02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਗੁਰਬਾਣੀ ਨੇ ਲਿਤਾੜਿਆਂ ਦੁਰਕਾਰਿਆਂ ਨੂੰ ਇਕ ਲੜੀ 'ਚ ਪਰੋਇਆ- ਪਿ੍ੰ. ਮਨਿੰਦਰਪਾਲ ਸਿੰਘ

Ad Position 21
No active advertisement
ਅਜੀਤ ਡੈਸਕ 13-04-2026

ਨਵਾਂਸ਼ਹਿਰ, 12 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ, ਜਸਬੀਰ ਸਿੰਘ ਨੂਰਪੁਰ)-ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀਵਾਰ ਰਾਤਰੀ ਸਮਾਗਮ ਗੁਰਦੁਆਰਾ ਅੰਗਦ ਨਗਰ ਵਿਖੇ ਕਰਵਾਇਆ ਗਿਆ | ਇਸ ਮੌਕੇ ਰਾਗੀ ਭਾਈ ਸੁਖਬੀਰ ਸਿੰਘ ਦੀ ਅਗਵਾਈ ਵਿਚ ਜਥੇ ਨੇ ਰਸਭਿੰਨੇ ਗੁਰਬਾਣੀ ਕੀਰਤਨ ਨਾਲ ਹਾਜ਼ਰੀ ਭਰੀ | ਕਥਾਵਾਚਕ ਪਿ੍ੰਸੀਪਲ ਮਨਿੰਦਰ ਪਾਲ ਸਿੰਘ ਨੇ ਗੁਰੂ ਅੰਗਦ ਦੇਵ ਜੀ ਦੇ ਸਲੋਕ ਅਤੇ ਉਹਨਾਂ ਦੀ ਵਿਆਖਿਆ, ਗੁਰਬਾਣੀ ਦੀ ਮਨੁੱਖ ਦੇ ਜੀਵਨ ਵਿੱਚ ਮਹੱਤਤਾ ਸਬੰਧੀ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਰਬਾਣੀ ਨੇ ਹੀ ਹੱਕ-ਸੱਚ ਲਈ ਲੜਨ ਮਰਨ ਦਾ ਜਜ਼ਬਾ ਪੈਦਾ ਕਰਦਿਆਂ ਲਿਤਾੜਿਆ, ਦੁਰਕਾਰਿਆ ਨੂੰ ਇੱਕ ਲੜੀ ਵਿਚ ਪਰੋਇਆ ਅਤੇ ਜਾਬਰ ਸਰਕਾਰਾਂ ਨਾਲ ਟੱਕਰ ਲੈਣ ਯੋਗ ਬਣਾਇਆ | ਪ੍ਰਬੰਧਕਾਂ ਵੱਲੋਂ ਸਮਾਗਮ ਦੀ ਸੇਵਾ ਲੈਣ ਵਾਲੇ ਸੇਵਕ ਪਰਿਵਾਰ ਦੀਦਾਰ ਸਿੰਘ ਸੈਣੀ ਨੂੰ ਸਿਰੋਪਾਓ 'ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਜਰਨੈਲ ਸਿੰਘ ਖ਼ਾਲਸਾ ਨੇ ਹਾਜ਼ਰ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ 'ਤੇ ਜੋਗਾ ਸਿੰਘ ਐੱਸ.ਡੀ.ਓ., ਜੁਝਾਰ ਸਿੰਘ, ਗੁਰਦੀਪ ਸਿੰਘ, ਬਲਵੀਰ ਸਿੰਘ, ਹਰਦੀਪ ਸਿੰਘ ਸੈਂਭੀ, ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਅਮਰਜੀਤ ਸਿੰਘ ਖ਼ਾਲਸਾ, ਹਰਿੰਦਰ ਸਿੰਘ, ਜਸਵੰਤ ਸਿੰਘ ਭੱਟੀ, ਮਾਸਟਰ ਮਨਮੋਹਨ ਸਿੰਘ, ਤੇਜਾ ਸਿੰਘ, ਸੁਰਜੀਤ ਸਿੰਘ ਮਹਿਤਪੁਰ, ਬਲਵੀਰ ਸਿੰਘ ਖ਼ਾਲਸਾ, ਹਰਜਿੰਦਰ ਸਿੰਘ, ਅਜੀਤ ਸਿੰਘ, ਮਲਕੀਤ ਸਿੰਘ, ਦਲਜੀਤ ਸਿੰਘ, ਗ੍ਰੰਥੀ ਮਨਜੀਤ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ, ਹਕੀਕਤ ਸਿੰਘ, ਰਜਿੰਦਰਪਾਲ ਸਿੰਘ, ਮਨਜੀਤ ਕੌਰ, ਕਰਨਜੀਤ ਸਿੰਘ, ਮਨਪ੍ਰੀਤ ਸਿੰਘ, ਮਲਕੀਤ ਸਿੰਘ, ਬਲਜੀਤ ਸਿੰਘ, ਗੁਰਬੰਸ ਸਿੰਘ, ਸੁਰਜੀਤ ਸਿੰਘ ਐੱਸ.ਡੀ.ਓ., ਹਰਿੰਦਰ ਪਾਲ ਸਿੰਘ, ਕਮਲਦੀਪ ਸਿੰਘ ਆਦਿ ਤੋਂ ਇਲਾਵਾ ਇਲਾਕੇ ਦੀ ਸੰਗਤ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਦਾ ਨਸ਼ਾ ਕਰਦਾ ਨੌਜਵਾਨ ਕੀਤਾ ਕਾਬੂ ਅਗਲੀ ਖ਼ਬਰ ਸਿਆਸੀ ਪਾਰਟੀਆਂ ਦਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਖੜ੍ਹਨਾ ਸ਼ਲਾਘਾਯੋਗ- ਜਾਡਲੀ
Ad Position 24
No active advertisement