ਕਾਠਗੜ੍ਹ, 9 ਅਪ੍ਰੈਲ (ਹਰਸਿਮਰਨ ਜੋਤ ਸਿੰਘ ਕਲੇਰ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੂਰੀ ਲੀਡਰਸ਼ਿਪ ਵੱਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਦੀ ਕਾਬਲੀਅਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪਾਰਟੀ ਵੱਲੋਂ ਚੋਣਾਂ ਦੇ ਦੌਰਾਨ ਗੁਜਰਾਤ, ਛੱਤੀਸਗੜ੍ਹ ਤੇ ਹਰਿਆਣਾ ਵਿੱਚ ਚੋਣ ਪ੍ਰਚਾਰ ਦੀ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ | ਜਿਸ 'ਤੇ ਚੇਅਰਮੈਨ ਸਤਨਾਮ ਜਲਾਲਪੁਰ ਨੇ ਕਿਹਾ ਕਿ ਮਿਲੀ ਜ਼ਿਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਇਆ ਜਾਵੇਗਾ | ਉਹ ਆਪਣੀ ਪਾਰਟੀ ਦੇ ਵਫ਼ਾਦਾਰ ਸਿਪਾਹੀ ਦੇ ਤੌਰ 'ਤੇ ਵੀ ਮੰਨੇ ਜਾਂਦੇ ਹਨ ਤੇ ਪਾਰਟੀ ਵੀ ਉਨ੍ਹਾਂ 'ਤੇ ਪੂਰਾ ਵਿਸ਼ਵਾਸ ਕਰਦੀ ਹੈ |