ਨਵਾਂਸ਼ਹਿਰ, 10 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਲੜੀਵਾਰ ਸਮਾਗਮਾਂ ਦੀ ਲੜੀ ਤਹਿਤ ਕੱਲ੍ਹ ਸ਼ਾਮ ਦੇ ਸਮਾਗਮ ਮਿਊਾਸਪਲ ਪਬਲਿਕ ਪਾਰਕ ਨਵਾਂਸ਼ਹਿਰ ਵਿਖੇ ਹੋਣਗੇ | ਇਹ ਗੁਰਮਤਿ ਸਮਾਗਮ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਿਊਾਸਪਲ ਪਬਲਿਕ ਪਾਰਕ ਮੈਨੇਜਮੈਂਟ ਅਤੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਸੰਯੁਕਤ ਰੂਪ 'ਚ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ਪਬਲਿਕ ਪਾਰਕ ਮੈਨੇਜਮੈਂਟ ਅਤੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾੲਇਟੀ ਦੇ ਮੈਂਬਰਾਂ ਦੀ ਇੱਕ ਮੀਟਿੰਗ ਪਬਲਿਕ ਪਾਰਕ ਵਿਖੇ ਹੋਈ, ਜਿਸ ਵਿਚ ਸਮਾਗਮ ਦੇ ਪ੍ਰਬੰਧਾਂ ਦੀਆਂ ਤਿਆਰੀਆਂ ਦੇ ਸਬੰਧ ਵਿਚ ਵਿਚਾਰ ਕੀਤਾ ਗਿਆ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਨੂੰ ਨਿਮਰਤਾ ਸਹਿਤ ਇਸ ਸਮਾਗਮ ਦੇ ਵਿੱਚ ਹਾਜ਼ਰੀਆਂ ਭਰਨ ਲਈ ਬੇਨਤੀ ਕੀਤੀ ਗਈ | ਇਸ ਸਮਾਗਮ ਦੌਰਾਨ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਸਾਹਿਬ ਭਾਈ ਦਵਿੰਦਰ ਸਿੰਘ ਤੇ ਪ੍ਰਸਿੱਧ ਕਥਾਵਾਚਕ ਗਿਆਨੀ ਕੁਲਵਿੰਦਰ ਸਿੰਘ ਸੁੱਧਾ ਮਾਜਰਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ | ਮੀਟਿੰਗ ਦੌਰਾਨ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਹੱਥ ਜੋੜ ਕੇ ਅਪੀਲ ਕੀਤੀ ਗਈ ਕਿ ਇਸ ਸਮਾਗਮ ਦੇ ਵਿੱਚ ਵੱਧ ਤੋਂ ਵੱਧ ਗਿਣਤੀ 'ਚ ਹਾਜ਼ਰੀਆਂ ਭਰੀਆਂ ਜਾਣ | ਮੀਟਿੰਗ ਦੌਰਾਨ ਸਾਰੇ ਕਾਰਜਾਂ ਦੇ ਸਫਲਤਾਪੂਰਵਕ ਸੰਚਾਲਨ ਅਤੇ ਸੰਪੂਰਨਤਾ ਲਈ ਦੋਨਾਂ ਸੰਸਥਾਵਾਂ ਦੇ ਸੇਵਾਦਾਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ | ਇਸ ਮੌਕੇ ਸੁਰਜੀਤ ਸਿੰਘ ਮੁੱਖ ਸੇਵਾਦਾਰ ਗੁਰੂ ਨਾਨਕ ਮਿਸ਼ਨ ਸੁਸਾਇਟੀ, ਮਹਿੰਦਰ ਪਾਲ ਪ੍ਰਧਾਨ, ਬਖਸ਼ੀਸ਼ ਸਿੰਘ ਸੈਣੀ ਕਾਰਜਕਾਰੀ ਪ੍ਰਧਾਨ, ਜਗਜੀਤ ਸਿੰਘ ਸੈਣੀ, ਜਸਵਿੰਦਰ ਸਿੰਘ ਏ. ਐੱਸ. ਆਈ, ਜਗਦੀਪ ਸਿੰਘ, ਗੁਰਪਾਲ ਸਿੰਘ, ਪਰਮਜੀਤ ਸਿੰਘ, ਹਕੀਕਤ ਸਿੰਘ, ਪਰਮਿੰਦਰ ਸਿੰਘ ਕੰਞਲ, ਭਾਰਤ ਭੂਸ਼ਨ, ਹਾਂਡਾ ਜੀ, ਇੰਦਰਜੀਤ ਸ਼ਰਮਾ, ਰਜੇਸ਼ ਸਰੀਨ, ਵਿਨੋਦ ਅਗਨੀਹੋਤਰੀ, ਮਨੋਜ ਜਗਪਾਲ, ਡਾ: ਭਗਵਾਨ ਸਿੰਘ, ਰਾਮਪਾਲ ਰਾਏ, ਕੁਲਵਿੰਦਰ ਸਿੰਘ, ਰਛਪਾਲ ਚੰਦੜ, ਸੁਮਿਤ ਮਹਿਤਾ ਤੇ ਸਤਨਾਮ ਆਦਿ ਮੌਜੂਦ ਸਨ |