03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਹਰਜੋਤ ਕੌਰ ਲੋਹਟੀਆ ਨੇ ਬਹਿਰਾਮ 'ਚ ਬੀਬੀਆਂ ਨਾਲ ਕੀਤੀ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਬਹਿਰਾਮ, 11 ਅਪ੍ਰੈਲ (ਨਛੱਤਰ ਸਿੰਘ ਬਹਿਰਾਮ)-ਆਮ ਆਦਮੀ ਪਾਰਟੀ ਲੋਕ ਹਿਤੈਸ਼ੀ ਪਾਰਟੀ ਹੈ ਜੋ ਵੀ ਚੋਣਾਂ ਸਮੇਂ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਸਾਰੇ ਪੂਰੇ ਕੀਤੇ ਗਏ ਹਨ | ਇਹ ਸ਼ਬਦ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮੈਡਮ ਹਰਜੋਤ ਕੌਰ ਲੋਹਟੀਆ ਵਾਈਸ ਚੇਅਰਮੈਨ ਐਸ.ਸੀ ਕਮਿਸ਼ਨ ਪੰਜਾਬ ਨੇ ਬਹਿਰਾਮ ਵਿਖੇ ਬੀਬੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਜੋ ਬੀਬੀਆਂ ਨਾਲ 1000-1500 ਦੇਣ ਦਾ ਵਾਅਦਾ ਕੀਤਾ ਸੀ, ਉਹ ਵੀ ਥੋੜੇ੍ਹ ਦਿਨਾਂ ਵਿੱਚ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਆ ਜਾਵੇਗਾ | ਉਨ੍ਹਾਂ ਹੋਰ ਕਿਹਾ ਕਿ ਬਾਕੀ ਸਰਕਾਰਾਂ ਵਾਂਗ ਸਾਡੀ ਸਰਕਾਰ ਚੋਣਾਂ ਦੇ ਆਖ਼ਰੀ ਸਾਲ ਹੀ ਕੰਮ ਕਰਨ ਵਿੱਚ ਵਿਸ਼ਵਾਸ ਨਹੀਂ ਕਰਦੀ ਸਗੋਂ ਪਹਿਲੇ ਦਿਨ ਤੋਂ ਹੀ ਲੋਕ ਭਲਾਈ ਕਾਰਜ ਸ਼ੁਰੂ ਕਰ ਦਿੱਤੇ ਸਨ ਜੋ ਸਾਰਿਆ ਦੇ ਸਾਹਮਣੇ ਹਨ, ਜੋ ਰਹਿ ਗਏ ਹਨ ਉਹ ਵੀ ਜਲਦੀ ਪੂਰੇ ਕੀਤੇ ਜਾਣਗੇ | 2027 ਦੀਆਂ ਵਿਧਾਨ ਸਭਾ ਚੋਣਾਂ ਸਾਡੀ ਸਰਕਾਰ ਫਿਰ ਸ਼ਾਨ ਨਾਲ ਜਿੱਤ ਪ੍ਰਾਪਤ ਕਰਕੇ ਆਪਣੀ ਸਰਕਾਰ ਬਣਾਵੇਗੀ | ਇਸ ਮੌਕੇ ਸਾਬਕਾ ਮੈਂਬਰ ਪੰਚਾਇਤ ਗੁਰਮੁਖ ਸਿੰਘ ਪ੍ਰਧਾਨ ਸਰਕਲ ਬਹਿਰਾਮ ਆਮ ਆਦਮੀ ਪਾਰਟੀ, ਰਿਟਾ. ਐਸ.ਆਈ ਅਮਰਜੀਤ ਕੁਮਾਰ ਸਾਧਪੁਰ, ਰੀਨਾ ਪੰਚ, ਮਨਜੀਤ ਕੌਰ, ਨਿਰਮਲ ਕੌਰ, ਮਹਿੰਦਰ ਕੌਰ, ਤਰਸੇਮ ਕੌਰ, ਸੁਰਜੀਤ ਕੌਰ, ਸੁਨੀਤਾ ਰਾਣੀ, ਕਮਲਜੀਤ ਕੌਰ, ਊਸ਼ਾ ਰਾਣੀ, ਦਲਜੀਤ ਕੌਰ, ਗਿਆਨ ਕੌਰ, ਦਰਸ਼ਨ ਕੌਰ, ਹਰਬੰਸ ਕੌਰ, ਕੁਲਵਿੰਦਰ ਕੌਰ, ਬਲਵਿੰਦਰ ਕੌਰ, ਰੂਬਲ ਲੋਹਟੀਆ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਥੇ ਨਾਲ ਪਾਕਿਸਤਾਨ ਯਾਤਰਾ 'ਤੇ ਜਾਣ ਤੋਂ ਰੋਕੇ ਗਏ ਸਿੱਖ ਸ਼ਰਧਾਲੂ ਸ਼ੋ੍ਰਮਣੀ ਕਮੇਟੀ ਕੋਲ ਫਰਿਆਦ ਲੈ ਕੇ ਪੁੱਜੇ <br/>... ਅਗਲੀ ਖ਼ਬਰ ਚੱਕ ਗੁਰੂ ਵਿਖੇ 40 ਸਾਲ ਤੋਂ ਵੱਧ ਉਮਰ ਦੇ ਖਿਡਾਰੀਆਂ ਦਾ ਫੁੱਟਬਾਲ ਟੂਰਨਾਮੈਂਟ ਸ਼ੁਰੂ
Ad Position 24