27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਝਿੰਗੜਾਂ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਮਨਾਉਣਗੇ 14 ਅਪ੍ਰੈਲ ਨੂੰ ਡਾ. ਅੰਬੇਡਕਰ ਦਾ ਜਨਮ ਦਿਨ -ਪ੍ਰਧਾਨ

Ad Position 21
No active advertisement
ਅਜੀਤ ਡੈਸਕ 10-04-2026
ਔੜ/ਝਿੰਗੜਾਂ, 9 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ 295 ਪੰਜਾਬ ਬਲਾਕ ਇਕਾਈ ਮੁਕੰਦਪੁਰ ਦੇ ਪ੍ਰਧਾਨ ਪ੍ਰਸ਼ੋਤਮ ਲਾਲ, ਜਨਰਲ ਸਕੱਤਰ ਦੇਸ ਰਾਜ ਰਸੂਲਪੁਰ, ਵਿਜੈ ਕੁਮਾਰ ਗੁਰੂ, ਰਾਜਿੰਦਰ ਪਾਂਡੇ ਚਾਹਲ ਖੁਰਦ, ਰਾਮ ਜੀ ਦਾਸ ਗੁਣਾਚੌਰ ਨੇ ਸਾਂਝੇ ਤੌਰ 'ਤੇ ਦੱਸਿਆ ਕਿ 14 ਅਪ੍ਰੈਲ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਬੱਸ ਅੱਡਾ ਨੇੜੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਮਾਰਕੀਟ 'ਚ ਮਨਾਇਆ ਜਾਵੇਗਾ | ਇਸ ਮੌਕੇ ਉਨ੍ਹਾਂ ਦੇ ਬਣੇ ਆਦਮ ਕੱਦ ਬੁੱਤ 'ਤੇ ਫੁੱਲ ਮਲਾਵਾਂ ਭੇਟ ਕਰਨ ਉਪਰੰਤ ਰੱਖੇ ਗਏ ਸਮਾਗਮ ਵਿੱਚ ਜਥੇਬੰਦੀ ਦੇ ਆਗੂ ਤੇ ਮੈਂਬਰ ਆਪਣੇ ਵਿਚਾਰ ਪੇਸ਼ ਕਰਨਗੇ ਉਥੇ ਸਾਥੀ ਆਪਣੇ ਕਿੱਤੇ ਸਬੰਧੀ ਵੀ ਵਿਚਾਰਾਂ ਦੀ ਸਾਂਝ ਪਾਉਣਗੇ | ਇਸ ਮੌਕੇ ਪ੍ਰਧਾਨ ਪ੍ਰਸ਼ੋਤਮ ਲਾਲ ਨੇ ਦੱਸਿਆ ਕਿ 11 ਅਪ੍ਰੈਲ ਨੂੰ ਸੰਗਰੂਰ ਵਿਖੇ ਆਪਣੀ ਹੱਕੀ ਮੰਗਾਂ ਸਬੰਧੀ ਸਟੇਟ ਜਥੇਬੰਦੀ ਵਲੋਂ ਰੱਖੀ ਗਈ ਸਰਕਾਰ ਪ੍ਰਤੀ ਰੋਸ ਰੈਲੀ ਵਿਚ ਸ਼ਾਮਲ ਹੋਣ ਲਈ ਗੁਰੂ ਰਵਿਦਾਸ ਗੁਰਦੁਆਰਾ ਗੁਣਾਚੌਰ ਝਿੰਗੜਾਂ ਰੋਡ ਤੋਂ ਸਵੇਰੇ 6 ਵਜੇ ਤੋਂ ਭਾਰੀ ਕਾਫ਼ਲਾ ਰਵਾਨਾ ਹੋਵੇਗਾ | ਉਨ੍ਹਾਂ ਸਮੂਹ ਸਾਥੀਆਂ ਨੂੰ ਸਮੇਂ ਸਿਰ ਤੇ ਵੱਧ ਤੋਂ ਵੱਧ ਪੁੱਜਣ ਲਈ ਕਿਹਾ | ਸਮਾਗਮ ਦੀ ਸਮਾਪਤੀ ਉਪਰੰਤ ਕੇਕ ਕੱਟਣ ਦੀ ਰਸਮ ਅਦਾ ਕੀਤੀ ਜਾਵੇਗੀ | ਇਸ ਮੌਕੇ ਜਗਦੀਸ਼ ਕਾਹਮਾ, ਹਰਬਿਲਾਸ ਖਮਾਚੋਂ, ਪੰਡਿਤ ਵੀ. ਕੇ ਜੌਹਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ- ਜਸਵੀਰ ਸ਼ੀਰਾ ਅਗਲੀ ਖ਼ਬਰ ਚਰਨਛੋਹ ਗੰਗਾ ਕਮੇਟੀ ਦਾ ਵਫ਼ਦ ਐੱਸ. ਸੀ ਕਮਿਸ਼ਨ ਦੇ ਚੇਅਰਮੈਨ ਗੜ੍ਹੀ ਨੂੰ ਮਿਲਿਆ
Ad Position 24