25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਬੇਵਕਤ ਪਏ ਮੀਂਹ ਨੇ ਪੱਕੀਆਂ ਫਸਲਾਂ ਦਾ ਕੀਤਾ ਭਾਰੀ ਨੁਕਸਾਨ

Ad Position 21
No active advertisement
ਅਜੀਤ ਡੈਸਕ 09-04-2026
ਬਲਾਚੌਰ, 8 ਅਪ੍ਰੈਲ (ਨਰੇਸ਼ ਧੌਲ)-ਪਿਛਲੇ ਦੋ ਦਿਨ ਤੋਂ ਇਲਾਕੇ ਅੰਦਰ ਪੈ ਰਹੇ ਬੇਵਕਤੇ ਮੀਂਹ ਕਾਰਨ ਕਿਸਾਨਾਂ ਦੀਆਂ ਪੱਕੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ | ਇਲਾਕੇ ਦੇ ਕਿਸਾਨਾਂ ਨੇ ਦੱਸਿਆ ਕਿ ਜਿੱਥੇ ਪਹਿਲਾਂ ਹੀ ਖੇਤੀਬਾੜੀ ਦਾ ਧੰਦਾ ਵੱਖ-ਵੱਖ ਤਰਾਂ ਦੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਉੱਥੇ ਕੁਦਰਤ ਵੱਲੋਂ ਪਾਏ ਗਏ ਭਾਰੀ ਮੀਹ ਕਾਰਨ ਪੱਕਣ ਕਿਨਾਰੇ ਖੜ੍ਹੀਆਂ ਕਣਕ ਦੀਆਂ ਫਸਲਾਂ ਹੇਠਾਂ ਧਰਤੀ 'ਤੇ ਵਿੱਛ ਗਈਆਂ ਹਨ | ਜਿਸ ਨਾਲ ਜਿੱਥੇ ਕਣਕ ਦੀ ਕਟਾਈ ਕਰਨ ਨੂੰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪਵੇਗਾ, ਉਥੇ ਕਣਕ ਦੇ ਝਾੜ 'ਚ ਵੀ ਵੱਡੀ ਗਿਰਾਵਟ ਪਾਈ ਜਾਵੇਗੀ | ਇਲਾਕੇ ਅੰਦਰ ਬਹੁਤ ਗਿਣਤੀ ਕਿਸਾਨਾਂ ਵੱਲੋਂ ਠੇਕੇ 'ਤੇ ਖੇਤ ਲੈ ਕੇ ਖੇਤੀ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਹੋਰ ਵੀ ਵੱਡੀ ਮਾਰ ਝੱਲਣੀ ਪੈ ਰਹੀ ਹੈ | ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਮੀਂਹ ਨਾਲ ਹੋਏ ਨੁਕਸਾਨ ਦੀ ਗਿਦਾਵਰੀ ਕਰਵਾ ਕੇ ਬਣਦਾ ਮੁਆਵਜਾ ਦਿੱਤਾ ਜਾਵੇ ਤਾਂ ਜੋ ਹੋਏ ਨੁਕਸਾਨ ਦੀ ਭਰਪਾਈ ਹੋ ਸਕੇ |
Ad Position 22
No active advertisement
ਪਿਛਲੀ ਖ਼ਬਰ ਥਾਣਾ ਸਦਰ ਬੰਗਾ ਵਲੋਂ 6 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਕਾਬੂ ਅਗਲੀ ਖ਼ਬਰ ਗੁਰੂ ਅਰਜਨ ਦੇਵ ਮਿਸ਼ਨ ਹਸਪਤਾਲ ਨੂੰ ਐੱਨ. ਆਰ. ਆਈ. ਵਲੋਂ ਦਾਨ ਰਾਸ਼ੀ ਭੇਟ
Ad Position 24