ਕਟਾਰੀਆਂ, 9 ਅਪੈ੍ਰਲ (ਪੇ੍ਰਮੀ ਸੰਧਵਾਂ)-ਡਾ. ਰਛਪਾਲ ਸਿੰਘ ਕੈਂਥ ਵਾਸੀ ਸੰਧਵਾਂ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪਾਵਨ ਚਰਨਾਂ ਦੀ ਚਰਨ ਛੋਹ ਪ੍ਰਾਪਤ ਸ੍ਰੀ ਖੁਰਾਲਗੜ੍ਹ ਦੀ ਪਵਿੱਤਰ ਧਰਤੀ 'ਤੇ 13 ਅਪੈ੍ਰਲ ਨੂੰ ਜੀ.ਈ. ਮੈਡੀਕਲ ਐਸੋਸੀਏਸ਼ਨ ਪੰਜਾਬ ਗੁਰਾਇਆ ਦੇ ਸਹਿਯੋਗ ਨਾਲ ਮੁਫ਼ਤ ਜਨਰਲ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਜਿਸ 'ਚ ਹਰ ਬਿਮਾਰੀ ਦੀ ਡਾਕਟਰਾਂ ਵਲੋਂ ਜਾਂਚ ਕੀਤੀ ਜਾਵੇਗੀ | ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮੁਫ਼ਤ ਜਨਰਲ ਮੈਡੀਕਲ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ |