04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਨੰਬਰਦਾਰਾ ਯੂਨੀਅਨ ਪੰਜਾਬ ਦੀ ਹੋਈ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਨਵਾਂਸ਼ਹਿਰ, 11 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਹੈੱਡ ਕੁਆਰਟਰ ਵਿਖੇ ਸੂਬੇ ਭਰ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਹੋਏ ਨੰਬਰਦਾਰ ਯੂਨੀਅਨਾਂ ਦੇ ਪ੍ਰਧਾਨਾਂ ਨੇ ਸੰਬੋਧਨ ਕਰਦਿਆਂ ਨੰਬਰਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਪੇਸ਼ ਕੀਤੇ | ਨੰਬਰਦਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਪਾਲ ਸਿੰਘ ਸਮਰਾ ਨੇ ਕਿਹਾ ਕਿ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਸਾਡੀ ਯੂਨੀਅਨ ਨਾਲ ਵਾਅਦੇ ਕੀਤੇ ਸਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਓ, ਅਸੀਂ ਤੁਹਾਡੀਆਂ ਸਾਰੀਆਂ ਮੰਗਾਂ ਪੂਰੀਆਂ ਕਰਾਂਗੇ | ਪਰ ਚਾਰ ਸਾਲ ਤੋਂ ਵੱਧ ਸਮਾਂ ਸਰਕਾਰ ਬਣੀ ਨੂੰ ਹੋ ਗਿਆ ਹੈ, ਅਜੇ ਤੱਕ ਕੋਈ ਵੀ ਮੰਗ ਨਹੀਂ ਪੂਰੀ ਕੀਤੀ ਗਈ ਹੈ | ਸਰਕਾਰ ਦੇ ਮੰਤਰੀਆਂ ਨਾਲ ਕਈ ਮੀਟਿੰਗਾਂ ਹੋਈਆਂ | ਜਿਹਨਾਂ ਵਿੱਚ ਮੰਗਾਂ ਮੰਨਣ ਦੀ ਥਾਂ ਲਾਰੇ ਹੀ ਸੁਣਨ ਨੂੰ ਮਿਲਦੇ ਰਹੇ ਹਨ | ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਜਥੇਬੰਦੀ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਂਣ ਵਾਲੀਆਂ ਚੋਣਾਂ ਵਿੱਚ ਸਰਕਾਰ ਨੂੰ ਹਾਰ ਦਾ ਮੂੰਹ ਦੇਖਣਾ ਪਵੇਗਾ | ਉਹਨਾਂ ਆਪਣੀਆਂ ਮੰਗਾਂ ਵਾਰੇ ਬੋਲਦਿਆਂ ਕਿਹਾ ਕਿ ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇ, ਨੰਬਰਦਾਰੀ ਭੱਤਾ 5000 ਰੁਪਏ ਕੀਤਾ ਜਾਵੇ, ਨੰਬਰਦਾਰਾਂ ਦੇ ਕੋਰਟ ਕੇਸਾਂ ਦਾ ਨਿਪਟਾਰਾ ਜਲਦੀ ਕੀਤਾ ਜਾਵੇ, ਨੰਬਰਦਾਰਾਂ ਦਾ ਟੋਲ ਪਲਾਜਾ ਮੁਆਫ ਕੀਤਾ ਜਾਵੇ, ਨੰਬਰਦਾਰਾਂ ਦੇ ਬੈਠਣ ਲਈ ਤਹਿਸੀਲ ਪੱਧਰ 'ਤੇ ਇੱਕ ਕਮਰਾ ਅਲਾਟ ਕੀਤਾ ਜਾਵੇ | ਇਸ ਮੀਟਿੰਗ ਵਿੱਚ ਵਿਸੇਸ਼ ਤੌਰ 'ਤੇ ਹਾਜਰ ਹੋਏ ਵੱਖ- ਵੱਖ ਜ਼ਿਲਿ੍ਹਆਂ 'ਚੋਂ ਆਏ ਨੰਬਰਦਾਰ ਆਗੂਆਂ ਦਾ ਜ਼ਿਲ੍ਹਾ ਪ੍ਰਧਾਨ ਹਰਵੰਤ ਸਿੰਘ ਤਾਜਪੁਰ ਨੇ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਸਾਨੂੰ ਹੋਣ ਵਾਲੀਆਂ ਮਹੀਨਾਵਾਰ ਮੀਟਿੰਗਾਂ ਵਿੱਚ ਵੀ ਹਾਜ਼ਰੀ ਨੂੰ ਵੀ ਯਕੀਨੀ ਬਨਾਉਣਾ ਚਾਹੀਦਾ ਹੈ | ਇਸ ਮੌਕੇ ਬਿਮਲ ਕੁਮਾਰ ਰਾਹੋਂ, ਬਲਰਾਜ ਸਿੰਘ ਕਰੀਹਾ, ਹਰਜਸਦੇਵ ਸਿੰਘ, ਸੁਖਜੀਵਨ ਸਿੰਘ, ਜਸਵੀਰ ਸਿੰਘ ਮੰਗੂਵਾਲ, ਅਜੀਤ ਰਾਮ ਮੰਗੂਵਾਲ, ਤਹਿਸੀਲ ਪ੍ਰਧਾਨ ਮੇਜਰ ਲਾਲ ਕੈਂਥ ਅਤੇ ਪਿੰਡਾਂ ਦੇ ਨੰਬਰਦਾਰ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਲਾਇਨ ਕਲੱਬ ਮੁਕੰਦਪੁਰ ਵਲੋਂ ਲੋੜਵੰਦ ਪਰਿਵਾਰਾਂ ਨੂੰ ਸਿਲਾਈ ਮਸ਼ੀਨਾਂ ਭੇਟ ਅਗਲੀ ਖ਼ਬਰ 10 ਸ਼ਰਧਾਲੂਆਂ ਦੀ ਮੌਤ 'ਤੇ ਭਾਈ ਰਿਆੜ ਨੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ
Ad Position 24