12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਕੇ. ਸੀ. ਹੋਟਲ ਮੈਨਜਮੈਂਟ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 08-04-2026
ਨਵਾਂਸ਼ਹਿਰ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਕਰਿਅਮ ਰੋਡ 'ਤੇ ਸਥਿਤ ਕੇ. ਸੀ. ਕਾਲਜ ਆਫ਼ ਹੋਟਲ ਮੈਨੇਜਮੈਂਟ ਵਿਖੇ ਪੀ. ਟੀ. ਯੂ. ਯੂਨੀਵਰਸਿਟੀ ਵਲੋਂ ਕਰਵਾਏ ਜਾ ਰਹੇ ਬੈਚਲਰ ਆਫ਼ ਵੋਕੇਸ਼ਨਲ ਕੋਰਸ ਵੀ.ਵਾਕ ਦਾ ਦਸੰਬਰ 2025 ਦੇ ਪਹਿਲੇ, ਤੀਜੇ ਅਤੇ ਯੂ. ਜੀ. ਸੀ. ਪ੍ਰਵਾਨਿਤ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬੀ. ਵਾਕ ਦੇ ਪਹਿਲੇ ਸਮੈਸਟਰ ਵਿੱਚ ਦਮਨਪ੍ਰੀਤ ਕੌਰ ਨੇ ਪਹਿਲਾ ਸਥਾਨ, ਜਦਕਿ ਅੰਮਿ੍ਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਤੀਜੇ ਸਮੈਸਟਰ ਵਿੱਚ, ਮਨਪ੍ਰੀਤ ਕੌਰ ਅਤੇ ਜਤਿੰਦਰ ਪਾਲ ਸਿੰਘ ਨੇ ਕਾਲਜ 'ਚ ਸਾਂਝੇ ਤੌਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਗਗਨਪ੍ਰੀਤ ਕੌਰ ਨੇ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਦੌਰਾਨ ਗੁਰਪ੍ਰੀਤ ਕੌਰ ਨੇ ਬੈਚਲਰ ਆਫ਼ ਹੋਟਲ ਮੈਨੇਜਮੈਂਟ ਯੂ. ਜੀ. ਸੀ. ਦੇ ਪੰਜਵੇਂ ਸਮੈਸਟਰ ਵਿੱਚ ਕਾਲਜ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ | ਕੇ.ਸੀ ਗਰੁੱਪ ਦੇ ਚੇਅਰਮੈਨ ਪ੍ਰੇਮ ਪਾਲ ਗਾਂਧੀ, ਕੈਂਪਸ ਡਾਇਰੈਕਟਰ ਡਾ. ਅਵਤਾਰ ਚੰਦ ਰਾਣਾ, ਪਿ੍ੰਸੀਪਲ ਡਾ. ਬਲਜੀਤ ਕੌਰ, ਪ੍ਰੋਫ਼ੈਸਰ ਰਿਤਿਕ, ਮਨਪ੍ਰੀਤ ਕੌਰ, ਮਨਦੀਪ ਕੌਰ, ਅਭਿਨਵ ਪਟਿਆਲ, ਵਿਨੈ, ਸਾਹਿਲ ਕੁਮਾਰ ਤੇ ਮੁਸਕਾਨ ਨੇ ਹਾਰਦਿਕ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਫਰਾਲਾ ਦਾ ਨਾਂਅ ਚਮਕੳਣ ਵਾਲੇ ਵੰਸ਼ ਕੁਮਾਰ ਦਾ ਸਨਮਾਨ <br/> ਅਗਲੀ ਖ਼ਬਰ ਸੇਂਟ ਸੋਲਜਰ ਸਕੂਲ 'ਚ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ
Ad Position 24