24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 09-04-2026
ਬੰਗਾ, 8 ਅਪ੍ਰੈਲ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸਿਹਤ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਗਿਆ | ਇਸ ਦਿਨ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਵੱਧਦੀਆਂ ਮਾਨਸਿਕ ਅਤੇ ਸਰੀਰਕ ਬਿਮਾਰੀਆਂ ਬਾਰੇ ਜਾਗਰੂਕ ਕਰਨਾ ਹੈ | ਇਸ ਮੌਕੇ ਪਿ੍ੰਸਪਲ ਡਾ. ਤਰਸੇਮ ਸਿੰਘ ਨੇ ਬੱਚਿਆਂ ਨੂੰ ਦੱਸਿਆ ਕਿ ਕਿਵੇਂ ਮਾਨਸਿਕ ਸਿਹਤ ਸਰੀਰਿਕ ਸਿਹਤ ਤੋਂ ਵੀ ਜ਼ਿਆਦਾ ਮਹੱਤਵਪੂਰਨ ਹੈ, ਖ਼ਾਸਕਰ ਔਰਤਾਂ ਲਈ ਅਤੇ ਕਿਵੇਂ ਧਿਆਨ ਅਤੇ ਕਸਰਤ ਦੇ ਜ਼ਰੀਏ ਆਪਣੀ ਮਾਨਸਿਕ ਸਿਹਤ ਦਾ ਖ਼ਿਆਲ ਰੱਖ ਸਕਦੇ ਹਾਂ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨਸ਼ੈਲੀ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਇਸ ਪ੍ਰਤੀ ਆਪਣੇ ਦੋਸਤਾਂ ਅਤੇ ਪਰਿਵਾਰ ਨੂੰ ਵੀ ਇਸ ਬਾਰੇ ਜਾਗਰੂਕ ਕਰਨ ਲਈ ਪ੍ਰੇਰਿਆ | ਇਸ ਮੌਕੇ ਵਿਦਿਆਰਥੀ ਜੈਸਮੀਨ ਕੌਰ, ਪਰਮਜੋਤ ਕੌਰ, ਬਲਜੀਤ ਸਿੰਘ ਤੇ ਨੇਹਾ ਨੇ ਚੰਗੀ ਜੀਵਨ ਸ਼ੈਲੀ ਅਪਣਾਉਣ, ਸੰਤੁਲਿਤ ਖੁਰਾਕ, ਨਿਯਮਤ ਕਸਰਤ, ਅਤੇ ਮਾਨਸਿਕ ਤੰਦਰੁਸਤੀ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਕਿਵੇਂ ਫ਼ੈਸ਼ਨ ਡਾਈਟ ਅਤੇ ਜੰਕ ਫੂਡ ਤੋਂ ਬਚਿਆ ਜਾ ਸਕਦਾ ਹੈ, ਇਸ 'ਤੇ ਵੀ ਚਾਨਣਾ ਪਾਇਆ | ਇਸ ਮੌਕੇ ਡਾ. ਸੁਨਿਧੀ ਮਿਗਲਾਨੀ, ਪ੍ਰੋ. ਮਨਪ੍ਰੀਤ ਕੌਰ, ਡਾ. ਹਰਜੋਤ ਸਿੰਘ, ਡਾ. ਕੁਮਾਰੀ ਸਿਖਾ, ਚਮਨ ਲਾਲ ਤੇ ਆਸ਼ੀਸ਼ ਕੁਮਾਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੌਵੇਂ ਦਿਨ ਗੁਰਮਤਿ ਸਮਾਗਮ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿ... ਅਗਲੀ ਖ਼ਬਰ ਸ਼ਹੀਦ ਜੇ. ਆਰ. ਰਤਨ ਸਕੂਲ 'ਚ ਸਲਾਨਾ ਸਮਾਗਮ ਕਰਵਾਇਆ
Ad Position 24