12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸੇਂਟ ਸੋਲਜਰ ਸਕੂਲ 'ਚ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 08-04-2026
ਹੁਸ਼ਿਆਰਪੁਰ, 7 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜ੍ਹਦੀਵਾਲਾ ਵਿਖੇ ਨਵੇਂ ਸੈਸ਼ਨ 2026-27 ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਪਿ੍ੰਸੀਪਲ ਰੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਪਾਠ ਦੇ ਭੋਗ ਉਪਰੰਤ ਕੀਰਤਨੀਏ ਭਾਈ ਧਰਮ ਸਿੰਘ ਦੇ ਜਥੇ ਵਲੋਂ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਮੁੱਖ ਸੇਵਾਦਾਰ ਭਾਈ ਮਨਜੋਤ ਸਿੰਘ ਤਲਵੰਡੀ, ਮੁੱਖ ਸਲਾਹਕਾਰ ਭਾਈ ਮਨਦੀਪ ਸਿੰਘ, ਭਾਈ ਘਨੱਈਆ ਜੀ ਸੇਵਾ ਸਿਮਰਨ ਐਂਡ ਵੈੱਲਫੇਅਰ ਸੁਸਾਇਟੀ ਡੱਫਰ ਦੇ ਮੁੱਖ ਸੇਵਾਦਾਰ ਭਾਈ ਗੁਰਦੀਪ ਸਿੰਘ, ਸਮਾਜ ਸੇਵੀ ਯੋਗੇਸ਼ ਸਪਰਾ, ਸ਼ੁਭਮ ਸਹੋਤਾ, ਸ਼ੈਕੀ ਕਲਿਆਣ, ਦਿਸ਼ਾਂਤ ਬਹਿਲ, ਕੁਲਦੀਪ ਸਿੰਘ ਲਾਡੀ ਬੁੱਟਰ, ਸਰਬ ਬੁੱਟਰ, ਸਕੂਲ ਕੋਆਰਡੀਨੇਟਰ ਗੁਰਪ੍ਰੀਤ ਸਹੋਤਾ, ਡੀ. ਪੀ. ਚੈਂਚਲ ਸਿੰਘ, ਨਛੱਤਰ ਸਿੰਘ ਸਹੋਤਾ, ਕਮਲਜੀਤ ਸਿੰਘ ਸਮੇਤ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇ. ਸੀ. ਹੋਟਲ ਮੈਨਜਮੈਂਟ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24