ਔੜ/ਝਿੰਗੜਾਂ, 12 (ਕੁਲਦੀਪ ਸਿੰਘ ਝਿੰਗੜ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਨੇ ਦੇਸ਼ ਦੇ ਸਮੁੱਚੇ ਹਰ ਵਰਗ ਦੇ ਮਾਨਵੀ ਅਧਿਕਾਰਾਂ ਨੂੰ ਸੰਵਿਧਾਨ ਵਿਚ ਵਿਸ਼ੇਸ਼ ਤੌਰ 'ਤੇ ਜਗ੍ਹਾ ਦਿੱਤੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵੀ ਰਾਮ ਲੁਭਾਇਆ ਲੱਧੜ ਨਵਾਂਸ਼ਹਿਰ ਨੇ ਕਸਬਾ ਔੜ ਵਿਖੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਆਖਿਆ ਕਿ ਡਾ. ਅੰਬੇਡਕਰ ਨੇ ਕਠਨ ਹਾਲਾਤਾਂ ਨਾਲ ਜੂਝਦੇ ਹੋਏ ਪੜ੍ਹਾਈ ਕੀਤੀ ਤੇ ਆਪਣੀ ਲਿਆਕਤ ਤੇ ਦਿ੍ੜ ਇਰਾਦੇ ਨਾਲ ਸਦੀਆਂ ਤੋਂ ਮਨੁੱਖੀ ਅਧਿਕਾਰਾਂ ਤੋਂ ਵਾਂਝੇ ਵਰਗ ਨੂੰ ਭਾਰਤੀ ਸੰਵਿਧਾਨ ਰਾਹੀਂ ਮਨੁੱਖੀ ਅਧਿਕਾਰਾਂ ਨੂੰ ਦਿਵਾਉਣ ਵਿੱਚ ਇਤਿਹਾਸਕ ਰੋਲ ਅਦਾ ਕੀਤਾ ਅਤੇ ਦੇਸ਼ ਦੀਆਂ ਸਮੁੱਚੀਆਂ ਔਰਤਾਂ ਨੂੰ ਮਰਦ ਦੇ ਬਰਾਬਰ ਹਰ ਖੇਤਰ ਵਿੱਚ ਅੱਗੇ ਵਧਣ ਦਾ ਸੰਵਿਧਾਨਿਕ ਮੌਕਾ ਦਿੱਤਾ | ਰਾਮ ਲੁਭਾਇਆ ਲੱਧੜ ਨੇ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਾਉਣਾ ਚਾਹੀਦਾ ਹੈ | ਉਨ੍ਹਾਂ ਸਮੂਹ ਦੇਸ਼ ਵਾਸੀਆਂ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ |