03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਨਵਾਂਸ਼ਹਿਰ, 11 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ) - ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਗੁਰਨਾਮ ਸਿੰਘ ਟ੍ਰੈਫਿਕ ਮੈਨੇਜਰ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ, ਵਿੱਚ ਦਵਿੰਦਰ ਸਿੰਘ ਥਾਂਦੀ ਚੇਅਰਮੈਨ, ਸੁਰਿੰਦਰ ਸਿੰਘ ਪ੍ਰਧਾਨ, ਗੁਰਨਾਮ ਸਿੰਘ ਟ੍ਰੈਫਿਕ ਮੈਨੇਜਰ ਸੀਨੀਅਰ ਮੀਤ ਪ੍ਰਧਾਨ, ਰਾਵਲ ਸਿੰਘ ਮੈਂਬਰ ਸਟੇਟ ਕਮੇਟੀ, ਅਜੀਤ ਸਿੰਘ ਮੀਤ ਪ੍ਰਧਾਨ, ਤਰਸੇਮ ਲਾਲ ਕੈਸ਼ੀਅਰ, ਸ਼ਿੰਗਾਰਾ ਸਿੰਘ ਕੈਸ਼ੀਅਰ, ਕਮਲਦੇਵ ਮੀਤ ਪ੍ਰਧਾਨ, ਜਰਨੈਲ ਸਿੰਘ ਬੈਂਸ, ਅਮਰੀਕ ਸਿੰਘ, ਅਵਤਾਰ ਸਿੰਘ, ਪੁਸ਼ਪਿੰਦਰ ਕੁਮਾਰ, ਮਹਿੰਦਰ ਪਾਲ, ਗੁਰਬਚਨ ਸਿੰਘ, ਨਿਰਮਲ ਸਿੰਘ, ਕਸ਼ਮੀਰੀ ਲਾਲ, ਮੱਖਣ ਸਿੰਘ, ਸਰੂਪ ਚੰਦ, ਰਵਿੰਦਰ ਸਿੰਘ, ਪਰਮਜੀਤ ਸਿੰਘ, ਹਰਮੇਸ਼ ਸਿੰਘ, ਚਮਨ ਲਾਲ, ਨਿਰਮਲ ਸਿੰਘ, ਨਰੇਸ਼ ਕੁਮਾਰ, ਮੇਜਰ ਸਿੰਘ, ਹਰਬੰਸ ਸਿੰਘ, ਕਾਲੂ ਰਾਮ, ਸੰਤੋਖ ਰਾਮ, ਸਾਧੂ ਸਿੰਘ ਲਖਬੀਰ ਸਿੰਘ, ਸਰਵਣ ਰਾਮ, ਨਰੇਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਪੈਨਸ਼ਨਰ ਸਾਥੀ ਸ਼ਾਮਲ ਹੋਏ | ਸ. ਗਿਆਨ ਸਿੰਘ ਯਾਰਡ ਮਾਸਟਰ ਨਵਾਂਸ਼ਹਿਰ ਦੀ ਪਿਛਲੇ ਦਿਨੀ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਇਜਹਾਰ ਕੀਤਾ ਅਤੇ ਦੋ ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਸੁਰਿੰਦਰ ਸਿੰਘ ਪ੍ਰਧਾਨ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 16 ਫੀਸਦੀ ਡੀ.ਏ ਜੋ ਕਿ ਜੁਲਾਈ 2023 ਤੋਂ ਜੁਲਾਈ 2025 ਤੱਕ ਪੰਜ ਕਿਸ਼ਤਾਂ ਹਨ, 30 ਜੂਨ 2026 ਤੱਕ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦੇਣ ਲਈ ਪੰਜਾਬ ਸਰਕਾਰ ਨੂੰ ਪਾਬੰਦ ਕੀਤਾ ਹੈ | ਪੰਜਾਬ ਰੋਡਵੇਜ ਪੈਨਸ਼ਨਰ ਅਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਮੈਂਬਰਾਂ ਨੇ ਫੈਸਲਾ ਕਰਨ ਵਾਲੇ ਜੱਜ ਸ. ਜਸਪ੍ਰੀਤ ਸਿੰਘ ਬਰਾੜ ਦੇ ਧੰਨਵਾਦ ਕੀਤਾ, ਕਿਉਂਕਿ ਪੰਜਾਬ ਦੇ ਪੈਨਸ਼ਨਰ ਅਤੇ ਮੁਲਾਜ਼ਮ ਦੇਸ਼ ਦੇ ਦੂਜੇ ਸੂਬਿਆਂ ਨਾਲੋਂ ਬਹੁਤ ਘੱਟ ਪੈਨਸ਼ਨ ਅਤੇ ਤਨਖ਼ਾਹ ਲੈ ਰਹੇ ਸਨ | ਪੰਜਾਬ ਦੇ ਪੈਨਸ਼ਨਰ ਅਤੇ ਮੁਲਾਜ਼ਮਾਂ ਦੀਆਂ ਜੱਥੇਬੰਦੀਆਂ 2.59 ਦੇ ਗੁਣਾਕ ਨਾਲ ਸਕੇਲ ਸੋਧਣ ਦੀ ਮੰਗ ਸਮੇਤ ਹੋਰ ਮੰਗਾਂ ਤੇ ਸ਼ੰਘਰਸ਼ ਕਰਦੇ ਆ ਰਹੇ ਹਨ ਪ੍ਰੰਤੂ ਸਰਕਾਰ ਨੇ ਪਿਛਲੇ ਚਾਰ ਸਾਲਾ ਤੋਂ ਪੈਨਸ਼ਨਰਾਂ ਅਤੇ ਮੁਲਾਜਮਾਂ ਦੀਆਂ ਮੰਗਾਂ ਮੰਨਣ ਦੀ ਗਲ ਤਾਂ ਦੂਰ ਬਾਰ-ਬਾਰ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਤੋਂ ਭਜਦੀ ਰਹੀ | ਸਾਝਾਂ ਫਰੰਟ ਵਲੋਂ ਬਜਟ ਸ਼ੈਸ਼ਨ ਦੌਰਾਨ ਰੋਜਾਨਾ ਰੈਲੀਆਂ ਕਰਕੇ ਵਿਧਾਨ ਸਭਾ ਵਲ ਨੂੰ ਮਾਰਚ ਕੀਤੇ ਗਏ | 8 ਮਾਰਚ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ ਜੋ ਭਾਰੀ ਤਸ਼ੱਦਦ ਕੀਤਾ, ਮਹਿਲਾ ਮੁਲਾਜ਼ਮਾਂ ਦੀਆਂ ਚੁੰਨੀਆਂ ਰੋਲੀਆਂ ਅਤੇ ਪੁਰਸ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪੱਗਾ ਲਾਹੀਆਂ ਗਈਆਂ | 9 ਮਾਰਚ ਨੂੰ ਪੰਜਾਬ ਰਾਜ ਪੈਨਸ਼ਨਰ ਮਹਾਂਸੰਘ ਪੰਜਾਬ ਵਲੋਂ ਹੋਰ ਜਥੇਬੰਦੀਆਂ ਸਮੇਤ ਵਿਸ਼ਾਲ ਰੈਲੀ ਅਤੇ ਮਾਰਚ ਕੀਤਾ ਗਿਆ, ਜਿਸ ਵਿਚ ਪੰਜਾਬ ਰੋਡਵੇਜ ਪੈਨਸ਼ਨਰ ਅਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਦੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਅਤੇ ਸਰਕਾਰ ਵਿਰੁੱਧ ਆਪਣਾ ਰੋਸ ਪਰਗਟ ਕੀਤਾ | ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਜਾ ਰਹੇ ਇਸ ਵਿਤਕਰੇ ਦੀ ਸਖ਼ਤ ਨਿੰਦਾ ਕੀਤੀ ਗਈ | ਜਿਹੜਾ ਫੈਸਲਾ ਡੀ.ਏ ਬਾਰੇ ਹਾਈਕੋਰਟ ਨੇ ਦਿੱਤਾ ਹੈ ਜੇਕਰ ਇਸ ਫੈਸਲੇ ਦੇ ਖਿਲਾਫ ਅਪੀਲ ਵਿੱਚ ਜਾਂਦੀ ਹੈ ਤਾਂ ਇਸ ਤੋਂ ਸਰਕਾਰ ਦੀ ਮਨਸ਼ਾ ਸਾਫ ਜਾਹਰ ਹੋ ਜਾਵੇਗੀ | ਗੁਰਨਾਮ ਸਿੰਘ ਟ੍ਰੈਫਿਕ ਮੈਨੇਜਰ ਸੀਨੀਅਰ ਮੀਤ ਪ੍ਰਧਾਨ ਅਤੇ ਦਵਿੰਦਰ ਸਿੰਘ ਥਾਂਦੀ ਨੇ ਵੀ ਆਪਣੇ ਵਿਚਾਰ ਰੱਖੇ | ਗੁਲਸ਼ਨ ਕੁਮਾਰ ਜਨਰਲ ਸਕੱਤਰ ਨੇ ਆਏ ਹੋਏ ਸਾਰੇ ਪੈਨਸ਼ਨਰ ਸਾਥੀਆਂ ਦਾ ਧੰਨਵਾਦ ਕੀਤਾ | ਐਨ. ਆਰ. ਆਈ ਪੈਨਸ਼ਨਰ ਸਾਧੂ ਸਿੰਘ ਅਤੇ ਹਰਮੇਸ਼ ਸਿੰਘ ਵਲੋਂ ਯੂਨੀਅਨ ਦੀ ਮਾਲੀ ਮਦਦ ਕਰਨ 'ਤੇ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਚੱਕ ਗੁਰੂ ਵਿਖੇ 40 ਸਾਲ ਤੋਂ ਵੱਧ ਉਮਰ ਦੇ ਖਿਡਾਰੀਆਂ ਦਾ ਫੁੱਟਬਾਲ ਟੂਰਨਾਮੈਂਟ ਸ਼ੁਰੂ ਅਗਲੀ ਖ਼ਬਰ ਰਾਜ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ ਸ਼ੁਰੂ- ਵਧੀਕ ਡਿਪਟੀ ਕਮਿਸ਼ਨਰ
Ad Position 24