27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਯੂਥ ਆਗੂ ਕਰਨਵੀਰ ਕਟਾਰੀਆ ਨੇ ਵੱਖ-ਵੱਖ ਪਿੰਡਾਂ 'ਚ 'ਜਨ ਸੰਵਾਦ' ਤਹਿਤ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

Ad Position 21
No active advertisement
ਅਜੀਤ ਡੈਸਕ 10-04-2026
ਕਾਠਗੜ੍ਹ, 9 ਅਪ੍ਰੈਲ (ਹਰਸਿਮਰਨ ਜੋਤ ਸਿੰਘ ਕਲੇਰ) - ਆਮ ਆਦਮੀ ਪਾਰਟੀ ਦੇ ਹਲਕਾ ਯੂਥ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨਵੀਰ ਕਟਾਰੀਆ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਚਾਰ ਸਾਲਾਂ ਦੇ ਸਫਲ ਕਾਰਜਕਾਲ ਨੂੰ ਸਮਰਪਿਤ ਪਿੰਡ ਕਿਸ਼ਨਪੁਰ, ਜਿਉਵਾਲ, ਬਛੂਆ, ਭਰਥਲਾ, ਭਰਥਲਾ ਬੇਟ ਵਿਖੇ ਵਿਸ਼ੇਸ਼ 'ਜਨ ਸੰਵਾਦ' ਪ੍ਰੋਗਰਾਮ ਉਲੀਕਿਆ ਗਿਆ | ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਜਿੱਥੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ, ਉੱਥੇ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ | ਇਕੱਠ ਨੂੰ ਸੰਬੋਧਨ ਕਰਦਿਆਂ ਕਟਾਰੀਆ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਵਿਕਾਸ ਦੀ ਨਵੀਂ ਇਬਾਰਤ ਲਿਖੀ ਹੈ | ਉਨ੍ਹਾਂ ਕਿਹਾ ਕਿ ਬਿਜਲੀ ਬਿੱਲ ਜ਼ੀਰੋ ਸੂਬੇ ਦੇ ਲਗਪਗ 90 ਫੀਸਦੀ ਲੋਕਾਂ ਨੂੰ ਮੁਫ਼ਤ ਬਿਜਲੀ ਦਾ ਲਾਭ ਮਿਲ ਰਿਹਾ ਹੈ | ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਅਤੇ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ | ਆਮ ਆਦਮੀ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਰਾਹੀਂ ਆਮ ਲੋਕਾਂ ਨੂੰ ਮਿਆਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਸਾਡੀ ਸਰਕਾਰ ਦਾ ਮੁੱਖ ਮਕਸਦ ਪ੍ਰਸ਼ਾਸਨ ਨੂੰ ਲੋਕਾਂ ਦੀਆਂ ਬਰੂਹਾਂ ਤੱਕ ਪਹੁੰਚਾਉਣਾ ਹੈ | ਪਿਛਲੇ ਚਾਰ ਸਾਲਾਂ ਵਿੱਚ ਬਿਨਾਂ ਕਿਸੇ ਪੱਖਪਾਤ ਦੇ ਹਰ ਵਰਗ ਲਈ ਕੰਮ ਕੀਤਾ ਗਿਆ ਹੈ | ਯੂਥ ਆਗੂ ਕਰਨਵੀਰ ਕਟਾਰੀਆ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਪਿੰਡ ਦੀ ਪੰਚਾਇਤ, ਪਾਰਟੀ ਵਰਕਰ ਅਤੇ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਨਵੇਂ ਕਾਨੂੰਨ ਬਾਰੇ ਆਮ ਲੋਕਾਂ, ਸਿਆਸੀ ਪਾਰਟੀਆਂ ਤੇ ਧਾਰਮਿਕ ਜੱਥੇਬੰਦੀ... ਅਗਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਂਗਣਵਾੜੀ ਸੈਂਟਰਾਂ ਲਈ ਖਰੀਦੇ ਫੋਨ ਦੂਸਰੇ ਵਿਭਾਗ ਨੂੰ ਦੇਣ ਦਾ ਵਿਰੋਧ
Ad Position 24