02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਮਕਸੂਦਪੁਰ-ਸੂੰਢ ਦਾਣਾ ਮੰਡੀ 'ਚ ਕਣਕ ਦੀ ਸਰਕਾਰੀ ਖਰੀਦ ਅੱਜ ਤੋਂ ਹੋਵੇਗੀ ਸ਼ੁਰੂ- ਬਲਾਕੀਪੁਰ

Ad Position 21
No active advertisement
ਅਜੀਤ ਡੈਸਕ 13-04-2026

ਕਟਾਰੀਆ, 12 ਅਪ੍ਰੈਲ (ਪ੍ਰੇਮੀ ਸੰਧਵਾਂ)-ਮਕਸੂਦਪੁਰ-ਸੂੰਢ ਦੀ ਦਾਣਾ ਮੰਡੀ 'ਚ ਕਣਕ ਆਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਤੇ ਪਨਸਪ ਤੇ ਮਾਰਕਫੈੱਡ ਸਰਕਾਰੀ ਏਜੰਸੀਆਂ ਵਲੋਂ ਕਣਕ ਦੀ ਖਰੀਦ 13 ਅਪ੍ਰੈਲ ਤੋਂ ਸ਼ੁਰੂ ਕੀਤੀ ਜਾ ਰਹੀ ਹੈ | ਇਸ ਸੰਬੰਧੀ ਸੀਨੀਅਰ ਕਿਸਾਨ ਆਗੂ ਤੇ 'ਆਪ' ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਮੰਡੀ ਵਿਚ ਕਿਸਾਨਾਂ ਵਲੋਂ ਲਿਆਂਦੀ ਜਾ ਰਹੀ ਕਣਕ ਦੀ ਮਜ਼ਦੂਰਾਂ ਵਲੋਂ ਸਫ਼ਾਈ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਕਿਸਾਨ ਵੀਰ ਨੂੰ ਕੋਈ ਸਮੱਸਿਆ ਨਾ ਆਵੇ | ਉਨ੍ਹਾਂ ਕਿਹਾ ਕਿ ਮੰਡੀ ਵਿਚ ਕਣਕ ਦੇ ਖਰੀਦ ਪ੍ਰਬੰਧ ਲਗਭਗ ਮੁਕੰਮਲ ਹੋ ਚੁੱਕੇ ਹਨ ਤੇ ਕਿਸਾਨਾਂ ਨੂੰ ਮੰਡੀ ਵਿਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਣਕ ਦੀ ਅਦਾਇਗੀ ਵੀ ਸਰਕਾਰੀ ਹਦਾਇਤਾਂ ਅਨੁਸਾਰ ਕਿਸਾਨਾਂ ਦੇ ਖਾਤਿਆਂ ਵਿਚ ਜਾਵੇਗੀ | ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀ ਵਿਚ ਕਣਕ ਪੂਰੀ ਤਰ੍ਹਾਂ ਨਾਲ ਸੁਕਾ ਕੇ ਲਿਆਉਣ ਤੇ ਹਰੀ ਕਣਕ ਜਲਦਬਾਜ਼ੀ ਵਿਚ ਨਾ ਕਟਾਉਣ ਤਾਂ ਜੋ ਜਿਣਸ ਦਾ ਸਹੀ ਮੁੱਲ ਵੱਟਿਆ ਜਾਵੇ | ਇਸ ਮੌਕੇ ਸਰਪੰਚ ਮਨਜੀਤ ਸਿੰਘ, ਪਰਮਿੰਦਰ ਸਿੰਘ ਬੋਇਲ, ਪ੍ਰਧਾਨ ਸੁਲੱਖਣ ਸਿੰਘ ਬੋਇਲ, ਮੰਨਾ, ਬਲਜੀਤ ਸਿੰਘ, ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਆਸੀ ਪਾਰਟੀਆਂ ਦਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਖੜ੍ਹਨਾ ਸ਼ਲਾਘਾਯੋਗ- ਜਾਡਲੀ ਅਗਲੀ ਖ਼ਬਰ ਸੀ.ਐਚ.ਸੀ. ਭੂੰਗਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ
Ad Position 24
No active advertisement