07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਵ. ਗਿਆਨ ਸਿੰਘ ਥਾਂਦੀ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ

Ad Position 21
No active advertisement
ਅਜੀਤ ਡੈਸਕ 11-04-2026
ਨਵਾਂਸ਼ਹਿਰ, 10 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ, ਦੀਦਾਰ ਸਿੰਘ ਸ਼ੇਤਰਾ)-ਉੱਘੇ ਸਮਾਜ ਸੇਵਕ, ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਪ੍ਰਧਾਨ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਸਕੱਤਰ ਸੁਖਵਿੰਦਰ ਸਿੰਘ ਥਾਂਦੀ ਦੇ ਪਿਤਾ ਗਿਆਨ ਸਿੰਘ ਥਾਂਦੀ ਜੋ ਕੁੱਝ ਸਮਾਂ ਬਿਮਾਰ ਰਹਿਣ ਉਪਰੰਤ ਬੀਤੀ ਰਾਤ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦਾ ਸਸਕਾਰ ਬੰਗਾ ਰੋਡ ਸ਼ਮਸ਼ਾਨਘਾਟ ਵਿਖੇ ਸੈਂਕੜੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਗਈ | ਇਸ ਮੌਕੇ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਸੁਖਵਿੰਦਰ ਸਿੰਘ ਥਾਂਦੀ ਨੇ ਦਿਖਾਈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 18 ਅਪ੍ਰੈਲ ਨੂੰ ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਵਿਖੇ ਹੋਵੇਗਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ, ਸਤਨਾਮ ਸਿੰਘ ਲਾਦੀਆਂ, ਨਿਸ਼ਾਨਬੀਰ ਸਿੰਘ ਢਿੱਲੋ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਮੱਖਣ ਸਿੰਘ ਗਰੇਵਾਲ, ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਸੁਰਜੀਤ ਸਿੰਘ ਮੁੱਖ ਸੇਵਾਦਾਰ, ਗੁਰਨਾਮ ਸਿੰਘ, ਸੁਰਿੰਦਰ ਸਿੰਘ ਸੋਇਤਾ, ਅਜੀਤ ਸਿੰਘ, ਦਵਿੰਦਰ ਸਿੰਘ ਥਾਂਦੀ, ਟਰੱਕ ਯੂਨੀਅਨ ਦੇ ਪ੍ਰਧਾਨ ਦਲਬਾਰਾ ਸਿੰਘ ਹੀਰ, ਕੌਂਸਲਰ ਪਰਮ ਸਿੰਘ ਖਾਲਸਾ, ਜਰਨੈਲ ਸਿੰਘ ਖ਼ਾਲਸਾ, ਚਰਨਜੀਤ ਸਿੰਘ ਮੁਬਾਰਕਪੁਰ, ਗੁਰਪ੍ਰੀਤ ਸਿੰਘ, ਜਸਕਰਨ ਸਿੰਘ ਚਾਹਲ, ਜਗਜੀਤ ਸਿੰਘ, ਰੇਸ਼ਮ ਸਿੰਘ, ਰਾਜਵਿੰਦਰ ਸਿੰਘ ਹੀਰ, ਜਸਮੀਤ ਸਿੰਘ ਨਰੰਗ, ਅਮਰੀਕ ਸਿੰਘ, ਪਰਮਜੀਤ ਸਿੰਘ ਰਾਹੋਂ, ਰਵੀਕਿਰਨ ਸਿੰਘ ਚਾਹਲ, ਸਹਿਜਪਾਲ ਸਿੰਘ ਚਾਹਲ, ਸਤਨਾਮ ਸਿੰਘ ਸਿੱਧੂ, ਰੇਸ਼ਮ ਸਿੰਘ, ਭੁਪਿੰਦਰ ਸਿੰਘ, ਮਨਜੀਤ ਸਿੰਘ ਬਡਵਾਲ, ਅਮਰਜੀਤ ਸਿੰਘ ਖ਼ਾਲਸਾ ਆਦਿ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਤੇ ਵੱਖ-ਵੱਖ ਰਾਜਨੀਤਿਕ ਧਾਰਮਿਕ ਪਾਰਟੀਆਂ ਦੇ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿੱਦਿਅਕ ਕ੍ਰਾਂਤੀ ਸਮੇਂ ਦੀ ਲੋੜ ਹੈ- ਮਨੀਸ਼ ਸਿਸੋਦੀਆ ਅਗਲੀ ਖ਼ਬਰ ਕੇ. ਸੀ. ਕਾਲਜ ਆਫ਼ ਫਾਰਮੇਸੀ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24
No active advertisement