ਕਾਠਗੜ੍ਹ/ਰੱਤੇਵਾਲ, 9 ਅਪ੍ਰੈਲ (ਹਰਸਿਮਰਨ ਜੋਤ ਸਿੰਘ ਕਲੇਰ, ਅਸ਼ੋਕ ਕੁਮਾਰ ਲੀਲ)-ਕਾਠਗੜ੍ਹ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਪੁਲਿਸ ਨੇ ਕਥਿਤ ਦੋਸ਼ੀ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ | ਮਾਮਲੇ ਦੇ ਜਾਂਚ ਅਧਿਕਾਰੀ ਏ.ਐਸ.ਆਈ ਰਾਮ ਸ਼ਾਹ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤੇ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਜਮੀਤਗੜ੍ਹ ਭੱਲਾ ਖੱਡ ਕੋਲ ਪਹੁੰਚੀ ਤਾਂ ਸਾਹਮਣੇ ਤੋਂ ਇੱਕ ਮੋਨਾ ਵਿਅਕਤੀ ਆਉਂਦਾ ਦਿਖਾਈ ਦਿੱਤਾ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਇਕਦਮ ਪਿੱਛੇ ਨੂੰ ਮੁੜਨ ਲੱਗਾ ਤਾਂ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਉਹਨਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਪਹਿਚਾਣ ਅੰਮਿ੍ਤਪਾਲ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਨਿਆਲੀ ਕਲਾਂ ਥਾਣਾ ਕਾਠਗੜ੍ਹ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ ਹੈ |