27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਬੇਮੌਸਮੀ ਬਰਸਾਤ ਕਾਰਨ ਕਣਕ ਦੀ ਫਸਲ ਨੂੰ ਹੋ ਰਿਹਾ ਹੈ ਭਾਰੀ ਨੁਕਸਾਨ-ਕਰੀਮਪੁਰ

Ad Position 21
No active advertisement
ਅਜੀਤ ਡੈਸਕ 10-04-2026
ਨਵਾਂਸ਼ਹਿਰ, 9 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਬੇਮੌਸਮੀ ਬਰਸਾਤ ਕਾਰਨ ਕਣਕਾਂ ਦੀ ਫਸਲ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ, ਜਿਸ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ ਨਜ਼ਰ ਆ ਰਹੇ ਹਨ | ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਨੰਬਰਦਾਰ ਪਰਮਜੀਤ ਸਿੰਘ ਕਰੀਮਪੁਰ ਨੇ ਦੱਸਿਆ ਕਿ ਇਹ ਮੀਂਹ ਕਣਕ ਦੀ ਫਸਲ ਲਈ ਬਹੁਤ ਹੀ ਨੁਕਸਾਨਦੇਹ ਹੈ, ਕਿਉਂਕਿ ਕਣਕ ਦੀ ਫਸਲ ਤਿਆਰ ਹੋ ਗਈ ਹੈ ਵਾਢੀ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ | ਇਕ ਅਪ੍ਰੈਲ ਤੋਂ ਸਰਕਾਰੀ ਕਣਕ ਦੀ ਖਰੀਦ ਵੀ ਸ਼ੁਰੂ ਹੋ ਗਈ, ਪਰ ਇਹ ਬੇਮੌਸਮੇ ਮੀਂਹ ਕਾਰਨ ਵਾਢੀ ਜਿੱਥੇ ਲੇਟ ਹੋ ਗਈ ਹੈ, ਉੱਥੇ ਕਣਕ ਦਾ ਝਾੜ ਵੀ ਘੱਟ ਆਵੇਗਾ | ਜਿਸ ਕਾਰਨ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਨੁਕਸਾਨ ਝੱਲਣਾ ਪਵੇਗਾ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕੀ ਜਿੱਥੇ-ਜਿੱਥੇ ਵੀ ਕਣਕ ਦਾ ਜਿਆਦਾ ਨੁਕਸਾਨ ਹੋਇਆ ਹੈ, ਉੱਥੇ ਸਪੈਸ਼ਲ ਗਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਪੋਜੇਵਾਲ ਪੁਲਿਸ ਵਲੋਂ ਨਸ਼ਾ ਕਰਦਾ ਨੌਜਵਾਨ ਕਾਬੂ ਅਗਲੀ ਖ਼ਬਰ ਮਾਂਗਟ 'ਚ ਸੇਵਾ-ਮੁਕਤੀ 'ਤੇ ਧਾਰਮਿਕ ਸਮਾਗਮ ਕਰਵਾਇਆ
Ad Position 24