27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਂਗਣਵਾੜੀ ਸੈਂਟਰਾਂ ਲਈ ਖਰੀਦੇ ਫੋਨ ਦੂਸਰੇ ਵਿਭਾਗ ਨੂੰ ਦੇਣ ਦਾ ਵਿਰੋਧ

Ad Position 21
No active advertisement
ਅਜੀਤ ਡੈਸਕ 10-04-2026
ਨਵਾਂਸ਼ਹਿਰ, 9 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਪੂਨਾ ਰਾਣੀ ਦੀ ਪ੍ਰਧਾਨਗੀ ਹੇਠ ਹੋਈ, ਮੀਟਿੰਗ ਨੂੰ ਸੰਬੋਧਨ ਕਰਨ ਲਈ ਹਰਗੋਬਿੰਦ ਕੌਰ ਕੌਮੀ ਪ੍ਰਧਾਨ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਸਰਕਾਰ ਨੇ ਜੋ ਸਮਾਰਟ ਫੋਨ ਆਂਗਣਵਾੜੀ ਪੋਸ਼ਣ ਅਭਿਆਨ ਦੇ ਅਧੀਨ ਆਂਗਣਵਾੜੀ ਸੈਂਟਰਾਂ ਵਿੱਚ ਦੇਣ ਲਈ ਖਰੀਦੇ ਸਨ ਉਹ ਫੋਨ ਹੁਣ ਸਰਵੇ ਕਰਨ ਲਈ ਰੂਰਲ ਡਿਵੈਲਪਮੈਂਟ ਮਹਿਕਮੇ ਨੂੰ ਦਿੱਤੇ ਜਾ ਰਹੇ ਹਨ, ਉਹਨਾਂ ਕਿਹਾ ਕਿ ਸਰਕਾਰ 13 ਅਪ੍ਰੈਲ ਨੂੰ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਸ਼ੁਰੂ ਕਰ ਰਹੀ ਹੈ, ਉਸ ਵਿੱਚ ਜੋ ਫਾਰਮ ਆਂਗਣਵਾੜੀ ਵਰਕਰਾਂ ਨੂੰ ਆਪਣੇ ਫੋਨਾਂ ਤੋਂ ਭਰਨ ਲਈ ਕਿਹਾ ਜਾ ਰਿਹਾ ਹੈ, ਉਹ ਆਂਗਣਵਾੜੀ ਵਰਕਰ ਆਪਣੇ ਪਰਸਨਲ ਫੋਨਾਂ ਤੋਂ ਨਹੀਂ ਭਰਨਗੀਆਂ, ਜੇਕਰ ਸਰਕਾਰ ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਦੇਵੇਗੀ ਜੋ ਪੋਸ਼ਨ ਅਭਿਆਨ ਦੇ ਅੰਡਰ ਉਹਨਾਂ ਲਈ ਖਰੀਦੇ ਗਏ ਹਨ, ਤਾਂ ਹੀ ਇਹ ਯੋਜਨਾ ਦੇ ਫਾਰਮ ਭਰੇ ਜਾਣਗੇ ਉਹਨਾਂ ਨੇ ਮੰਗ ਕੀਤੀ ਕਿ ਇਹਨਾਂ ਫਾਰਮਾਂ ਨੂੰ ਅਪਲੋਡ ਕਰਨ ਲਈ ਘੱਟੋ-ਘੱਟ 100 ਰੁਪਏ ਪ੍ਰਤੀ ਫਾਰਮ ਆਂਗਣਵਾੜੀ ਵਰਕਰ ਨੂੰ ਦਿੱਤਾ ਜਾਵੇ | ਸਰਕਾਰ ਨੇ ਮਾਣ ਭੱਤਾ ਦੁਗਣਾ ਕਰਨ ਦਾ ਵਾਅਦਾ ਕਰਿਆ ਸੀ, ਉਹ ਵਾਅਦਾ ਵੀ ਸਰਕਾਰ ਪੂਰਾ ਕਰੇ, ਆਂਗਣਵਾੜੀ ਵਰਕਰਾਂ ਹੈਲਪਰਾਂ ਦਾ ਮਾਣ ਭੱਤਾ ਸਮੇਂ ਸਿਰ ਦਿੱਤਾ ਜਾਵੇ, ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਦਾਖਲ ਕੀਤੇ ਗਏ ਬੱਚੇ ਵਾਪਸ ਆਗਣਵਾੜੀਆਂ ਵਿੱਚ ਭੇਜੇ ਜਾਣ | ਮੀਟਿੰਗ ਦੌਰਾਨ ਆਂਗਣਵਾੜੀ ਵਰਕਰਾਂ ਹੈਲਪਰਾਂ ਨੇ ਮੁੱਦਾ ਚੁੱਕਿਆ ਕਿ ਆਂਗਣਵਾੜੀ ਕੇਂਦਰਾਂ ਦੇ ਵਿੱਚ ਰਾਸ਼ਨ ਬੇਹਦ ਘਟੀਆ ਕੁਆਲਿਟੀ ਦਾ ਅਤੇ ਬਹੁਤ ਜਿਆਦਾ ਮਾਤਰਾ ਵਿੱਚ ਆ ਰਿਹਾ ਹੈ ਜੋ ਸੈਂਟਰਾਂ ਦੇ ਵਿੱਚ ਲਾਭਪਾਤਰੀਆਂ ਦੀ ਹੱਦ ਤੋਂ ਕਿਤੇ ਜਿਆਦਾ ਹੈ ਅਤੇ ਖਤਮ ਨਹੀਂ ਹੁੰਦਾ, ਪਏ ਪਏ ਰਾਸ਼ਨ ਦੀ ਡੇਟ ਐਕਸਪਾਇਰ ਹੋ ਜਾਂਦੀ ਹੈ, ਉੱਤੋਂ ਰਾਸ਼ਨ ਹੋਰ ਆ ਜਾਂਦਾ ਹੈ, ਇਸੇ ਤਰ੍ਹਾਂ ਆਗਣਵਾੜੀ ਕੇਂਦਰਾਂ ਦੇ ਵਿੱਚ ਸੈਨੇਟਰੀ ਪੈਡ ਆਏ ਨਹੀਂ ਹੁੰਦੇ ਉਹਨਾਂ ਨੂੰ ਪਹਿਲਾਂ ਹੀ ਆਨਲਾਈਨ ਕਰਨ ਵਾਸਤੇ ਆਖ ਦਿੱਤਾ ਜਾਂਦਾ ਹੈ | ਜਦੋਂ ਉਹ ਸੈਂਨੇਟਰੀ ਪੈਡ ਆਉਂਦੇ ਹਨ ਤਾਂ ਉਹ ਬੇਹੱਦ ਘਟੀਆ ਕੁਆਲਿਟੀ ਦੇ ਹੁੰਦੇ ਹਨ ਜਿਨ੍ਹਾਂ ਨੂੰ ਲੋਕ ਲੈਣ ਤੋਂ ਇਨਕਾਰੀ ਹਨ, ਰਾਸ਼ਨ ਵੀ ਲੋਕ ਨਹੀਂ ਲੈਣਾ ਚਾਹੁੰਦੇ ਅਤੇ ਸੈਨੇਟਰੀ ਪੈਡ ਵੀ ਨਹੀਂ ਲੈਣਾ ਚਾਹੁੰਦੇ | ਪ੍ਰੰਤੂ ਸਰਕਾਰ ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਮਜਬੂਰ ਕਰਦੀ ਹੈ ਕਿ ਤੁਸੀਂ ਕਾਗਜਾਂ ਦੇ ਵਿੱਚ ਰਾਸ਼ਨ ਅਤੇ ਸੈਨੇਟਰੀ ਪੈਡ ਭਰੋ | ਮੀਟਿੰਗ ਵਿੱਚ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਯੂਥ ਆਗੂ ਕਰਨਵੀਰ ਕਟਾਰੀਆ ਨੇ ਵੱਖ-ਵੱਖ ਪਿੰਡਾਂ 'ਚ 'ਜਨ ਸੰਵਾਦ' ਤਹਿਤ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਅਗਲੀ ਖ਼ਬਰ ਸੰਤ ਬਾਬਾ ਸੇਵਾ ਸਿੰਘ ਜੀ ਦੀ ਬਰਸੀ ਮੌਕੇ ਮਜਾਰੀ 'ਚ ਗੁਰਮਤਿ ਸੰਤ ਸਮਾਗਮ ਹੋਇਆ
Ad Position 24