02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਭਾਈ ਘਨੱਈਆ ਜੀ ਚੈਰੀਟੇਬਲ ਟਰੱਸਟ ਜਲੰਧਰ ਤੇ ਪਠਲਾਵਾ ਸੰਸਥਾ ਦੀ ਬੇਟੀਆਂ ਦੇ ਜਨਮ ਦਿਨ ਸਮਾਗਮ ਸੰਬੰਧੀ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਬੰਗਾ, 11 ਅਪ੍ਰੈਲ (ਸੁਰਿੰਦਰ ਸਿੰਘ ਕਰਮ ਲਧਾਣਾ)- ਸਮਾਜ ਵਲੋਂ ਦੁਰਕਾਰੀਆਂ, ਅਣਇੱਛਤ ਅਤੇ ਅਣਕਿਆਸੀਆਂ ਸੈਂਕੜੇ ਬਾਲੜੀਆਂ ਜੋ ਇਸ ਵੇਲੇ ਦੁਨੀਆਂ ਦੇ ਨਿਵੇਕਲੇ ਘਰ ਯੂਨੀਕ ਹੋਮ ਜਲੰਧਰ ਵਿਖੇ ਪਰਵਰਿਸ਼ ਪਾ ਰਹੀਆਂ ਹਨ ਦਾ 24 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਮੂਹਿਕ ਜਨਮ ਦਿਨ ਮਨਾਉਣ ਸਬੰਧੀ ਸਮਾਗਮ ਦੀਆਂ ਤਿਆਰੀਆਂ 'ਤੇ ਵਿਚਾਰ ਚਰਚਾ ਕਰਨ ਹਿੱਤ ਪੰਜਾਬ ਦੀ ਨਾਮੀ ਸੰਸਥਾ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ, ਸੀਨੀਅਰ ਉਪ ਚੇਅਰਮੈਨ ਤਰਲੋਚਨ ਸਿੰਘ ਵਾਰੀਆ ਅਤੇ ਭਾਈ ਘਨੱਈਆ ਜੀ ਚੈਰੀਟੇਬਲ ਟਰੱਸਟ ਜਲੰਧਰ ਦੀ ਮੁੱਖ ਸੰਚਾਲਿਕਾ ਪਦਮਸ਼੍ਰੀ ਮਾਤਾ ਪ੍ਰਕਾਸ਼ ਕੌਰ ਅਤੇ ਮੈਡਮ ਮਨਜੀਤ ਕੌਰ ਦੀ ਰਹਿਨੁਮਾਈ ਹੇਠ ਦੋਵੇਂ ਸੰਸਥਾਵਾਂ ਦੀ ਇਕ ਸਾਂਝੀ ਮੀਟਿੰਗ ਹੋਈ | ਜਿਸ 'ਚ ਦੋਵੇਂ ਸਿਰਮੌਰ ਸੰਸਥਾਵਾਂ ਦੇ ਸੀਨੀਅਰ ਅਹੁਦੇਦਾਰ, ਟਰੱਸਟੀ ਅਤੇ ਮੈਂਬਰਾਨ ਨੇ ਭਾਗ ਲਿਆ | ਮੀਟਿੰਗ 'ਚ ਵਿਚਾਰ ਪੇਸ਼ ਕਰਦਿਆਂ ਸੰਸਥਾ ਦੇ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ ਅਤੇ ਪਦਮਸ਼੍ਰੀ ਮਾਤਾ ਪ੍ਰਕਾਸ਼ ਕੌਰ ਨੇ ਦੱਸਿਆ ਕਿ ਅੱਜ ਵੀ ਇਸਤਰੀ ਸਮਾਜ ਖਾਸ ਕਰਕੇ ਸਾਡੀਆਂ ਬਾਲੜੀਆਂ ਨੂੰ ਗਾਹੇ ਵਗਾਹੇ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ | ਵਾਰੀਆ ਨੇ ਕਿਹਾ ਕਿ ਇਸਦੀ ਜਿਉਂਦੀ ਜਾਗਦੀ ਮਿਸਾਲ ਯੂਨੀਕ ਹੋਮ ਜਲੰਧਰ ਵਿਖੇ ਪਲ ਰਹੀਆਂ ਉਹ ਸੈਂਕੜੇ ਬੇਟੀਆਂ ਹਨ ਜਿਨ੍ਹਾਂ ਨੂੰ ਸਮਾਜ ਨੇ ਸੁੱਟ ਦਿੱਤਾ | ਉਹਨਾਂ ਨੂੰ ਆਪਣੇ ਰਹਿਮੋ ਕਰਮ 'ਤੇ ਛੱਡ ਦਿੱਤਾ | ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਸੰਸਥਾ ਦੇ ਜਨਰਲ ਸਕੱਤਰ ਮਾ. ਤਰਲੋਚਨ ਸਿੰਘ ਪਠਲਾਵਾ, ਸੰਸਥਾ ਦੇ ਮੁੱਖ ਬੁਲਾਰੇ ਲੈਕ: ਤਰਸੇਮ ਪਠਲਾਵਾ, ਪ੍ਰਧਾਨ ਸ ਪਰਮਜੀਤ ਸਿੰਘ ਸੂਰਾਪੁਰੀ, ਉਪ ਚੇਅਰਮੈਨ ਸੰਦੀਪ ਕੁਮਾਰ ਗੌੜ ਨੇ ਵਿਚਾਰ ਪੇਸ਼ ਕੀਤੇ | ਬੁਲਾਰਿਆਂ ਕਿਹਾ ਕਿ ਹਰ ਸਾਲ ਦੀ ਤਰਾਂ ਯੂਨੀਕ ਹੋਮ ਜਲੰਧਰ ਵਿਖੇ ਪਲ ਰਹੀਆਂ ਬਾਲੜੀਆਂ ਨੂੰ ਸਮਾਜ ਵਿਚ ਬਣਦਾ ਮਾਣ ਸਤਿਕਾਰ ਦੇਣ ਅਤੇ ਉਹਨਾਂ ਦੇ ਵਧੀਆ ਭਵਿੱਖ ਲਈ ਦੁਪਹਿਰ 2 ਤੋਂ 7 ਵਜੇ ਤੱਕ ਇਕ ਵਿਸ਼ਾਲ ਜਨਮ ਦਿਨ ਸਮਾਗਮ ਕਰਾਇਆ ਜਾ ਰਿਹਾ ਹੈ | ਇਸ ਮੀਟਿੰਗ 'ਚ ਸ਼ਿਰਕਤ ਕਰਨ ਵਾਲਿਆਂ ਵਿਚ ਸੰਸਥਾ ਦੇ ਸਰਪ੍ਰਸਤ ਬਲਵੀਰ ਸਿੰਘ ਐਕਸ ਆਰਮੀ, ਉਪ ਚੇਅਰਮੈਨ ਪਰਵਿੰਦਰ ਸਿੰਘ ਰਾਣਾ, ਪ੍ਰੋ. ਚਰਨਜੀਤ ਸਿੰਘ ਪੋਸੀ, ਡਾ. ਕੁਲਦੀਪ ਰਾਜ ਬੰਗਾ, ਸਤੀਸ਼ ਕੁਮਾਰ ਐਮਾਂ ਜੱਟਾਂ, ਹਰਜੀਤ ਸਿੰਘ ਜੀਤਾ, ਜਤਿੰਦਰਪਾਲ ਸਿੰਘ ਸੂਰਾਪੁਰ, ਜੀ ਚੰਨੀ ਪਠਲਾਵਾ, ਹਰਪ੍ਰੀਤ ਸਿੰਘ ਖਾਲਸਾ, ਧਾਰਮਿਕ ਵਿੰਗ ਦੇ ਮੁਖੀ ਜਥੇਦਾਰ ਸਵਰਨਜੀਤ ਸਿੰਘ ਪਠਲਾਵਾ ਅਤੇ ਯੂਨੀਕ ਹੋਮ ਜਲੰਧਰ ਤੋਂ ਡਾ. ਅੰਜਲੀ, ਤਨੂੰ ਖੱਖ, ਸੇਵਾਮੁਕਤ ਪਿ੍ੰਸੀਪਲ ਸਤਵਿੰਦਰ ਕੌਰ, ਮੈਡਮ ਰਣਜੀਤ ਕੌਰ ਡਾ: ਗੁਰਮੀਤ ਕੌਰ, ਸ. ਸੁਰਜੀਤ ਸਿੰਘ ਅਤੇ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੈਨ ਮਾਡਲ ਸਕੂਲ ਦੇ ਦਲਵੀਰ ਕੁਮਾਰ ਅਤੇ ਚਾਂਦੀਕਾ ਨੇ ਜ਼ਿਲ੍ਹੇ 'ਚੋਂ ਪਹਿਲਾ ਤੇ ਦੂਜਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਬੀ. ਕਾਮ ਸਮੈਸਟਰ ਪਹਿਲੇ ਦੇ ਨਤੀਜੇ 'ਚੋਂ ਬੀ.ਐੱਲ.ਐੱਮ. ਕਾਲਜ ਦੀਆਂ ਵਿਦਿਆਰਥਣਾਂ ਅੱਵਲ
Ad Position 24