02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸਿਆਸੀ ਪਾਰਟੀਆਂ ਦਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਖੜ੍ਹਨਾ ਸ਼ਲਾਘਾਯੋਗ- ਜਾਡਲੀ

Ad Position 21
No active advertisement
ਅਜੀਤ ਡੈਸਕ 13-04-2026

ਮਜਾਰੀ ਸਾਹਿਬਾ, 12 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦਾ ਜਿਨ੍ਹਾਂ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਉਨ੍ਹਾਂ ਨਾਲ ਖੜ੍ਹਨ ਦਾ ਫੈਸਲਾ ਲੈਣਾ ਇੱਕ ਸ਼ਲਾਗਾਯੋਗ ਫੈਸਲਾ ਹੈ | ਇਹ ਪ੍ਰਗਟਾਵਾ ਯੂਨੀਅਨ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਰਿਟਾਇਰਡ ਪਟਵਾਰੀ ਹਰਭਜਨ ਸਿੰਘ ਜਾਡਲੀ ਨੇ ਕਸਬਾ ਮਜਾਰੀ ਵਿਖੇ ਕੀਤਾ | ਪੰਜਾਬ ਦੀਆਂ ਸਿਆਸੀ ਪਾਰਟੀਆਂ ਦਾ ਦੀ ਰੈਵੀਨਿਊ ਸੇਵਾ ਮੁਕਤ ਕਾਨੂੰਗੋ/ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਜਾਡਲੀ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਖੜ੍ਹਨ 'ਤੇ ਸਵਾਗਤ ਕੀਤਾ | ਜਾਡਲੀ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ 'ਤੇ ਡਾਕਾ ਮਾਰ ਰਹੀ ਹੈ | ਜੇਕਰ ਇਸ ਫੈਸਲੇ ਨੂੰ ਲਾਗੂ ਕਰਨ ਤੋਂ ਮੌਜੂਦਾ ਸਰਕਾਰ ਨੇ ਟਾਲਾ ਵੱਟਿਆ ਤਾਂ ਸਮੁੱਚੇ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰਾਂ ਨੂੰ ਆਪਣੇ ਹੱਕਾਂ ਲਈ ਸੜਕਾਂ 'ਤੇ ਆ ਕੇ ਅਵਾਜ਼ ਉਠਾਉਣੀ ਪਵੇਗੀ, ਜਿਸ ਦਾ ਖਮਿਆਜ਼ਾ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵੇਲੇ ਸਰਕਾਰ ਨੂੰ ਭੁਗਤਣਾ ਪਵੇਗਾ | ਇਸ ਮੌੌਕੇ ਰਜਿੰਦਰ ਸਿੰਘ ਬੰਗਾ ਸੀਨੀਅਰ ਵਾਈਸ ਪ੍ਰਧਾਨ, ਕੁਲਦੀਪ ਸਿੰਘ ਰੱਕੜ ਜ਼ਿਲ੍ਹਾ ਜਨਰਲ ਸਕੱਤਰ, ਗੁਰਦੀਪ ਸਿੰਘ ਕੂਕਾ ਮੈਂਬਰ ਪੰਜਾਬ, ਕਸ਼ਮੀਰ ਸਿੰਘ ਬਛੋੜੀ ਵਾਈਸ ਪ੍ਰਧਾਨ, ਚਰਨਜੀਤ ਸਿੰਘ ਸੈਣੀ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਬਾਣੀ ਨੇ ਲਿਤਾੜਿਆਂ ਦੁਰਕਾਰਿਆਂ ਨੂੰ ਇਕ ਲੜੀ 'ਚ ਪਰੋਇਆ- ਪਿ੍ੰ. ਮਨਿੰਦਰਪਾਲ ਸਿੰਘ ਅਗਲੀ ਖ਼ਬਰ ਮਕਸੂਦਪੁਰ-ਸੂੰਢ ਦਾਣਾ ਮੰਡੀ 'ਚ ਕਣਕ ਦੀ ਸਰਕਾਰੀ ਖਰੀਦ ਅੱਜ ਤੋਂ ਹੋਵੇਗੀ ਸ਼ੁਰੂ- ਬਲਾਕੀਪੁਰ
Ad Position 24
No active advertisement