12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਅਲਾਚੌਰ ਸਕੂਲ ਵਿਖੇ ਨਵੇਂ ਸੈਸ਼ਨ ਦੀ ਅਰੰਭਤਾ ਮੌਕੇ ਧਾਰਮਿਕ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 08-04-2026
ਨਵਾਂਸ਼ਹਿਰ, 7 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ)-ਪਿੰਡ ਅਲਾਚੌਰ ਵਿਖੇ ਸਰਕਾਰੀ ਹਾਈ ਸਕੂਲ ਦੇ ਮੁਖੀ ਅਤੇ ਸਟਾਫ਼ ਵਲੋਂ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ | ਉਪਰੰਤ ਭਾਈ ਗੁਰਦੇਵ ਸਿੰਘ ਦੇ ਕੀਰਤਨੀ ਜਥੇ ਨੇ ਕੀਰਤਨ ਕੀਤਾ | ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਰਾਜ ਪੁਰਸਕਾਰ ਵਿਜੇਤਾ ਅਧਿਆਪਕ ਪਰਵਿੰਦਰ ਕੁਮਾਰ ਭੰਗਲ ਨੇ ਕਿਹਾ ਕਿ ਇਹੋ ਜਿਹੇ ਧਾਰਮਿਕ ਸਮਾਗਮ ਹੁੰਦੇ ਰਹਿਣੇ ਚਾਹੀਦੇ ਹਨ | ਉਹਨਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹਨਾਂ ਨੂੰ ਗੁਰੂਆਂ ਦੀਆਂ ਸਿਖਿਆਵਾਂ 'ਤੇ ਚਲਦਿਆਂ ਪੜ੍ਹਾਈ ਵਿਚ ਚੰਗੇ ਨੰਬਰ ਲੈ ਕੇ ਆਪਣੇ ਮਾਂ-ਬਾਪ ਦਾ ਨਾਂਅ ਰੌਸ਼ਨ ਕਰਨਾ ਚਾਹੀਦਾ ਹੈ | ਸਮਾਗ਼ਮ ਦੌਰਾਨ ਮੰਚ ਸੰਚਾਲਨ ਦੇਸ ਰਾਜ ਬਾਲੀ ਨੇ ਕੀਤਾ | ਇਸ ਮੌਕੇ ਸਕੂਲ ਮੁਖੀ ਵਲੋਂ ਪਤਵੰਤਿਆਂ ਦਾ ਸਿਰੋਪਾਉ ਦੇ ਕੇ ਸਨਮਾਨ ਕੀਤਾ | ਸਕੂਲ ਇੰਚਾਰਜ ਬਲਵਿੰਦਰ ਕੁਮਾਰ ਨੇ ਆਏ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਉਹਨਾਂ ਨੂੰ ਸਰਕਾਰੀ ਸਕੂਲਾਂ 'ਚ ਬੱਚਿਆਂ ਨੂੰ ਦਾਖ਼ਲ ਕਰਨ ਲਈ ਪ੍ਰੇਰਿਤ ਕਰਨ ਲਈ ਲਹਿਰ ਚਲਾਉਣ ਲਈ ਬੇਨਤੀ ਕੀਤੀ | ਇਸ ਮੌਕੇ ਰੀਤੂ ਸਰੀਨ, ਡਿੰਪੀ ਖੁਰਾਨਾ, ਸੰਦੀਪ ਕੌਰ, ਸਾਕਸ਼ੀ ਸਰੀਨ, ਸੁਖਵਿੰਦਰ ਕੌਰ, ਸੋਨੀਆ, ਮਨਪ੍ਰੀਤ ਰਾਏ, ਗੁਰਜੀਤ ਕੌਰ, ਰਣਜੀਤ ਕੌਰ ਅਤੇ ਪਤਵੰਤਿਆਂ ਵਿੱਚ ਸ਼ਿੰਗਾਰਾ ਸਿੰਘ ਸਰਪੰਚ ਅਲਾਚੌਰ, ਜਗਤਾਰ ਸਿੰਘ ਬਲਾਕ ਸੰਮਤੀ ਮੈਂਬਰ, ਦੇਸ ਰਾਜ ਬਾਲੀ ਮੁਬਾਰਕਪੁਰ, ਦਲਜੀਤ ਕੌਰ, ਪ੍ਰਾਇਮਰੀ ਸਕੂਲ ਤੋਂ ਕਿ੍ਸ਼ਮਾ ਬਾਲੀ, ਬਬੀਤਾ, ਸੁਖਵਿੰਦਰ ਕੌਰ ਤੇ ਤਾਰਾ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਹੋਵੇਗਾ ਵਿਦਿਆਰਥੀ ਅਥਲੈਟਿਕ ਮਹਾਕੁੰਭ <br/> ਅਗਲੀ ਖ਼ਬਰ ਭਾਜਪਾ ਦੇ ਜ਼ਿਲ੍ਹਾ ਕਿਸਾਨ ਵਿੰਗ ਦੇ ਪ੍ਰਧਾਨ ਸ਼ਿਵ ਸ਼ਰਮਾ ਲਾਪਤਾ <br/>
Ad Position 24