12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਅੱਖਾਂ ਦੇ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 08-04-2026
ਮੁਕੰਦਪੁਰ, 7 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਸਰਦਾਰ ਰਣਜੀਤ ਸਿੰਘ ਪੂਨੀਆ ਯੂ. ਕੇ. ਮੂਸਾਪੁਰ ਦੇ ਪਰਿਵਾਰ ਵਲੋਂ ਹੋਰ ਐੱਨ. ਆਰ. ਆਈ ਭਰਾਵਾਂ ਅਤੇ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਮੈਮੋਰੀਅਲ ਹਸਪਤਾਲ ਮਜਾਰਾ ਰਾਜਾ ਸਾਹਿਬ ਵਿਖੇ ਦੂਜੇ ਅੱਖਾਂ ਦੇ ਮੁਫਤ ਜਾਂਚ ਅਤੇ ਆਪਰੇਸ਼ਨ ਕੈਂਪ ਦੌਰਾਨ 670 ਮਰੀਜ਼ਾਂ ਦੀਆਂ ਅੱਖਾਂ ਦੀ ਮੁਫਤ ਜਾਂਚ ਕੀਤੀ ਗਈ, ਜਿਸ ਉਪਰੰਤ 300 ਤੋਂ ਵੱਧ ਮਰੀਜ਼ਾਂ ਦੀਆਂ ਅੱਖਾਂ ਦੇ ਆਪਰੇਸ਼ਨ ਕਰਕੇ ਮੁਫਤ ਲੈਂਜ ਪਾਏ ਗਏ ਅਤੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਅਤੇ ਐਨਕਾਂ ਵੀ ਪ੍ਰਦਾਨ ਕਰਵਾਈਆਂ ਗਈਆਂ | ਦਾਨੀ ਪਰਿਵਾਰ ਦੀ ਸ਼ਲਾਘਾ ਕਰਦਿਆਂ ਚੈਰੀਟੇਬਲ ਹਸਪਤਾਲ ਦੇ ਚੇਅਰਮੈਨ ਪਰਮਜੀਤ ਕੌਰ ਨੇ ਦੱਸਿਆ ਕਿ ਹਨੇਰਿਆਂ ਵਿਚ ਜਿੰਦਗੀ ਬਸਰ ਕਰਨ ਵਾਲਿਆਂ ਨੂੰ ਰੌਸ਼ਨੀ ਪ੍ਰਦਾਨ ਕਰਵਾਉਣ ਲਈ ਆਪਣੀ ਕਿਰਤ ਕਮਾਈ ਵਿੱਚੋਂ ਦਸਵੰਧ ਰੂਪੀ ਮਾਇਆ ਨਾਲ ਦੂਸਰਿਆਂ ਨੂੰ ਦੁਨੀਆ ਵੇਖਣ ਦੇ ਯੋਗ ਬਣਾਉਣਾ ਪ੍ਰਮਾਤਮਾ ਦੀ ਕਿਰਪਾ ਨਾਲ ਹੀ ਨਸੀਬ ਹੁੰਦਾ ਹੈ | ਇਸ ਮੌਕੇ ਰਣਜੀਤ ਸਿੰਘ ਯੂ. ਕੇ. ਅਤੇ ਨਿੱਕਾ ਯੂ. ਕੇ. ਪਰਿਵਾਰ ਦਾ ਵਿਸ਼ੇਸ਼ ਯੋਗਦਾਨ ਰਿਹਾ ਅਤੇ ਮਰੀਜ਼ਾਂ ਵਲੋਂ ਆਪਰੇਸ਼ਨ ਦਾ ਪ੍ਰਬੰਧ ਕਰਨ ਵਾਲੇ ਪਰਿਵਾਰਾਂ ਨੂੰ ਅਸੀਸਾਂ ਦਿੱਤੀਆਂ ਜਾ ਰਹੀਆਂ ਨੇ |
Ad Position 22
No active advertisement
ਪਿਛਲੀ ਖ਼ਬਰ ਬਾਡੀ ਬਿਲਡਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਰੋਟਰੀ ਕਲੱਬ ਨੇ ਸੱਲ੍ਹ ਕਲਾਂ ਵਿਖੇ ਲੰਗਰ ਲਗਾਇਆ
Ad Position 24