28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ, ਬੰਗਾ ਦਾ ਗਿਆਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 10-04-2026
ਬੰਗਾ, 9 ਅਪ੍ਰੈਲ (ਧਰਮਵੀਰ ਪਾਲ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ, ਬੰਗਾ ਦਾ ਗਿਆਰਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਡਾ.ਰਣਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ ਦੌਰਾਨ ਸਾਇੰਸ ਵਿਭਾਗ ਦੇ ਮੈਡੀਕਲ ਵਿੱਚੋਂ ਗੁਰਜੰਟ ਸਿੰਘ ਖਟਕੜ ਨੇ 94 ਫੀਸਦੀ ਅੰਕ ਲੈ ਕੇ ਪਹਿਲਾ, ਦਿਵਿਆਂਸ਼ਾ ਨੇ 91 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਮਨਪ੍ਰੀਤ ਮਹਿਮੀ ਨੇ 85 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਨਾਨ-ਮੈਡੀਕਲ ਵਿੱਚੋਂ ਬ੍ਰਹਮਜੀਤ ਸਿੰਘ ਨੇ 91 ਫੀਸਦੀ ਅੰਕਾਂ ਨਾਲ ਪਹਿਲਾ, ਤਾਨੀਆਂ ਨੇ 80 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਅਰਸ਼ ਕੁਮਾਰ ਨੇ 74 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਆਰਟਸ ਗਰੁੱਪ ਵਿੱਚੋਂ ਹੁਸਨਦੀਪ ਕੌਰ ਨੇ 80ਫ਼ੀਸਦੀ ਅੰਕ ਲੈ ਕੇ ਪਹਿਲਾ, ਹਰਅਜ਼ੀਜ਼ ਸਿੰਘ ਨੇ 75 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਗੁਰਲੀਨ ਕੌਰ ਨੇ 71 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ ਗਰੁੱਪ ਵਿਚੋਂ ਹਰਸਿਮਰਨ ਕੌਰ ਨੇ 80 ਫ਼ੀਸਦੀ ਅੰਕਾਂ ਨਾਲ ਪਹਿਲਾ, ਮਨਵੀਰ ਕੌਰ ਨੇ 74 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਅਰਵਿੰਦਰ ਸਿੰਘ ਜਨਾਗਲ ਨੇ 72 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਕਿਹਾ ਕਿ ਇਸਦਾ ਸਿਹਰਾ ਸਾਇੰਸ, ਆਰਟਸ ਅਤੇ ਕਾਮਰਸ ਵਿਭਾਗ ਦੇ ਅਧਿਆਪਕ ਸਾਹਿਬਾਨਾਂ ਨੂੰ ਜਾਂਦਾ ਹੈ | ਇਸ ਮੌਕੇ ਕਾਲਜ ਪਿ੍ੰਸੀਪਲ ਡਾ.ਰਣਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਮੁਬਾਰਕਬਾਦ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਪਿੰਡ ਲਧਾਣਾ ਝਿੱਕਾ ਨੂੰ ਜਾਂਦੀ ਸੜਕ 'ਤੇ ਪਏ ਡੂੰਘੇ ਟੋਇਆਂ ਨੇ ਧਾਰਿਆ ਨਰਕ ਦਾ ਰੂਪ ਅਗਲੀ ਖ਼ਬਰ ਪਿੰਡ ਖਮਾਚੋਂ ਦੇ ਛੱਪੜ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
Ad Position 24