27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ- ਜਸਵੀਰ ਸ਼ੀਰਾ

Ad Position 21
No active advertisement
ਅਜੀਤ ਡੈਸਕ 10-04-2026
ਕਟਾਰੀਆਂ, 9 ਅਪ੍ਰੈਲ (ਪ੍ਰੇਮੀ ਸੰਧਵਾਂ) - ਹੁਸ਼ਿਆਰਪੁਰ ਦੀ ਗੜ੍ਹਸ਼ੰਕਰ ਤਹਿਸੀਲ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਸਮਾਜ ਵਿਰੋਧੀ ਅਨਸਰਾਂ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ ਅੰਬੇਡਕਰ ਦੇ ਆਦਮ ਕੱਦ ਬੁੱਤ ਨਾਲ ਕੀਤੀ ਗਈ ਛੇੜਛਾੜ ਦੀ ਘੋਰ ਨਿੰਦਾ ਕਰਦਿਆਂ ਸੀਨੀਅਰ ਕਾਂਗਰਸੀ ਐਸ. ਸੀ. ਆਗੂ ਜਸਵੀਰ ਸ਼ੀਰਾ ਸੰਧਵਾਂ ਨੇ ਕਿਹਾ ਕਿ ਅਜਿਹਾ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਾਨੂੰਨ ਤੇ ਨਿਆਂ ਵਿਵਸਥਾ 'ਚ ਪਹਿਲਾਂ ਹੀ ਫੇਲ੍ਹ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਜੇਕਰ ਜਲਦ ਤੋਂ ਜਲਦ ਦੋਸ਼ੀਆਂ ਨੂੰ ਗਿ੍ਫਤਾਰ ਨਹੀਂ ਕੀਤਾ ਤਾਂ ਆਮ ਆਦਮੀ ਪਾਰਟੀ ਦੇ ਖਿਲਾਫ ਕਾਂਗਰਸ ਪਾਰਟੀ ਤਿੱਖਾ ਸ਼ੰਘਰਸ਼ ਕਰੇਗੀ | ਜਸਵੀਰ ਸ਼ੀਰਾ ਨੇ ਕਿਹਾ ਕਿ ਪਹਿਲਾਂ ਵੀ ਕਈ ਥਾਵਾਂ 'ਤੇ ਅਜਿਹੇ ਨਿੰਦਰਯੋਗ ਕਾਰਨਾਮੇ ਹੋਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜੋ ਬਹੁਤ ਹੀ ਘਟੀਆ ਮਾਨਸਿਕਤਾ ਵਾਲੇ ਲੋਕਾਂ ਵਲੋਂ ਕੀਤੀਆਂ ਜਾ ਰਹੀਆਂ ਕੋਝੀਆਂ ਹਰਕਤਾਂ ਹਨ |
Ad Position 22
No active advertisement
ਪਿਛਲੀ ਖ਼ਬਰ ਸਿਰਫ਼ ਜਨ ਸੰਘਰਸ਼ ਹੀ ਮੰਗਾਂ ਦੀ ਪ੍ਰਾਪਤੀ ਲਈ ਸਹੀ ਰਾਹ- ਕਰਨ ਸਿੰਘ ਰਾਣਾ ਅਗਲੀ ਖ਼ਬਰ ਝਿੰਗੜਾਂ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਮਨਾਉਣਗੇ 14 ਅਪ੍ਰੈਲ ਨੂੰ ਡਾ. ਅੰਬੇਡਕਰ ਦਾ ਜਨਮ ਦਿਨ -ਪ੍ਰਧਾਨ
Ad Position 24