02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਚੌਰ ਵਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਬਲਾਚੌਰ, 11 ਅਪ੍ਰੈਲ (ਨਰੇਸ਼ ਧੌਲ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਬਲਾਚੌਰ ਵੱਲੋਂ ਮਹੀਨਾਵਾਰ ਮੀਟਿੰਗ ਸੋਮ ਲਾਲ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਮਹਿੰਦੀਪੁਰ ਬਲਾਚੌਰ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਾਬਕਾ ਬੀ.ਪੀ.ਈ.ਓ ਰਾਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹੋਇਆਂ ਸੋਮ ਲਾਲ ਵੱਲੋਂ ਬਜਟ ਸੈਸ਼ਨ ਦੌਰਾਨ ਕੀਤੇ ਸੰਘਰਸ਼ ਵਿੱਚ ਪੈਨਸ਼ਨਰਾਂ ਦੀ ਸ਼ਮੂਲੀਅਤ 'ਤੇ ਤਸੱਲੀ ਪ੍ਰਗਟਾਈ ਗਈ | ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ.ਏ ਦੇ ਬਕਾਏ ਸਬੰਧੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫ਼ੈਸਲੇ ਸੰਬੰਧੀ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਮਾਨਯੋਗ ਕੋਰਟ ਅਤੇ ਕੇਸ ਲੜ ਰਹੇ ਵਕੀਲਾਂ ਦਾ ਧੰਨਵਾਦ ਕੀਤਾ ਗਿਆ | ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਇਸ ਫ਼ੈਸਲੇ ਨੂੰ ਸਟੇਅ ਕਰਾਉਣ ਲਈ ਚੱਲੀਆਂ ਜਾ ਰਹੀਆਂ ਕੋਝੀਆਂ ਚਾਲਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਦੀ ਕੀਤੀ ਗਈ | ਆਜ਼ਾਦੀ ਤੋਂ ਬਾਅਦ ਦੇ ਇਤਿਹਾਸ ਵਿੱਚ ਇਸ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਾਂ ਦੀ ਦੋਖੀ ਸਰਕਾਰ ਕਰਾਰ ਦਿੱਤਾ ਗਿਆ | ਇਸ ਮੌਕੇ ਮੋਹਣ ਸਿੰਘ ਅਟਵਾਲ, ਗਿਆਨ ਸਿੰਘ ਰੱਕੜ, ਹਰਭਜਨ ਸਿੰਘ ਗਹੂੰਣ, ਭਾਗ ਰਾਮ ਬੰਗੜ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰਜ਼ ਨੂੰ 2.59 ਦਾ ਗੁਣਾਂਕ ਦੇ ਕਿ ਵਿਤਕਰਾ ਦੂਰ ਕੀਤਾ ਜਾਵੇ | ਸੋਹਣ ਸਿੰਘ ਤਹਿਸੀਲ ਪ੍ਰਧਾਨ, ਸੇਵਕ ਕੁਮਾਰ ਸ਼ਰਮਾ, ਜਰਨੈਲ ਸਿੰਘ ਕੰਗ, ਨਰਿੰਦਰ ਸਿੰਘ ਚਰਾਣ, ਹਰਜਿੰਦਰ ਸਿੰਘ ਉਲੱਦਣੀ, ਸਵਰਨ ਸਿੰਘ, ਰਾਮ ਨਾਥ ਬੰਗੜ, ਸੋਮ ਨਾਥ ਤੱਕਲਾ, ਨਾਨਕ ਚੰਦ, ਰਜਿੰਦਰ ਕੁਮਾਰ ਬੱਛੂਆਂ ਨੇ ਮੰਗ ਕੀਤੀ ਕਿ ਡਾਕਟਰੀ ਭੱਤਾ 2000 ਰੁਪਏ ਮਹੀਨਾ ਕੀਤਾ ਜਾਵੇ ਅਤੇ ਪੈਨਸ਼ਨਰਾਂ ਦੀਆਂ ਹੋਰ ਚਿਰਾਂ ਤੋਂ ਲਟਕਦੀਆਂ ਮੰਗਾਂ ਨੂੰ ਵੀ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇ ਤਾਂ ਜੋ ਪੈਨਸ਼ਨਰਾਂ ਵਿੱਚ ਪਾਈ ਜਾ ਰਹੀ ਬੇਚੈਨੀ ਦੂਰ ਹੋ ਸਕੇ |
Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਸਿਹਤ ਬੀਮਾ ਯੋਜਨਾ 'ਚ ਪਾਈਆਂ ਜਾ ਰਹੀਆਂ ਕਮੀਆਂ ਨੂੰ ਤੁਰੰਤ ਦੁੂਰ ਕੀਤਾ ਜਾਵੇ-ਪਿ੍ੰਸੀਪਲ ਸੁਖਦੇਵ ਭੂੰਬਲਾ ਅਗਲੀ ਖ਼ਬਰ ਰਾਜ ਮਾਰਗ 'ਤੇ ਸੁੱਕੇ ਖੜ੍ਹੇ ਦਰੱਖ਼ਤ ਬਣ ਸਕਦੇ ਹਾਦਸੇ ਦਾ ਕਾਰਨ
Ad Position 24