12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਕਿਸਾਨ ਮਸ਼ੀਨਰੀ ਸਬਸਿਡੀ ਸਕੀਮ ਲਈ ਆਨਲਾਈਨ ਅਰਜ਼ੀਆਂ 24 ਤੱਕ -ਡਾ. ਬੇਗੋਵਾਲ <br/>

Ad Position 21
No active advertisement
ਅਜੀਤ ਡੈਸਕ 08-04-2026
ਔੜ, 7 ਅਪ੍ਰੈਲ (ਗੁਰਨਾਮ ਸਿੰਘ ਸੈਣੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ ਬੇਗੋਵਾਲ ਨੇ ਪੰਜਾਬ ਸਰਕਾਰ ਅਤੇ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਵਾਸਤੇ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਾਇਜ਼ਾ ਲੈਣ ਲਈ ਬਲਾਕ ਖੇਤੀਬਾੜੀ ਦਫਤਰ ਔੜ ਵਿਖੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ 'ਤੇ ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਅਪੀਲ ਕੀਤੀ ਕਿ ਸਰਕਾਰ ਵੱਲੋਂ ਮਸ਼ੀਨਰੀ ਖਰੀਦਣ ਲਈ ਚਲਾਈ ਜਾ ਰਹੀ ਸਕੀਮ ਬਾਰੇ ਕਿਸਾਨਾਂ 'ਚ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਪਰਾਲੀ ਦੇ ਪ੍ਰਬੰਧਨ ਵਾਸਤੇ ਲੋੜੀਂਦੀਆਂ ਮਸ਼ੀਨਾਂ ਸਬਸਿਡੀ 'ਤੇ ਪ੍ਰਾਪਤ ਕਰਨ ਵਾਸਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ ਅਤੇ ਭੂਮੀ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਹੋਣ ਤੋਂ ਬਚਾਅ ਕੀਤਾ ਜਾ ਸਕੇ ਜੋ ਕਿ ਅਜੋਕੇ ਸਮੇਂ ਦੀ ਲੋੜ ਹੈ ਮਸ਼ੀਨਰੀ ਦਾ ਲਾਭ ਲੈਣ ਲਈ ਆਨਲਾਈਨ ਅਰਜ਼ੀਆਂ ਅਪਲਾਈ ਕਰਨ ਦੀ ਆਖਰੀ ਤਰੀਕ 24 ਅਪ੍ਰੈਲ ਹੈ | ਇਸ ਮੌਕੇ ਉਹਨਾਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ 10 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਬਜਾਜ ਪੈਲਸ ਮੁਕੰਦਪੁਰ ਰੋਡ ਬੰਗਾ ਵਿਖੇ ਸਾਉਣੀ ਦੀਆਂ ਫਸਲਾਂ ਅਤੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਤਕਨੀਕੀ ਜਾਣਕਾਰੀ ਲਈ ਲਗਾਏ ਜਾ ਰਹੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਅਤੇ ਖੇਤੀ ਪ੍ਰਦਰਸ਼ਨੀਆਂ ਵਿੱਚ ਸ਼ਾਮਿਲ ਹੋਣ ਲਈ ਕਿਸਾਨਾਂ ਨੂੰ ਸੱਦਾ ਦਿੱਤਾ ਅਤੇ ਉਹਨਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਇਸ ਮੇਲੇ ਵਿੱਚ ਪਹੁੰਚ ਕੇ ਖੇਤੀ ਤਕਨੀਕਾਂ ਦਾ ਲਾਭ ਲੈਣ ਦੀ ਅਪੀਲ ਕੀਤੀ | ਇਸ ਮੌਕੇ ਤੇ ਡਾ. ਰਾਜ ਕੁਮਾਰ ਬਲਾਕ ਖੇਤੀਬਾੜੀ ਅਫਸਰ ਔੜ ਨੇ ਭਰੋਸਾ ਦਵਾਇਆ ਕਿ ਬਲਾਕ ਔੜ ਵਿੱਚ ਉਹ ਕਿਸਾਨਾਂ ਦੀ ਮਦਦ ਕਰਨ ਲਈ ਹਮੇਸ਼ਾ ਤਤਪਰ ਰਹਿਣਗੇ | ਡਾ. ਅਸ਼ਵਿੰਦਰ ਕੁਮਾਰ ਸਹਾਇਕ ਗੰਨਾ ਵਿਕਾਸ ਅਫਸਰ ਨਵਾਂਸ਼ਹਿਰ, ਡਾ. ਮੋਨਿਕਾ ਖੇਤੀਬਾੜੀ ਵਿਕਾਸ ਅਫਸਰ ਔਡ, ਮੈਡਮ ਅੰਜੂ ਸਾਗਰ ਅਤੇ ਦੀਪਕ ਕੁਮਾਰ ਦੋਵੇਂ ਖੇਤੀਬਾੜੀ ਵਿਸਥਾਰ ਅਫਸਰ, ਲਖਵਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਦੋਵੇਂ ਏ.ਟੀ.ਐਮ ਆਦਿ ਭੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਜ ਪੱਧਰੀ ਥੀਏਟਰ ਫੈਸਟੀਵਲ ਕੇ. ਐਲ. ਸਹਿਗਲ ਪੰਜਾਬੀ ਰੰਗ ਉਤਸਵ ਛੇਵਾਂ ਐਡੀਸ਼ਨ ਸ਼ੁਰੂ <br/> ਅਗਲੀ ਖ਼ਬਰ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਹੋਵੇਗਾ ਵਿਦਿਆਰਥੀ ਅਥਲੈਟਿਕ ਮਹਾਕੁੰਭ <br/>
Ad Position 24