੇ 34, ਉਪਲਕਸ਼ ਨੇ 33 ਅਤੇ ਅਭੈ ਪਠਾਣੀਆ ਨੇ 14 ਰਨਾਂ ਦਾ ਯੋਗਦਾਨ ਦਿੱਤਾ | ਫਤਿਹਗੜ੍ਹ ਸਾਹਿਬ ਦੀ ਟੀਮ 132 ਰਨ ਬਣਾ ਕੇ ਆਊਟ ਹੋ ਗਈ | ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਖੇਲਾ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ |