12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਖ਼ਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ 12 ਨੂੰ - ਭਾਈ ਦਿਲਬਾਗ ਸਿੰਘ ਮੰਝਪੁਰ <br/>

Ad Position 21
No active advertisement
ਅਜੀਤ ਡੈਸਕ 08-04-2026
ਮੁਕੇਰੀਆਂ, 7 ਅਪ੍ਰੈਲ (ਰਾਮਗੜ੍ਹੀਆ)-ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਅਤੇ ਸੰਤ ਹਰਜਿੰਦਰ ਸਿੰਘ ਦੀ ਦੇ ਉਪਦੇਸ਼ਾਂ ਸਦਕਾ ਸੰਗਤਾਂ ਦੇ ਸਹਿਯੋਗ ਨਾਲ ਮਿਤੀ 12 ਅਪ੍ਰੈਲ ਦਿਨ ਐਤਵਾਰ ਨੂੰ ਖ਼ਾਲਸਾ ਸਾਜਨਾ ਦਿਵਸ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਦਿਲਬਾਗ ਸਿੰਘ ਮੰਝਪੁਰ ਨੇ ਦੱਸਿਆ ਕਿ ਮਿਤੀ 10 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ 10 ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਜਿਨ੍ਹਾਂ ਦੇ ਸਪੂਰਨਤਾਈ ਭੋਗ 12 ਅਪ੍ਰੈਲ ਤੱਕ ਦਿਨ ਐਤਵਾਰ ਨੂੰ ਸਵੇਰੇ ਅੰਮਿ੍ਤ ਵੇਲੇ 5.15 ਵਜੇ ਪੈਣਗੇ | ਉਪਰੰਤ ਗੁਰਦੁਆਰਾ ਸਾਹਿਬ ਦਾ ਹਜ਼ੂਰੀ ਜਥਾ ਕੀਰਤਨ ਦੀ ਅਰੰਭਤਾ ਕਰੇਗਾ ਅਤੇ ਬਾਹਰੋਂ ਆਏ ਮਹਾਂਪੁਰਸ਼ ਤੇ ਸੰਤ ਹਰਜਿੰਦਰ ਸਿੰਘ ਮੰਝਪੁਰ ਵਿਸਾਖੀ ਨੂੰ ਮੁੱਖ ਰੱਖਦੇ ਹੋਏ ਖ਼ਾਲਸੇ ਦੇ ਸਾਜਨਾ ਦਿਵਸ ਦੇ ਇਤਿਹਾਸ ਅਤੇ ਸਤਿਗੁਰਾਂ ਦੀ ਪਾਵਨ ਪਵਿੱਤਰ ਗੁਰਬਾਣੀ ਰਾਹੀਂ ਬਹੁਤ ਹੀ ਵਡਮੁੱਲੇ ਪ੍ਰਵਚਨਾਂ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਸਮੂਹ ਇਲਾਕਾ ਵਾਸੀ ਸੰਗਤਾਂ ਨੂੰ ਪੁਰਜ਼ੋਰ ਬੇਨਤੀ ਕੀਤੀ ਕਿ ਮਹਾਨ ਸਮਾਗਮ ਵਿਚ ਨਤਮਸਤਕ ਹੋ ਕੇ ਆਪਣਾ ਜੀਵਨ ਸਫਲਾ ਕਰੋ |


Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਸਬੰਧੀ ਸਮਾਗਮ ਸੰਤ ਬਾਬਾ ਸੁਤੇਹ ਪ੍ਰਕਾਸ਼ ਜੀ ਦੇ ਤਪ ਅਸਥਾਨ 'ਤੇ 14 ਨੂ <br/> ਅਗਲੀ ਖ਼ਬਰ ਐੱਸ. ਪੀ. ਐੱਨ. ਕਾਲਜ ਨੇ ਭੱਟੀਆਂ ਜੱਟਾਂ ਪਿੰਡ ਵਿਚ ਵਿਸ਼ਵ ਸਿਹਤ ਦਿਵਸ ਮਨਾਇਆ <br/>
Ad Position 24