ਮੁਕੇਰੀਆਂ, 7 ਅਪ੍ਰੈਲ (ਰਾਮਗੜ੍ਹੀਆ)-ਏ. ਐੱਸ. ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਵਿਖੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਟਾਫ਼ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਇਕ ਮੀਟਿੰਗ ਕੀਤੀ ਗਈ | ਇਹ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਿ੍ੰਸੀਪਲ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਵਾਈਸ ਪ੍ਰਧਾਨ ਸੰਜੀਵ ਕੁਮਾਰ, ਸਕੱਤਰ ਪਿ੍ੰਸੀਪਲ ਨੀਰਜ ਘਈ ਅਤੇ ਖ਼ਜ਼ਾਨਚੀ ਬਲਕਾਰ ਸਿੰਘ ਵੀ ਮੌਜੂਦ ਰਹੇ | ਇਸ ਦੌਰਾਨ ਸਟਾਫ਼ ਨਾਲ ਜੁੜੀਆਂ ਵੱਖ-ਵੱਖ ਸਮੱਸਿਆਵਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਖ਼ਾਸ ਤੌਰ 'ਤੇ ਤਨਖ਼ਾਹ ਦੀ ਜਲਦੀ ਰਿਲੀਜ਼ ਅਤੇ ਹੋਰ ਪ੍ਰਸ਼ਾਸਨਿਕ ਮਸਲਿਆਂ 'ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਸਰਕਾਰ ਕੋਲੋਂ ਇਨ੍ਹਾਂ ਸਮੱਸਿਆਵਾਂ ਦਾ ਜਲਦੀ ਹੱਲ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਮੀਨਾਕਸ਼ੀ ਜੈਨ, ਰਾਜੇਸ਼ ਗੁਪਤਾ, ਸੁਨੀਲ ਦੱਤ, ਪੂਨਮ ਸ਼ਰਮਾ, ਅਰੁਣ ਕੁਮਾਰ, ਕੁਮਾਰੀ ਰਮਨ, ਕਮਲਜੀਤ ਸਿੰਘ, ਅਨਿਲ ਹਾਂਡਾ, ਸ਼ੈਲੇਂਦਰ ਡਡਵਾਲ ਅਤੇ ਅਨਿਲ ਸ਼ਰਮਾ ਵੀ ਹਾਜ਼ਰ ਸਨ | ਮੀਟਿੰਗ ਦਾ ਮੁੱਖ ਉਦੇਸ਼ ਸਾਂਝੀ ਰਣਨੀਤੀ ਤਿਆਰ ਕਰਨਾ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣਾ ਸੀ |